1ਯੋਸ਼ੀਯਾਹ ਅੱਠ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਇਕੱਤੀ ਸਾਲ ਰਾਜ ਕੀਤਾ।
2ਉਸਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ ਅਤੇ ਆਪਣੇ ਪਿਤਾ ਦਾਵੀਦ ਦੇ ਸਾਰੇ ਰਾਹਾਂ ਉੱਤੇ ਚੱਲਦਾ ਰਿਹਾ, ਨਾ ਸੱਜੇ ਅਤੇ ਨਾ ਖੱਬੇ ਪਾਸੇ ਮੁੜਿਆ।
3ਆਪਣੇ ਰਾਜ ਦੇ ਅੱਠਵੇਂ ਸਾਲ ਵਿੱਚ, ਜਦੋਂ ਉਹ ਅਜੇ ਜਵਾਨ ਹੀ ਸੀ, ਉਸਨੇ ਆਪਣੇ ਪਿਤਾ ਦਾਵੀਦ ਦੇ ਪਰਮੇਸ਼ਵਰ ਨੂੰ ਭਾਲਣਾ ਸ਼ੁਰੂ ਕੀਤਾ। ਆਪਣੇ ਬਾਰ੍ਹਵੇਂ ਸਾਲ ਵਿੱਚ ਉਸਨੇ ਯਹੂਦਾਹ ਅਤੇ ਯੇਰੂਸ਼ਲੇਮ ਦੇ ਉੱਚੇ ਸਥਾਨਾਂ, ਅਸ਼ੇਰਾਹ ਦੇ ਥੰਮ੍ਹਾਂ ਅਤੇ ਬੁੱਤਾਂ ਨੂੰ ਸਾਫ਼ ਕਰਨਾ ਸ਼ੁਰੂ ਕੀਤਾ।