2 ਇਤਿਹਾਸ 33

ਉਸਨੇ ਆਪਣੀ ਬਣਾਈ ਮੂਰਤ ਨੂੰ ਲੈ ਕੇ ਪਰਮੇਸ਼ਵਰ ਦੇ ਭਵਨ ਵਿੱਚ ਰੱਖ ਦਿੱਤਾ, ਜਿਸ ਬਾਰੇ ਪਰਮੇਸ਼ਵਰ ਨੇ ਦਾਵੀਦ ਅਤੇ ਉਸਦੇ ਪੁੱਤਰ ਸ਼ਲੋਮੋਨ ਨੂੰ ਕਿਹਾ ਸੀ, “ਇਸ ਭਵਨ ਵਿੱਚ ਅਤੇ ਯੇਰੂਸ਼ਲੇਮ ਵਿੱਚ ਜਿਸ ਨੂੰ ਮੈਂ ਇਸਰਾਏਲ ਦੀਆਂ ਸਾਰਿਆਂ ਗੋਤਾਂ ਵਿੱਚੋਂ ਚੁਣ ਲਿਆ ਹੈ ਮੈਂ ਆਪਣਾ ਨਾਮ ਸਦਾ ਲਈ ਰੱਖਾਂਗਾ।

2 Chronicles 33:7 (UKJV) And he set a carved image, the idol which he had made, in the house of God, of which God had said to David and to Solomon his son, In this house, and in Jerusalem, which I have chosen before all the tribes of Israel, will I put my name for ever:

5ਯਾਹਵੇਹ ਦੇ ਭਵਨ ਦੇ ਦੋਵੇਂ ਵਿਹੜਿਆਂ ਵਿੱਚ, ਉਸਨੇ ਸਾਰੇ ਤਾਰਿਆਂ ਵਾਲੇ ਮੇਜ਼ਬਾਨਾਂ ਲਈ ਜਗਵੇਦੀਆਂ ਬਣਾਈਆਂ।

6ਉਸਨੇ ਆਪਣੇ ਬੱਚਿਆਂ ਨੂੰ ਬੇਨ-ਹਿੰਨੋਮ ਦੀ ਘਾਟੀ ਵਿੱਚ ਅੱਗ ਵਿੱਚ ਬਲੀ ਚੜ੍ਹਾਇਆ। ਉਹ ਭਵਿੱਖ ਨੂੰ ਪਤਾ ਕਰਨ ਲਈ ਜਾਦੂ-ਟੂਣੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਤੇ ਜਾਦੂਗਰਾਂ ਨਾਲ ਵਾਸਤਾ ਰੱਖਦਾ ਸੀ। ਮਨੱਸ਼ੇਹ ਨੇ ਯਾਹਵੇਹ ਦੀ ਨਿਗਾਹ ਵਿੱਚ ਬਹੁਤ ਬੁਰਾਈ ਕੀਤੀ। ਇਸ ਕਰਕੇ ਯਾਹਵੇਹ ਦਾ ਗੁੱਸੇ ਉਸ ਉੱਤੇ ਭੜਕਿਆ।

7ਉਸਨੇ ਆਪਣੀ ਬਣਾਈ ਮੂਰਤ ਨੂੰ ਲੈ ਕੇ ਪਰਮੇਸ਼ਵਰ ਦੇ ਭਵਨ ਵਿੱਚ ਰੱਖ ਦਿੱਤਾ, ਜਿਸ ਬਾਰੇ ਪਰਮੇਸ਼ਵਰ ਨੇ ਦਾਵੀਦ ਅਤੇ ਉਸਦੇ ਪੁੱਤਰ ਸ਼ਲੋਮੋਨ ਨੂੰ ਕਿਹਾ ਸੀ, “ਇਸ ਭਵਨ ਵਿੱਚ ਅਤੇ ਯੇਰੂਸ਼ਲੇਮ ਵਿੱਚ ਜਿਸ ਨੂੰ ਮੈਂ ਇਸਰਾਏਲ ਦੀਆਂ ਸਾਰਿਆਂ ਗੋਤਾਂ ਵਿੱਚੋਂ ਚੁਣ ਲਿਆ ਹੈ ਮੈਂ ਆਪਣਾ ਨਾਮ ਸਦਾ ਲਈ ਰੱਖਾਂਗਾ।

8ਮੈਂ ਇਸਰਾਏਲੀਆਂ ਦੇ ਪੈਰਾਂ ਨੂੰ ਉਸ ਧਰਤੀ ਤੋਂ ਨਹੀਂ ਹਟਾਵਾਂਗਾ ਜਿਹੜੀ ਮੈਂ ਤੁਹਾਡੇ ਪੁਰਖਿਆਂ ਲਈ ਠਹਿਰਾਈ ਸੀ, ਜੇਕਰ ਉਹ ਉਹਨਾਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਣ ਜਿਨ੍ਹਾਂ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਸੀ ਅਰਥਾਤ ਉਹ ਸਾਰੇ ਕਾਨੂੰਨ, ਬਿਧੀਆਂ ਅਤੇ ਨਿਯਮ ਜਿਹੜੇ ਮੋਸ਼ੇਹ ਦੁਆਰਾ ਦਿੱਤੇ।”

9ਪਰ ਮਨੱਸ਼ੇਹ ਨੇ ਯਹੂਦਾਹ ਅਤੇ ਯੇਰੂਸ਼ਲੇਮ ਦੇ ਲੋਕਾਂ ਨੂੰ ਇਸ ਤਰ੍ਹਾਂ ਕੁਰਾਹੇ ਪਾਇਆ ਕਿ ਉਹਨਾਂ ਨੇ ਉਹਨਾਂ ਕੌਮਾਂ ਨਾਲੋਂ ਵੱਧ ਬੁਰਾਈਆਂ ਕੀਤੀਆਂ ਜਿਨ੍ਹਾਂ ਨੂੰ ਯਾਹਵੇਹ ਨੇ ਇਸਰਾਏਲੀਆਂ ਦੇ ਸਾਹਮਣੇ ਤਬਾਹ ਕੀਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.