2 ਇਤਿਹਾਸ 34

“ਜਾਓ ਅਤੇ ਮੇਰੇ ਅਤੇ ਉਨ੍ਹਾਂ ਵੱਲੋਂ ਜਿਹੜੇ ਇਸਰਾਏਲ ਅਤੇ ਯਹੂਦਾਹ ਵਿੱਚ ਬਾਕੀ ਹਨ ਇਸ ਪੋਥੀ ਦੀਆਂ ਗੱਲਾਂ ਦੇ ਬਾਰੇ ਜੋ ਲੱਭੀ ਹੈ ਯਾਹਵੇਹ ਤੋਂ ਪੁੱਛੋ ਕਿਉਂ ਜੋ ਯਾਹਵੇਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿਉਂਕਿ ਸਾਡੇ ਪੁਰਖਿਆਂ ਨੇ ਯਾਹਵੇਹ ਦੇ ਬਚਨਾਂ ਦੀ ਪਾਲਨਾ ਨਹੀਂ ਕੀਤੀ ਕਿ ਸਭ ਕੁਝ ਜੋ ਇਸ ਪੋਥੀ ਵਿੱਚ ਲਿਖਿਆ ਹੈ ਉਸ ਦੇ ਅਨੁਸਾਰ ਕਰਨ।”

2 Chronicles 34:21 (UKJV) Go, enquire of the LORD for me, and for them that are left in Israel and in Judah, concerning the words of the book that is found: for great is the wrath of the LORD that is poured out upon us, because our fathers have not kept the word of the LORD, to do after all that is written in this book.

19ਜਦੋਂ ਰਾਜੇ ਨੇ ਬਿਵਸਥਾ ਦੀਆਂ ਗੱਲਾਂ ਸੁਣੀਆਂ, ਤਾਂ ਉਸ ਨੇ ਆਪਣੇ ਬਸਤਰ ਪਾੜ ਦਿੱਤੇ।

20ਉਸ ਨੇ ਹਿਲਕੀਯਾਹ, ਸ਼ਾਫਾਨ ਦੇ ਪੁੱਤਰ ਅਹੀਕਾਮ, ਮੀਕਾਹ ਦੇ ਪੁੱਤਰ ਅਬਦੋਨ, ਸ਼ਾਫਾਨ ਲਿਖਾਰੀ ਅਤੇ ਰਾਜੇ ਦੇ ਸੇਵਾਦਾਰ ਅਸ਼ਾਯਾਹ ਨੂੰ ਇਹ ਹੁਕਮ ਦਿੱਤਾ:

21“ਜਾਓ ਅਤੇ ਮੇਰੇ ਅਤੇ ਉਨ੍ਹਾਂ ਵੱਲੋਂ ਜਿਹੜੇ ਇਸਰਾਏਲ ਅਤੇ ਯਹੂਦਾਹ ਵਿੱਚ ਬਾਕੀ ਹਨ ਇਸ ਪੋਥੀ ਦੀਆਂ ਗੱਲਾਂ ਦੇ ਬਾਰੇ ਜੋ ਲੱਭੀ ਹੈ ਯਾਹਵੇਹ ਤੋਂ ਪੁੱਛੋ ਕਿਉਂ ਜੋ ਯਾਹਵੇਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿਉਂਕਿ ਸਾਡੇ ਪੁਰਖਿਆਂ ਨੇ ਯਾਹਵੇਹ ਦੇ ਬਚਨਾਂ ਦੀ ਪਾਲਨਾ ਨਹੀਂ ਕੀਤੀ ਕਿ ਸਭ ਕੁਝ ਜੋ ਇਸ ਪੋਥੀ ਵਿੱਚ ਲਿਖਿਆ ਹੈ ਉਸ ਦੇ ਅਨੁਸਾਰ ਕਰਨ।”

22ਤਾਂ ਹਿਲਕੀਯਾਹ ਅਤੇ ਉਹ ਜਿਨ੍ਹਾਂ ਨੂੰ ਪਾਤਸ਼ਾਹ ਨੇ ਨਿਯੁਕਤ ਕੀਤਾ ਸੀ ਹੁਲਦਾਹ ਨਬੀਆਂ ਦੇ ਕੋਲ ਗਏ ਜਿਹੜੇ ਤੋਸ਼ੇਖਾਨੇ ਦੇ ਰੱਖ ਵਾਲੇ ਤਾਕਹਥ ਦੇ ਪੁੱਤ੍ਰ ਅਤੇ ਹਸਰਾਹ ਦੇ ਪੋਤੇ ਸ਼ੱਲੂਮ ਦੀ ਪਤਨੀ ਸੀ (ਉਹ ਯੇਰੂਸ਼ਲੇਮ ਵਿੱਚ ਮਿਸ਼ਨਹ ਨਾਮੀ ਮੁਹੱਲੇ ਵਿੱਚ ਵੱਸਦੀ ਸੀ) ਅਤੇ ਉਹਨਾਂ ਨੇ ਉਹ ਦੇ ਨਾਲ ਗੱਲ ਬਾਤ ਕੀਤੀ।

23ਉਸਨੇ ਉਹਨਾਂ ਨੂੰ ਕਿਹਾ, “ਇਸਰਾਏਲ ਦਾ ਯਾਹਵੇਹ ਪਰਮੇਸ਼ਵਰ ਇਹ ਆਖਦਾ ਹੈ ਕਿ ਉਸ ਆਦਮੀ ਨੂੰ ਦੱਸੋ ਜਿਸ ਨੇ ਤੁਹਾਨੂੰ ਮੇਰੇ ਕੋਲ ਭੇਜਿਆ ਹੈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.