18ਤਦ ਸ਼ਾਫਾਨ ਲਿਖਾਰੀ ਨੇ ਰਾਜੇ ਨੂੰ ਦੱਸਿਆ, “ਹਿਲਕੀਯਾਹ ਜਾਜਕ ਨੇ ਮੈਨੂੰ ਇੱਕ ਕਿਤਾਬ ਦਿੱਤੀ ਹੈ।” ਅਤੇ ਸ਼ਾਫਾਨ ਨੇ ਉਸ ਵਿੱਚੋਂ ਰਾਜੇ ਦੀ ਹਜ਼ੂਰੀ ਵਿੱਚ ਪੜ੍ਹਿਆ।
19ਜਦੋਂ ਰਾਜੇ ਨੇ ਬਿਵਸਥਾ ਦੀਆਂ ਗੱਲਾਂ ਸੁਣੀਆਂ, ਤਾਂ ਉਸ ਨੇ ਆਪਣੇ ਬਸਤਰ ਪਾੜ ਦਿੱਤੇ।
20ਉਸ ਨੇ ਹਿਲਕੀਯਾਹ, ਸ਼ਾਫਾਨ ਦੇ ਪੁੱਤਰ ਅਹੀਕਾਮ, ਮੀਕਾਹ ਦੇ ਪੁੱਤਰ ਅਬਦੋਨ, ਸ਼ਾਫਾਨ ਲਿਖਾਰੀ ਅਤੇ ਰਾਜੇ ਦੇ ਸੇਵਾਦਾਰ ਅਸ਼ਾਯਾਹ ਨੂੰ ਇਹ ਹੁਕਮ ਦਿੱਤਾ:
21“ਜਾਓ ਅਤੇ ਮੇਰੇ ਅਤੇ ਉਨ੍ਹਾਂ ਵੱਲੋਂ ਜਿਹੜੇ ਇਸਰਾਏਲ ਅਤੇ ਯਹੂਦਾਹ ਵਿੱਚ ਬਾਕੀ ਹਨ ਇਸ ਪੋਥੀ ਦੀਆਂ ਗੱਲਾਂ ਦੇ ਬਾਰੇ ਜੋ ਲੱਭੀ ਹੈ ਯਾਹਵੇਹ ਤੋਂ ਪੁੱਛੋ ਕਿਉਂ ਜੋ ਯਾਹਵੇਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿਉਂਕਿ ਸਾਡੇ ਪੁਰਖਿਆਂ ਨੇ ਯਾਹਵੇਹ ਦੇ ਬਚਨਾਂ ਦੀ ਪਾਲਨਾ ਨਹੀਂ ਕੀਤੀ ਕਿ ਸਭ ਕੁਝ ਜੋ ਇਸ ਪੋਥੀ ਵਿੱਚ ਲਿਖਿਆ ਹੈ ਉਸ ਦੇ ਅਨੁਸਾਰ ਕਰਨ।”
22ਤਾਂ ਹਿਲਕੀਯਾਹ ਅਤੇ ਉਹ ਜਿਨ੍ਹਾਂ ਨੂੰ ਪਾਤਸ਼ਾਹ ਨੇ ਨਿਯੁਕਤ ਕੀਤਾ ਸੀ ਹੁਲਦਾਹ ਨਬੀਆਂ ਦੇ ਕੋਲ ਗਏ ਜਿਹੜੇ ਤੋਸ਼ੇਖਾਨੇ ਦੇ ਰੱਖ ਵਾਲੇ ਤਾਕਹਥ ਦੇ ਪੁੱਤ੍ਰ ਅਤੇ ਹਸਰਾਹ ਦੇ ਪੋਤੇ ਸ਼ੱਲੂਮ ਦੀ ਪਤਨੀ ਸੀ (ਉਹ ਯੇਰੂਸ਼ਲੇਮ ਵਿੱਚ ਮਿਸ਼ਨਹ ਨਾਮੀ ਮੁਹੱਲੇ ਵਿੱਚ ਵੱਸਦੀ ਸੀ) ਅਤੇ ਉਹਨਾਂ ਨੇ ਉਹ ਦੇ ਨਾਲ ਗੱਲ ਬਾਤ ਕੀਤੀ।