2 ਇਤਿਹਾਸ 33

ਉਸਨੇ ਉੱਚੇ ਸਥਾਨਾਂ ਨੂੰ ਦੁਬਾਰਾ ਬਣਾਇਆ ਜੋ ਉਸਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤੇ ਸਨ। ਉਸਨੇ ਬਆਲ ਦੇਵਤਿਆਂ ਲਈ ਜਗਵੇਦੀਆਂ ਬਣਾਈਆਂ ਅਤੇ ਅਸ਼ੇਰਾਹ ਦੇ ਥੰਮ ਬਣਾਏ। ਉਸ ਨੇ ਸਾਰੇ ਤਾਰਿਆਂ ਵਾਲੇ ਮੇਜ਼ਬਾਨਾਂ ਨੂੰ ਮੱਥਾ ਟੇਕਿਆ ਅਤੇ ਉਹਨਾਂ ਦੀ ਪੂਜਾ ਕੀਤੀ।

2 Chronicles 33:3 (UKJV) For he built again the high places which Hezekiah his father had broken down, and he reared up altars for Baalim, and made groves, and worshipped all the host of heaven, and served them.

1ਮਨੱਸ਼ੇਹ ਬਾਰਾਂ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਪਚਵੰਜਾ ਸਾਲ ਰਾਜ ਕੀਤਾ।

2ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾਈ ਕੀਤੀ, ਉਹਨਾਂ ਮੂਰਤੀ-ਪੂਜਕ ਕੌਮਾਂ ਦੇ ਘਿਣਾਉਣੇ ਕੰਮਾਂ ਦੇ ਅਨੁਸਾਰ ਜਿਨ੍ਹਾਂ ਨੂੰ ਯਾਹਵੇਹ ਨੇ ਇਸਰਾਏਲੀਆਂ ਦੇ ਅੱਗੇ ਦੇਸ਼ ਵਿੱਚੋਂ ਕੱਢ ਦਿੱਤਾ ਸੀ।

3ਉਸਨੇ ਉੱਚੇ ਸਥਾਨਾਂ ਨੂੰ ਦੁਬਾਰਾ ਬਣਾਇਆ ਜੋ ਉਸਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤੇ ਸਨ। ਉਸਨੇ ਬਆਲ ਦੇਵਤਿਆਂ ਲਈ ਜਗਵੇਦੀਆਂ ਬਣਾਈਆਂ ਅਤੇ ਅਸ਼ੇਰਾਹ ਦੇ ਥੰਮ ਬਣਾਏ। ਉਸ ਨੇ ਸਾਰੇ ਤਾਰਿਆਂ ਵਾਲੇ ਮੇਜ਼ਬਾਨਾਂ ਨੂੰ ਮੱਥਾ ਟੇਕਿਆ ਅਤੇ ਉਹਨਾਂ ਦੀ ਪੂਜਾ ਕੀਤੀ।

4ਉਸਨੇ ਯਾਹਵੇਹ ਦੇ ਭਵਨ ਵਿੱਚ ਜਗਵੇਦੀਆਂ ਬਣਾਈਆਂ, ਜਿਨ੍ਹਾਂ ਬਾਰੇ ਯਾਹਵੇਹ ਨੇ ਕਿਹਾ ਸੀ, “ਮੇਰਾ ਨਾਮ ਯੇਰੂਸ਼ਲੇਮ ਵਿੱਚ ਸਦਾ ਲਈ ਰਹੇਗਾ।”

5ਯਾਹਵੇਹ ਦੇ ਭਵਨ ਦੇ ਦੋਵੇਂ ਵਿਹੜਿਆਂ ਵਿੱਚ, ਉਸਨੇ ਸਾਰੇ ਤਾਰਿਆਂ ਵਾਲੇ ਮੇਜ਼ਬਾਨਾਂ ਲਈ ਜਗਵੇਦੀਆਂ ਬਣਾਈਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.