2 ਇਤਿਹਾਸ 33

ਉਸਨੇ ਆਪਣੇ ਬੱਚਿਆਂ ਨੂੰ ਬੇਨ-ਹਿੰਨੋਮ ਦੀ ਘਾਟੀ ਵਿੱਚ ਅੱਗ ਵਿੱਚ ਬਲੀ ਚੜ੍ਹਾਇਆ। ਉਹ ਭਵਿੱਖ ਨੂੰ ਪਤਾ ਕਰਨ ਲਈ ਜਾਦੂ-ਟੂਣੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਤੇ ਜਾਦੂਗਰਾਂ ਨਾਲ ਵਾਸਤਾ ਰੱਖਦਾ ਸੀ। ਮਨੱਸ਼ੇਹ ਨੇ ਯਾਹਵੇਹ ਦੀ ਨਿਗਾਹ ਵਿੱਚ ਬਹੁਤ ਬੁਰਾਈ ਕੀਤੀ। ਇਸ ਕਰਕੇ ਯਾਹਵੇਹ ਦਾ ਗੁੱਸੇ ਉਸ ਉੱਤੇ ਭੜਕਿਆ।

2 Chronicles 33:6 (UKJV) And he caused his children to pass through the fire in the valley of the son of Hinnom: also he observed times, and used enchantments, and used witchcraft, and dealt with a familiar spirit, and with wizards: he wrought much evil in the sight of the LORD, to provoke him to anger.

4ਉਸਨੇ ਯਾਹਵੇਹ ਦੇ ਭਵਨ ਵਿੱਚ ਜਗਵੇਦੀਆਂ ਬਣਾਈਆਂ, ਜਿਨ੍ਹਾਂ ਬਾਰੇ ਯਾਹਵੇਹ ਨੇ ਕਿਹਾ ਸੀ, “ਮੇਰਾ ਨਾਮ ਯੇਰੂਸ਼ਲੇਮ ਵਿੱਚ ਸਦਾ ਲਈ ਰਹੇਗਾ।”

5ਯਾਹਵੇਹ ਦੇ ਭਵਨ ਦੇ ਦੋਵੇਂ ਵਿਹੜਿਆਂ ਵਿੱਚ, ਉਸਨੇ ਸਾਰੇ ਤਾਰਿਆਂ ਵਾਲੇ ਮੇਜ਼ਬਾਨਾਂ ਲਈ ਜਗਵੇਦੀਆਂ ਬਣਾਈਆਂ।

6ਉਸਨੇ ਆਪਣੇ ਬੱਚਿਆਂ ਨੂੰ ਬੇਨ-ਹਿੰਨੋਮ ਦੀ ਘਾਟੀ ਵਿੱਚ ਅੱਗ ਵਿੱਚ ਬਲੀ ਚੜ੍ਹਾਇਆ। ਉਹ ਭਵਿੱਖ ਨੂੰ ਪਤਾ ਕਰਨ ਲਈ ਜਾਦੂ-ਟੂਣੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਤੇ ਜਾਦੂਗਰਾਂ ਨਾਲ ਵਾਸਤਾ ਰੱਖਦਾ ਸੀ। ਮਨੱਸ਼ੇਹ ਨੇ ਯਾਹਵੇਹ ਦੀ ਨਿਗਾਹ ਵਿੱਚ ਬਹੁਤ ਬੁਰਾਈ ਕੀਤੀ। ਇਸ ਕਰਕੇ ਯਾਹਵੇਹ ਦਾ ਗੁੱਸੇ ਉਸ ਉੱਤੇ ਭੜਕਿਆ।

7ਉਸਨੇ ਆਪਣੀ ਬਣਾਈ ਮੂਰਤ ਨੂੰ ਲੈ ਕੇ ਪਰਮੇਸ਼ਵਰ ਦੇ ਭਵਨ ਵਿੱਚ ਰੱਖ ਦਿੱਤਾ, ਜਿਸ ਬਾਰੇ ਪਰਮੇਸ਼ਵਰ ਨੇ ਦਾਵੀਦ ਅਤੇ ਉਸਦੇ ਪੁੱਤਰ ਸ਼ਲੋਮੋਨ ਨੂੰ ਕਿਹਾ ਸੀ, “ਇਸ ਭਵਨ ਵਿੱਚ ਅਤੇ ਯੇਰੂਸ਼ਲੇਮ ਵਿੱਚ ਜਿਸ ਨੂੰ ਮੈਂ ਇਸਰਾਏਲ ਦੀਆਂ ਸਾਰਿਆਂ ਗੋਤਾਂ ਵਿੱਚੋਂ ਚੁਣ ਲਿਆ ਹੈ ਮੈਂ ਆਪਣਾ ਨਾਮ ਸਦਾ ਲਈ ਰੱਖਾਂਗਾ।

8ਮੈਂ ਇਸਰਾਏਲੀਆਂ ਦੇ ਪੈਰਾਂ ਨੂੰ ਉਸ ਧਰਤੀ ਤੋਂ ਨਹੀਂ ਹਟਾਵਾਂਗਾ ਜਿਹੜੀ ਮੈਂ ਤੁਹਾਡੇ ਪੁਰਖਿਆਂ ਲਈ ਠਹਿਰਾਈ ਸੀ, ਜੇਕਰ ਉਹ ਉਹਨਾਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਣ ਜਿਨ੍ਹਾਂ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਸੀ ਅਰਥਾਤ ਉਹ ਸਾਰੇ ਕਾਨੂੰਨ, ਬਿਧੀਆਂ ਅਤੇ ਨਿਯਮ ਜਿਹੜੇ ਮੋਸ਼ੇਹ ਦੁਆਰਾ ਦਿੱਤੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.