11ਉਹਨਾਂ ਨੇ ਉਹ ਪੈਸਾ ਤਰਖਾਣ ਅਤੇ ਰਾਜਮਿਸਤਰੀਆਂ ਨੂੰ ਦਿੱਤਾ ਤਾਂ ਜੋ ਘੜੇ ਹੋਏ ਪੱਥਰ ਅਤੇ ਜੋੜੀਆਂ ਲਈ ਲੱਕੜੀ ਮੁੱਲ ਲੈਣ ਅਤੇ ਉਹਨਾਂ ਘਰਾਂ ਲਈ ਵੀ ਜਿਨ੍ਹਾਂ ਨੂੰ ਯਹੂਦਾਹ ਦੇ ਪਾਤਸ਼ਾਹਾਂ ਨੇ ਉਜਾੜ ਦਿੱਤਾ ਸੀ ਸ਼ਤੀਰ ਬਣਾਉਣ।
12ਮਜ਼ਦੂਰਾਂ ਨੇ ਇਮਾਨਦਾਰੀ ਨਾਲ ਮਿਹਨਤ ਕੀਤੀ। ਉਹਨਾਂ ਉੱਤੇ ਯਹਥ ਅਤੇ ਓਬਦਯਾਹ, ਮੇਰਾਰੀ ਦੇ ਉੱਤਰਾਧਿਕਾਰੀ ਲੇਵੀ ਅਤੇ ਕੋਹਾਥ ਤੋਂ ਜ਼ਕਰਯਾਹ ਅਤੇ ਮਸ਼ੁੱਲਾਮ ਸਨ। ਲੇਵੀਆਂ ਦੇ ਕੋਲ ਉਹ ਸਾਰੇ ਲੋਕ ਜੋ ਸੰਗੀਤ ਦੇ ਸਾਜ਼ ਵਜਾਉਣ ਵਿੱਚ ਮਾਹਰ ਸਨ,
13ਅਤੇ ਉਹ ਭਾਰ ਚੁੱਕਣ ਵਾਲਿਆਂ ਦੇ ਉੱਤੇ ਸਨ ਅਤੇ ਹਰ ਪਰਕਾਰ ਦਾ ਕੰਮ ਕਰਨ ਵਾਲਿਆਂ ਪਾਸੋਂ ਕੰਮ ਕਰਾਉਂਦੇ ਸਨ ਅਤੇ ਲੇਵੀਆਂ ਵਿੱਚੋਂ ਲਿਖਾਰੀ ਅਤੇ ਅਫ਼ਸਰ ਅਤੇ ਦਰਬਾਨ ਸਨ।
14ਜਦੋਂ ਉਹ ਯਾਹਵੇਹ ਦੇ ਭਵਨ ਵਿੱਚ ਲਿਆਏ ਗਏ ਪੈਸੇ ਨੂੰ ਬਾਹਰ ਲਿਆ ਰਹੇ ਸਨ, ਤਾਂ ਹਿਲਕੀਯਾਹ ਜਾਜਕ ਨੂੰ ਯਾਹਵੇਹ ਦੀ ਬਿਵਸਥਾ ਦੀ ਪੋਥੀ ਮਿਲੀ ਜੋ ਮੋਸ਼ੇਹ ਦੁਆਰਾ ਦਿੱਤੀ ਗਈ ਸੀ।
15ਤਾਂ ਹਿਲਕੀਯਾਹ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ ਮੈਨੂੰ ਯਾਹਵੇਹ ਦੇ ਭਵਨ ਵਿੱਚੋਂ ਬਿਵਸਥਾ ਦੀ ਪੋਥੀ ਮਿਲੀ ਹੈ ਅਤੇ ਹਿਲਕੀਯਾਹ ਨੇ ਉਹ ਪੋਥੀ ਸ਼ਾਫਾਨ ਨੂੰ ਦਿੱਤੀ।