2 ਇਤਿਹਾਸ 34

ਕਿਉਂਕਿ ਤੁਹਾਡਾ ਦਿਲ ਜਵਾਬਦੇਹ ਸੀ ਅਤੇ ਤੁਸੀਂ ਆਪਣੇ ਆਪ ਨੂੰ ਪਰਮੇਸ਼ਵਰ ਦੇ ਅੱਗੇ ਨਿਮਰ ਕੀਤਾ ਜਦੋਂ ਤੁਸੀਂ ਸੁਣਿਆ ਕਿ ਉਸਨੇ ਇਸ ਸਥਾਨ ਅਤੇ ਇਸਦੇ ਲੋਕਾਂ ਦੇ ਵਿਰੁੱਧ ਕੀ ਕਿਹਾ ਹੈ, ਅਤੇ ਕਿਉਂਕਿ ਤੁਸੀਂ ਆਪਣੇ ਆਪ ਨੂੰ ਮੇਰੇ ਅੱਗੇ ਨਿਮਰ ਕੀਤਾ ਅਤੇ ਆਪਣੇ ਬਸਤਰ ਪਾੜੇ ਅਤੇ ਮੇਰੀ ਹਜ਼ੂਰੀ ਵਿੱਚ ਰੋਏ, ਮੈਂ ਤੁਹਾਨੂੰ ਸੁਣਿਆ ਹੈ, ਯਾਹਵੇਹ ਦਾ ਵਾਕ ਹੈ।

2 Chronicles 34:27 (UKJV) Because yours heart was tender, and you did humble yourself before God, when you heard his words against this place, and against the inhabitants thereof, and humbledst yourself before me, and did rend your clothes, and weep before me; I have even heard you also, says the LORD.

25ਕਿਉਂਕਿ ਉਹਨਾਂ ਨੇ ਮੈਨੂੰ ਤਿਆਗ ਦਿੱਤਾ ਹੈ ਅਤੇ ਹੋਰਨਾਂ ਦੇਵਤਿਆਂ ਅੱਗੇ ਧੂਪ ਧੁਖਾਈ ਹੈ ਅਤੇ ਆਪਣੇ ਹੱਥਾਂ ਦੁਆਰਾ ਬਣਾਈਆਂ ਸਾਰੀਆਂ ਗੱਲਾਂ ਨਾਲ ਮੇਰਾ ਕ੍ਰੋਧ ਭੜਕਾਇਆ ਹੈ, ਇਸ ਲਈ ਮੇਰਾ ਕ੍ਰੋਧ ਇਸ ਸਥਾਨ ਉੱਤੇ ਵਹਾਇਆ ਜਾਵੇਗਾ ਅਤੇ ਬੁਝੇਗਾ ਨਹੀਂ।’

26ਯਹੂਦਾਹ ਦੇ ਰਾਜੇ ਨੂੰ ਦੱਸੋ, ਜਿਸ ਨੇ ਤੁਹਾਨੂੰ ਯਾਹਵੇਹ ਤੋਂ ਪੁੱਛਣ ਲਈ ਭੇਜਿਆ ਸੀ, ‘ਇਸਰਾਏਲ ਦਾ ਪਰਮੇਸ਼ਵਰ, ਉਹਨਾਂ ਗੱਲਾਂ ਬਾਰੇ ਜਿਹੜੀਆਂ ਤੂੰ ਸੁਣੀਆਂ ਹਨ ਇਹ ਆਖਦਾ ਹੈ:

27ਕਿਉਂਕਿ ਤੁਹਾਡਾ ਦਿਲ ਜਵਾਬਦੇਹ ਸੀ ਅਤੇ ਤੁਸੀਂ ਆਪਣੇ ਆਪ ਨੂੰ ਪਰਮੇਸ਼ਵਰ ਦੇ ਅੱਗੇ ਨਿਮਰ ਕੀਤਾ ਜਦੋਂ ਤੁਸੀਂ ਸੁਣਿਆ ਕਿ ਉਸਨੇ ਇਸ ਸਥਾਨ ਅਤੇ ਇਸਦੇ ਲੋਕਾਂ ਦੇ ਵਿਰੁੱਧ ਕੀ ਕਿਹਾ ਹੈ, ਅਤੇ ਕਿਉਂਕਿ ਤੁਸੀਂ ਆਪਣੇ ਆਪ ਨੂੰ ਮੇਰੇ ਅੱਗੇ ਨਿਮਰ ਕੀਤਾ ਅਤੇ ਆਪਣੇ ਬਸਤਰ ਪਾੜੇ ਅਤੇ ਮੇਰੀ ਹਜ਼ੂਰੀ ਵਿੱਚ ਰੋਏ, ਮੈਂ ਤੁਹਾਨੂੰ ਸੁਣਿਆ ਹੈ, ਯਾਹਵੇਹ ਦਾ ਵਾਕ ਹੈ।

28ਹੁਣ ਮੈਂ ਤੁਹਾਨੂੰ ਤੁਹਾਡੇ ਪੁਰਖਿਆਂ ਕੋਲ ਇਕੱਠਾ ਕਰਾਂਗਾ, ਅਤੇ ਤੁਹਾਨੂੰ ਸ਼ਾਂਤੀ ਨਾਲ ਦਫ਼ਨਾਇਆ ਜਾਵੇਗਾ। ਤੁਹਾਡੀਆਂ ਅੱਖਾਂ ਉਸ ਸਾਰੀ ਤਬਾਹੀ ਨੂੰ ਨਹੀਂ ਦੇਖ ਸਕਣਗੀਆਂ ਜੋ ਮੈਂ ਇਸ ਸਥਾਨ ਅਤੇ ਇੱਥੇ ਰਹਿਣ ਵਾਲਿਆਂ ਉੱਤੇ ਲਿਆਉਣ ਜਾ ਰਿਹਾ ਹਾਂ।’ ” ਇਸ ਲਈ ਉਹ ਉਸਦਾ ਜਵਾਬ ਰਾਜੇ ਕੋਲ ਵਾਪਸ ਲੈ ਗਏ।

29ਫਿਰ ਰਾਜਾ ਨੇ ਸੁਨੇਹਾ ਭੇਜ ਕੇ ਯਹੂਦਾਹ ਅਤੇ ਯੇਰੂਸ਼ਲੇਮ ਦੇ ਸਾਰੇ ਬਜ਼ੁਰਗਾਂ ਨੂੰ ਇਕੱਠਾ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.