2 ਇਤਿਹਾਸ 34

ਤਾਂ ਹਿਲਕੀਯਾਹ ਅਤੇ ਉਹ ਜਿਨ੍ਹਾਂ ਨੂੰ ਪਾਤਸ਼ਾਹ ਨੇ ਨਿਯੁਕਤ ਕੀਤਾ ਸੀ ਹੁਲਦਾਹ ਨਬੀਆਂ ਦੇ ਕੋਲ ਗਏ ਜਿਹੜੇ ਤੋਸ਼ੇਖਾਨੇ ਦੇ ਰੱਖ ਵਾਲੇ ਤਾਕਹਥ ਦੇ ਪੁੱਤ੍ਰ ਅਤੇ ਹਸਰਾਹ ਦੇ ਪੋਤੇ ਸ਼ੱਲੂਮ ਦੀ ਪਤਨੀ ਸੀ (ਉਹ ਯੇਰੂਸ਼ਲੇਮ ਵਿੱਚ ਮਿਸ਼ਨਹ ਨਾਮੀ ਮੁਹੱਲੇ ਵਿੱਚ ਵੱਸਦੀ ਸੀ) ਅਤੇ ਉਹਨਾਂ ਨੇ ਉਹ ਦੇ ਨਾਲ ਗੱਲ ਬਾਤ ਕੀਤੀ।

2 Chronicles 34:22 (UKJV) And Hilkiah, and they that the king had appointed, went to Huldah the prophetess, the wife of Shallum the son of Tikvath, the son of Hasrah, keeper of the wardrobe; (now she dwelt in Jerusalem in the college:) and they spoke to her to that effect.

20ਉਸ ਨੇ ਹਿਲਕੀਯਾਹ, ਸ਼ਾਫਾਨ ਦੇ ਪੁੱਤਰ ਅਹੀਕਾਮ, ਮੀਕਾਹ ਦੇ ਪੁੱਤਰ ਅਬਦੋਨ, ਸ਼ਾਫਾਨ ਲਿਖਾਰੀ ਅਤੇ ਰਾਜੇ ਦੇ ਸੇਵਾਦਾਰ ਅਸ਼ਾਯਾਹ ਨੂੰ ਇਹ ਹੁਕਮ ਦਿੱਤਾ:

21“ਜਾਓ ਅਤੇ ਮੇਰੇ ਅਤੇ ਉਨ੍ਹਾਂ ਵੱਲੋਂ ਜਿਹੜੇ ਇਸਰਾਏਲ ਅਤੇ ਯਹੂਦਾਹ ਵਿੱਚ ਬਾਕੀ ਹਨ ਇਸ ਪੋਥੀ ਦੀਆਂ ਗੱਲਾਂ ਦੇ ਬਾਰੇ ਜੋ ਲੱਭੀ ਹੈ ਯਾਹਵੇਹ ਤੋਂ ਪੁੱਛੋ ਕਿਉਂ ਜੋ ਯਾਹਵੇਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿਉਂਕਿ ਸਾਡੇ ਪੁਰਖਿਆਂ ਨੇ ਯਾਹਵੇਹ ਦੇ ਬਚਨਾਂ ਦੀ ਪਾਲਨਾ ਨਹੀਂ ਕੀਤੀ ਕਿ ਸਭ ਕੁਝ ਜੋ ਇਸ ਪੋਥੀ ਵਿੱਚ ਲਿਖਿਆ ਹੈ ਉਸ ਦੇ ਅਨੁਸਾਰ ਕਰਨ।”

22ਤਾਂ ਹਿਲਕੀਯਾਹ ਅਤੇ ਉਹ ਜਿਨ੍ਹਾਂ ਨੂੰ ਪਾਤਸ਼ਾਹ ਨੇ ਨਿਯੁਕਤ ਕੀਤਾ ਸੀ ਹੁਲਦਾਹ ਨਬੀਆਂ ਦੇ ਕੋਲ ਗਏ ਜਿਹੜੇ ਤੋਸ਼ੇਖਾਨੇ ਦੇ ਰੱਖ ਵਾਲੇ ਤਾਕਹਥ ਦੇ ਪੁੱਤ੍ਰ ਅਤੇ ਹਸਰਾਹ ਦੇ ਪੋਤੇ ਸ਼ੱਲੂਮ ਦੀ ਪਤਨੀ ਸੀ (ਉਹ ਯੇਰੂਸ਼ਲੇਮ ਵਿੱਚ ਮਿਸ਼ਨਹ ਨਾਮੀ ਮੁਹੱਲੇ ਵਿੱਚ ਵੱਸਦੀ ਸੀ) ਅਤੇ ਉਹਨਾਂ ਨੇ ਉਹ ਦੇ ਨਾਲ ਗੱਲ ਬਾਤ ਕੀਤੀ।

23ਉਸਨੇ ਉਹਨਾਂ ਨੂੰ ਕਿਹਾ, “ਇਸਰਾਏਲ ਦਾ ਯਾਹਵੇਹ ਪਰਮੇਸ਼ਵਰ ਇਹ ਆਖਦਾ ਹੈ ਕਿ ਉਸ ਆਦਮੀ ਨੂੰ ਦੱਸੋ ਜਿਸ ਨੇ ਤੁਹਾਨੂੰ ਮੇਰੇ ਕੋਲ ਭੇਜਿਆ ਹੈ,

24‘ਯਾਹਵੇਹ ਇਹ ਆਖਦਾ ਹੈ ਕਿ ਮੈਂ ਇਸ ਸਥਾਨ ਅਤੇ ਇਸ ਦੇ ਲੋਕਾਂ ਉੱਤੇ ਤਬਾਹੀ ਲਿਆਉਣ ਜਾ ਰਿਹਾ ਹਾਂ, ਉਹ ਸਾਰੇ ਸਰਾਪ ਜੋ ਕਿਤਾਬ ਵਿੱਚ ਲਿਖੇ ਹੋਏ ਹਨ ਜੋ ਯਹੂਦਾਹ ਦੇ ਰਾਜੇ ਦੀ ਹਜ਼ੂਰੀ ਵਿੱਚ ਪੜ੍ਹੇ ਗਏ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.