29ਫਿਰ ਰਾਜਾ ਨੇ ਸੁਨੇਹਾ ਭੇਜ ਕੇ ਯਹੂਦਾਹ ਅਤੇ ਯੇਰੂਸ਼ਲੇਮ ਦੇ ਸਾਰੇ ਬਜ਼ੁਰਗਾਂ ਨੂੰ ਇਕੱਠਾ ਕੀਤਾ।
30ਉਹ ਯਹੂਦਾਹ ਦੇ ਲੋਕਾਂ, ਯੇਰੂਸ਼ਲੇਮ ਦੇ ਵਾਸੀਆਂ, ਜਾਜਕਾਂ ਅਤੇ ਲੇਵੀਆਂ ਨਾਲ ਛੋਟੇ ਤੋਂ ਵੱਡੇ ਤੱਕ ਸਾਰੇ ਲੋਕਾਂ ਦੇ ਨਾਲ ਯਾਹਵੇਹ ਦੇ ਭਵਨ ਵਿੱਚ ਗਿਆ। ਉਸਨੇ ਉਹਨਾਂ ਨੂੰ ਇਕਰਾਰਨਾਮੇ ਦੀ ਪੋਥੀ ਦੇ ਸਾਰੇ ਸ਼ਬਦ ਪੜ੍ਹ ਕੇ ਸੁਣਾਏ, ਜੋ ਯਾਹਵੇਹ ਦੇ ਭਵਨ ਵਿੱਚ ਪਾਏ ਗਏ ਸਨ।
31ਰਾਜਾ ਆਪਣੇ ਥੰਮ੍ਹ ਦੇ ਉੱਤੇ ਖਲੋ ਗਿਆ ਅਤੇ ਉਸ ਨੇ ਯਾਹਵੇਹ ਦੀ ਹਜ਼ੂਰੀ ਵਿੱਚ ਇੱਕ ਨੇਮ ਬੰਨ੍ਹਿਆ, ਯਾਹਵੇਹ ਦੇ ਪਿੱਛੇ ਚੱਲਾਗੇ ਅਤੇ ਉਸ ਦੇ ਹੁਕਮਾਂ, ਨਿਯਮਾਂ ਅਤੇ ਫ਼ਰਮਾਨਾਂ ਨੂੰ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਮੰਨਾਂਗੇ ਅਤੇ ਇਸ ਪੋਥੀ ਵਿੱਚ ਲਿਖੇ ਹੋਏ ਨੇਮ ਦੇ ਸ਼ਬਦਾਂ ਦੀ ਪਾਲਣਾ ਕਰਾਂਗੇ।
32ਫਿਰ ਉਸ ਨੇ ਯੇਰੂਸ਼ਲੇਮ ਅਤੇ ਬਿਨਯਾਮੀਨ ਵਿੱਚ ਸਭ ਨੂੰ ਇਸ ਲਈ ਆਪਣੇ ਆਪ ਨੂੰ ਇਕਰਾਰ ਕੀਤਾ; ਯੇਰੂਸ਼ਲੇਮ ਦੇ ਲੋਕਾਂ ਨੇ ਇਹ ਆਪਣੇ ਪੁਰਖਿਆਂ ਦੇ ਪਰਮੇਸ਼ਵਰ ਦੇ ਨੇਮ ਦੇ ਅਨੁਸਾਰ ਕੀਤਾ।
33ਯੋਸ਼ੀਯਾਹ ਨੇ ਇਸਰਾਏਲੀਆਂ ਦੇ ਸਾਰੇ ਇਲਾਕੇ ਵਿੱਚੋਂ ਸਾਰੀਆਂ ਘਿਣਾਉਣੀਆਂ ਮੂਰਤੀਆਂ ਨੂੰ ਹਟਾ ਦਿੱਤਾ ਅਤੇ ਉਸ ਨੇ ਇਸਰਾਏਲ ਵਿੱਚ ਮੌਜੂਦ ਸਾਰੇ ਲੋਕਾਂ ਨੂੰ ਆਪਣੇ ਪਰਮੇਸ਼ਵਰ ਯਾਹਵੇਹ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਅਤੇ ਜਿੰਨਾ ਚਿਰ ਉਹ ਜਿਉਂਦਾ ਰਿਹਾ, ਉਹ ਆਪਣੇ ਪੁਰਖਿਆਂ ਦੇ ਪਰਮੇਸ਼ਵਰ, ਯਾਹਵੇਹ ਦੀ ਪਾਲਣਾ ਕਰਨ ਵਿੱਚ ਅਸਫ਼ਲ ਨਹੀਂ ਹੋਏ।