2 ਇਤਿਹਾਸ 33

ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ, ਜਿਵੇਂ ਉਸਦੇ ਪਿਤਾ ਮਨੱਸ਼ੇਹ ਨੇ ਕੀਤੀ ਸੀ। ਆਮੋਨ ਨੇ ਮਨੱਸ਼ੇਹ ਦੀਆਂ ਸਾਰੀਆਂ ਮੂਰਤੀਆਂ ਦੀ ਉਪਾਸਨਾ ਕੀਤੀ ਅਤੇ ਬਲੀਆਂ ਚੜ੍ਹਾਈਆਂ।

2 Chronicles 33:22 (UKJV) But he did that which was evil in the sight of the LORD, as did Manasseh his father: for Amon sacrificed unto all the carved images which Manasseh his father had made, and served them;

20ਮਨੱਸ਼ੇਹ ਮਰ ਕੇ ਆਪਣੇ ਪੁਰਖਿਆਂ ਨਾਲ ਗਿਆ ਅਤੇ ਉਸਨੂੰ ਉਸਦੇ ਮਹਿਲ ਵਿੱਚ ਦਫ਼ਨਾਇਆ ਗਿਆ ਅਤੇ ਉਸ ਦਾ ਪੁੱਤਰ ਆਮੋਨ ਉਸਦੇ ਬਾਅਦ ਪਾਤਸ਼ਾਹ ਬਣਿਆ।

21ਆਮੋਨ ਬਾਈਆਂ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਦੋ ਸਾਲ ਰਾਜ ਕੀਤਾ।

22ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ, ਜਿਵੇਂ ਉਸਦੇ ਪਿਤਾ ਮਨੱਸ਼ੇਹ ਨੇ ਕੀਤੀ ਸੀ। ਆਮੋਨ ਨੇ ਮਨੱਸ਼ੇਹ ਦੀਆਂ ਸਾਰੀਆਂ ਮੂਰਤੀਆਂ ਦੀ ਉਪਾਸਨਾ ਕੀਤੀ ਅਤੇ ਬਲੀਆਂ ਚੜ੍ਹਾਈਆਂ।

23ਪਰ ਆਪਣੇ ਪਿਤਾ ਮਨੱਸ਼ੇਹ ਦੇ ਉਲਟ, ਉਸਨੇ ਆਪਣੇ ਆਪ ਨੂੰ ਯਾਹਵੇਹ ਅੱਗੇ ਨਿਮਰ ਨਹੀਂ ਕੀਤਾ ਅਤੇ ਆਮੋਨ ਨੇ ਆਪਣੇ ਦੋਸ਼ ਨੂੰ ਵਧਾ ਦਿੱਤਾ।

24ਆਮੋਨ ਦੇ ਅਧਿਕਾਰੀਆਂ ਨੇ ਉਸਦੇ ਵਿਰੁੱਧ ਸਾਜ਼ਿਸ਼ ਰਚੀ ਅਤੇ ਉਸਦੇ ਮਹਿਲ ਵਿੱਚ ਉਸ ਦਾ ਕਤਲ ਕਰਵਾ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.