2 ਇਤਿਹਾਸ 34

ਜਦੋਂ ਰਾਜੇ ਨੇ ਬਿਵਸਥਾ ਦੀਆਂ ਗੱਲਾਂ ਸੁਣੀਆਂ, ਤਾਂ ਉਸ ਨੇ ਆਪਣੇ ਬਸਤਰ ਪਾੜ ਦਿੱਤੇ।

2 Chronicles 34:19 (UKJV) And it came to pass, when the king had heard the words of the law, that he rent his clothes.

17ਅਤੇ ਉਹ ਪੈਸਾ ਜਿਹੜਾ ਯਾਹਵੇਹ ਦੇ ਭਵਨ ਵਿੱਚੋਂ ਮਿਲਿਆ ਉਸ ਨੂੰ ਲੈ ਕੇ ਦੇਖ ਭਾਲ ਕਰਨ ਵਾਲਿਆਂ ਨੂੰ ਅਤੇ ਕੰਮ ਕਰਨ ਵਾਲਿਆਂ ਨੂੰ ਦੇ ਦਿੱਤਾ।”

18ਤਦ ਸ਼ਾਫਾਨ ਲਿਖਾਰੀ ਨੇ ਰਾਜੇ ਨੂੰ ਦੱਸਿਆ, “ਹਿਲਕੀਯਾਹ ਜਾਜਕ ਨੇ ਮੈਨੂੰ ਇੱਕ ਕਿਤਾਬ ਦਿੱਤੀ ਹੈ।” ਅਤੇ ਸ਼ਾਫਾਨ ਨੇ ਉਸ ਵਿੱਚੋਂ ਰਾਜੇ ਦੀ ਹਜ਼ੂਰੀ ਵਿੱਚ ਪੜ੍ਹਿਆ।

19ਜਦੋਂ ਰਾਜੇ ਨੇ ਬਿਵਸਥਾ ਦੀਆਂ ਗੱਲਾਂ ਸੁਣੀਆਂ, ਤਾਂ ਉਸ ਨੇ ਆਪਣੇ ਬਸਤਰ ਪਾੜ ਦਿੱਤੇ।

20ਉਸ ਨੇ ਹਿਲਕੀਯਾਹ, ਸ਼ਾਫਾਨ ਦੇ ਪੁੱਤਰ ਅਹੀਕਾਮ, ਮੀਕਾਹ ਦੇ ਪੁੱਤਰ ਅਬਦੋਨ, ਸ਼ਾਫਾਨ ਲਿਖਾਰੀ ਅਤੇ ਰਾਜੇ ਦੇ ਸੇਵਾਦਾਰ ਅਸ਼ਾਯਾਹ ਨੂੰ ਇਹ ਹੁਕਮ ਦਿੱਤਾ:

21“ਜਾਓ ਅਤੇ ਮੇਰੇ ਅਤੇ ਉਨ੍ਹਾਂ ਵੱਲੋਂ ਜਿਹੜੇ ਇਸਰਾਏਲ ਅਤੇ ਯਹੂਦਾਹ ਵਿੱਚ ਬਾਕੀ ਹਨ ਇਸ ਪੋਥੀ ਦੀਆਂ ਗੱਲਾਂ ਦੇ ਬਾਰੇ ਜੋ ਲੱਭੀ ਹੈ ਯਾਹਵੇਹ ਤੋਂ ਪੁੱਛੋ ਕਿਉਂ ਜੋ ਯਾਹਵੇਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿਉਂਕਿ ਸਾਡੇ ਪੁਰਖਿਆਂ ਨੇ ਯਾਹਵੇਹ ਦੇ ਬਚਨਾਂ ਦੀ ਪਾਲਨਾ ਨਹੀਂ ਕੀਤੀ ਕਿ ਸਭ ਕੁਝ ਜੋ ਇਸ ਪੋਥੀ ਵਿੱਚ ਲਿਖਿਆ ਹੈ ਉਸ ਦੇ ਅਨੁਸਾਰ ਕਰਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.