2 ਇਤਿਹਾਸ 34

ਤਾਂ ਹਿਲਕੀਯਾਹ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ ਮੈਨੂੰ ਯਾਹਵੇਹ ਦੇ ਭਵਨ ਵਿੱਚੋਂ ਬਿਵਸਥਾ ਦੀ ਪੋਥੀ ਮਿਲੀ ਹੈ ਅਤੇ ਹਿਲਕੀਯਾਹ ਨੇ ਉਹ ਪੋਥੀ ਸ਼ਾਫਾਨ ਨੂੰ ਦਿੱਤੀ।

2 Chronicles 34:15 (UKJV) And Hilkiah answered and said to Shaphan the scribe, I have found the book of the law in the house of the LORD. And Hilkiah delivered the book to Shaphan.

13ਅਤੇ ਉਹ ਭਾਰ ਚੁੱਕਣ ਵਾਲਿਆਂ ਦੇ ਉੱਤੇ ਸਨ ਅਤੇ ਹਰ ਪਰਕਾਰ ਦਾ ਕੰਮ ਕਰਨ ਵਾਲਿਆਂ ਪਾਸੋਂ ਕੰਮ ਕਰਾਉਂਦੇ ਸਨ ਅਤੇ ਲੇਵੀਆਂ ਵਿੱਚੋਂ ਲਿਖਾਰੀ ਅਤੇ ਅਫ਼ਸਰ ਅਤੇ ਦਰਬਾਨ ਸਨ।

14ਜਦੋਂ ਉਹ ਯਾਹਵੇਹ ਦੇ ਭਵਨ ਵਿੱਚ ਲਿਆਏ ਗਏ ਪੈਸੇ ਨੂੰ ਬਾਹਰ ਲਿਆ ਰਹੇ ਸਨ, ਤਾਂ ਹਿਲਕੀਯਾਹ ਜਾਜਕ ਨੂੰ ਯਾਹਵੇਹ ਦੀ ਬਿਵਸਥਾ ਦੀ ਪੋਥੀ ਮਿਲੀ ਜੋ ਮੋਸ਼ੇਹ ਦੁਆਰਾ ਦਿੱਤੀ ਗਈ ਸੀ।

15ਤਾਂ ਹਿਲਕੀਯਾਹ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ ਮੈਨੂੰ ਯਾਹਵੇਹ ਦੇ ਭਵਨ ਵਿੱਚੋਂ ਬਿਵਸਥਾ ਦੀ ਪੋਥੀ ਮਿਲੀ ਹੈ ਅਤੇ ਹਿਲਕੀਯਾਹ ਨੇ ਉਹ ਪੋਥੀ ਸ਼ਾਫਾਨ ਨੂੰ ਦਿੱਤੀ।

16ਤਦ ਸ਼ਾਫਾਨ ਪੋਥੀ ਨੂੰ ਰਾਜੇ ਲੈ ਕੋਲ ਗਿਆ ਹੈ ਫਿਰ ਉਸ ਨੇ ਰਾਜਾ ਨੂੰ ਇਹ ਖ਼ਬਰ ਦਿੱਤੀ: “ਕਿ ਸਾਰਾ ਕੰਮ ਜੋ ਤੁਸਾਂ ਆਪਣੇ ਦਾਸਾਂ ਦੇ ਜਿੰਮੇ ਕੀਤਾ ਸੀ ਉਹ ਕਰਦੇ ਹਨ।

17ਅਤੇ ਉਹ ਪੈਸਾ ਜਿਹੜਾ ਯਾਹਵੇਹ ਦੇ ਭਵਨ ਵਿੱਚੋਂ ਮਿਲਿਆ ਉਸ ਨੂੰ ਲੈ ਕੇ ਦੇਖ ਭਾਲ ਕਰਨ ਵਾਲਿਆਂ ਨੂੰ ਅਤੇ ਕੰਮ ਕਰਨ ਵਾਲਿਆਂ ਨੂੰ ਦੇ ਦਿੱਤਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.