2 ਇਤਿਹਾਸ 33

ਮੈਂ ਇਸਰਾਏਲੀਆਂ ਦੇ ਪੈਰਾਂ ਨੂੰ ਉਸ ਧਰਤੀ ਤੋਂ ਨਹੀਂ ਹਟਾਵਾਂਗਾ ਜਿਹੜੀ ਮੈਂ ਤੁਹਾਡੇ ਪੁਰਖਿਆਂ ਲਈ ਠਹਿਰਾਈ ਸੀ, ਜੇਕਰ ਉਹ ਉਹਨਾਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਣ ਜਿਨ੍ਹਾਂ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਸੀ ਅਰਥਾਤ ਉਹ ਸਾਰੇ ਕਾਨੂੰਨ, ਬਿਧੀਆਂ ਅਤੇ ਨਿਯਮ ਜਿਹੜੇ ਮੋਸ਼ੇਹ ਦੁਆਰਾ ਦਿੱਤੇ।”

2 Chronicles 33:8 (UKJV) Neither will I any more remove the foot of Israel from out of the land which I have appointed for your fathers; so that they will take heed to do all that I have commanded them, according to the whole law and the statutes and the ordinances by the hand of Moses.

6ਉਸਨੇ ਆਪਣੇ ਬੱਚਿਆਂ ਨੂੰ ਬੇਨ-ਹਿੰਨੋਮ ਦੀ ਘਾਟੀ ਵਿੱਚ ਅੱਗ ਵਿੱਚ ਬਲੀ ਚੜ੍ਹਾਇਆ। ਉਹ ਭਵਿੱਖ ਨੂੰ ਪਤਾ ਕਰਨ ਲਈ ਜਾਦੂ-ਟੂਣੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਤੇ ਜਾਦੂਗਰਾਂ ਨਾਲ ਵਾਸਤਾ ਰੱਖਦਾ ਸੀ। ਮਨੱਸ਼ੇਹ ਨੇ ਯਾਹਵੇਹ ਦੀ ਨਿਗਾਹ ਵਿੱਚ ਬਹੁਤ ਬੁਰਾਈ ਕੀਤੀ। ਇਸ ਕਰਕੇ ਯਾਹਵੇਹ ਦਾ ਗੁੱਸੇ ਉਸ ਉੱਤੇ ਭੜਕਿਆ।

7ਉਸਨੇ ਆਪਣੀ ਬਣਾਈ ਮੂਰਤ ਨੂੰ ਲੈ ਕੇ ਪਰਮੇਸ਼ਵਰ ਦੇ ਭਵਨ ਵਿੱਚ ਰੱਖ ਦਿੱਤਾ, ਜਿਸ ਬਾਰੇ ਪਰਮੇਸ਼ਵਰ ਨੇ ਦਾਵੀਦ ਅਤੇ ਉਸਦੇ ਪੁੱਤਰ ਸ਼ਲੋਮੋਨ ਨੂੰ ਕਿਹਾ ਸੀ, “ਇਸ ਭਵਨ ਵਿੱਚ ਅਤੇ ਯੇਰੂਸ਼ਲੇਮ ਵਿੱਚ ਜਿਸ ਨੂੰ ਮੈਂ ਇਸਰਾਏਲ ਦੀਆਂ ਸਾਰਿਆਂ ਗੋਤਾਂ ਵਿੱਚੋਂ ਚੁਣ ਲਿਆ ਹੈ ਮੈਂ ਆਪਣਾ ਨਾਮ ਸਦਾ ਲਈ ਰੱਖਾਂਗਾ।

8ਮੈਂ ਇਸਰਾਏਲੀਆਂ ਦੇ ਪੈਰਾਂ ਨੂੰ ਉਸ ਧਰਤੀ ਤੋਂ ਨਹੀਂ ਹਟਾਵਾਂਗਾ ਜਿਹੜੀ ਮੈਂ ਤੁਹਾਡੇ ਪੁਰਖਿਆਂ ਲਈ ਠਹਿਰਾਈ ਸੀ, ਜੇਕਰ ਉਹ ਉਹਨਾਂ ਸਾਰੀਆਂ ਗੱਲਾਂ ਨੂੰ ਧਿਆਨ ਵਿੱਚ ਰੱਖਣ ਜਿਨ੍ਹਾਂ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਸੀ ਅਰਥਾਤ ਉਹ ਸਾਰੇ ਕਾਨੂੰਨ, ਬਿਧੀਆਂ ਅਤੇ ਨਿਯਮ ਜਿਹੜੇ ਮੋਸ਼ੇਹ ਦੁਆਰਾ ਦਿੱਤੇ।”

9ਪਰ ਮਨੱਸ਼ੇਹ ਨੇ ਯਹੂਦਾਹ ਅਤੇ ਯੇਰੂਸ਼ਲੇਮ ਦੇ ਲੋਕਾਂ ਨੂੰ ਇਸ ਤਰ੍ਹਾਂ ਕੁਰਾਹੇ ਪਾਇਆ ਕਿ ਉਹਨਾਂ ਨੇ ਉਹਨਾਂ ਕੌਮਾਂ ਨਾਲੋਂ ਵੱਧ ਬੁਰਾਈਆਂ ਕੀਤੀਆਂ ਜਿਨ੍ਹਾਂ ਨੂੰ ਯਾਹਵੇਹ ਨੇ ਇਸਰਾਏਲੀਆਂ ਦੇ ਸਾਹਮਣੇ ਤਬਾਹ ਕੀਤਾ ਸੀ।

10ਯਾਹਵੇਹ ਨੇ ਮਨੱਸ਼ੇਹ ਅਤੇ ਉਸਦੇ ਲੋਕਾਂ ਨਾਲ ਗੱਲ ਕੀਤੀ, ਪਰ ਉਹਨਾਂ ਨੇ ਕੋਈ ਧਿਆਨ ਨਹੀਂ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.