2 ਇਤਿਹਾਸ 34

‘ਯਾਹਵੇਹ ਇਹ ਆਖਦਾ ਹੈ ਕਿ ਮੈਂ ਇਸ ਸਥਾਨ ਅਤੇ ਇਸ ਦੇ ਲੋਕਾਂ ਉੱਤੇ ਤਬਾਹੀ ਲਿਆਉਣ ਜਾ ਰਿਹਾ ਹਾਂ, ਉਹ ਸਾਰੇ ਸਰਾਪ ਜੋ ਕਿਤਾਬ ਵਿੱਚ ਲਿਖੇ ਹੋਏ ਹਨ ਜੋ ਯਹੂਦਾਹ ਦੇ ਰਾਜੇ ਦੀ ਹਜ਼ੂਰੀ ਵਿੱਚ ਪੜ੍ਹੇ ਗਏ ਹਨ।

2 Chronicles 34:24 (UKJV) Thus says the LORD, Behold, I will bring evil upon this place, and upon the inhabitants thereof, even all the curses that are written in the book which they have read before the king of Judah:

22ਤਾਂ ਹਿਲਕੀਯਾਹ ਅਤੇ ਉਹ ਜਿਨ੍ਹਾਂ ਨੂੰ ਪਾਤਸ਼ਾਹ ਨੇ ਨਿਯੁਕਤ ਕੀਤਾ ਸੀ ਹੁਲਦਾਹ ਨਬੀਆਂ ਦੇ ਕੋਲ ਗਏ ਜਿਹੜੇ ਤੋਸ਼ੇਖਾਨੇ ਦੇ ਰੱਖ ਵਾਲੇ ਤਾਕਹਥ ਦੇ ਪੁੱਤ੍ਰ ਅਤੇ ਹਸਰਾਹ ਦੇ ਪੋਤੇ ਸ਼ੱਲੂਮ ਦੀ ਪਤਨੀ ਸੀ (ਉਹ ਯੇਰੂਸ਼ਲੇਮ ਵਿੱਚ ਮਿਸ਼ਨਹ ਨਾਮੀ ਮੁਹੱਲੇ ਵਿੱਚ ਵੱਸਦੀ ਸੀ) ਅਤੇ ਉਹਨਾਂ ਨੇ ਉਹ ਦੇ ਨਾਲ ਗੱਲ ਬਾਤ ਕੀਤੀ।

23ਉਸਨੇ ਉਹਨਾਂ ਨੂੰ ਕਿਹਾ, “ਇਸਰਾਏਲ ਦਾ ਯਾਹਵੇਹ ਪਰਮੇਸ਼ਵਰ ਇਹ ਆਖਦਾ ਹੈ ਕਿ ਉਸ ਆਦਮੀ ਨੂੰ ਦੱਸੋ ਜਿਸ ਨੇ ਤੁਹਾਨੂੰ ਮੇਰੇ ਕੋਲ ਭੇਜਿਆ ਹੈ,

24‘ਯਾਹਵੇਹ ਇਹ ਆਖਦਾ ਹੈ ਕਿ ਮੈਂ ਇਸ ਸਥਾਨ ਅਤੇ ਇਸ ਦੇ ਲੋਕਾਂ ਉੱਤੇ ਤਬਾਹੀ ਲਿਆਉਣ ਜਾ ਰਿਹਾ ਹਾਂ, ਉਹ ਸਾਰੇ ਸਰਾਪ ਜੋ ਕਿਤਾਬ ਵਿੱਚ ਲਿਖੇ ਹੋਏ ਹਨ ਜੋ ਯਹੂਦਾਹ ਦੇ ਰਾਜੇ ਦੀ ਹਜ਼ੂਰੀ ਵਿੱਚ ਪੜ੍ਹੇ ਗਏ ਹਨ।

25ਕਿਉਂਕਿ ਉਹਨਾਂ ਨੇ ਮੈਨੂੰ ਤਿਆਗ ਦਿੱਤਾ ਹੈ ਅਤੇ ਹੋਰਨਾਂ ਦੇਵਤਿਆਂ ਅੱਗੇ ਧੂਪ ਧੁਖਾਈ ਹੈ ਅਤੇ ਆਪਣੇ ਹੱਥਾਂ ਦੁਆਰਾ ਬਣਾਈਆਂ ਸਾਰੀਆਂ ਗੱਲਾਂ ਨਾਲ ਮੇਰਾ ਕ੍ਰੋਧ ਭੜਕਾਇਆ ਹੈ, ਇਸ ਲਈ ਮੇਰਾ ਕ੍ਰੋਧ ਇਸ ਸਥਾਨ ਉੱਤੇ ਵਹਾਇਆ ਜਾਵੇਗਾ ਅਤੇ ਬੁਝੇਗਾ ਨਹੀਂ।’

26ਯਹੂਦਾਹ ਦੇ ਰਾਜੇ ਨੂੰ ਦੱਸੋ, ਜਿਸ ਨੇ ਤੁਹਾਨੂੰ ਯਾਹਵੇਹ ਤੋਂ ਪੁੱਛਣ ਲਈ ਭੇਜਿਆ ਸੀ, ‘ਇਸਰਾਏਲ ਦਾ ਪਰਮੇਸ਼ਵਰ, ਉਹਨਾਂ ਗੱਲਾਂ ਬਾਰੇ ਜਿਹੜੀਆਂ ਤੂੰ ਸੁਣੀਆਂ ਹਨ ਇਹ ਆਖਦਾ ਹੈ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.