2 ਇਤਿਹਾਸ 34

ਯੋਸ਼ੀਯਾਹ ਨੇ ਇਸਰਾਏਲੀਆਂ ਦੇ ਸਾਰੇ ਇਲਾਕੇ ਵਿੱਚੋਂ ਸਾਰੀਆਂ ਘਿਣਾਉਣੀਆਂ ਮੂਰਤੀਆਂ ਨੂੰ ਹਟਾ ਦਿੱਤਾ ਅਤੇ ਉਸ ਨੇ ਇਸਰਾਏਲ ਵਿੱਚ ਮੌਜੂਦ ਸਾਰੇ ਲੋਕਾਂ ਨੂੰ ਆਪਣੇ ਪਰਮੇਸ਼ਵਰ ਯਾਹਵੇਹ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਅਤੇ ਜਿੰਨਾ ਚਿਰ ਉਹ ਜਿਉਂਦਾ ਰਿਹਾ, ਉਹ ਆਪਣੇ ਪੁਰਖਿਆਂ ਦੇ ਪਰਮੇਸ਼ਵਰ, ਯਾਹਵੇਹ ਦੀ ਪਾਲਣਾ ਕਰਨ ਵਿੱਚ ਅਸਫ਼ਲ ਨਹੀਂ ਹੋਏ।

2 Chronicles 34:33 (UKJV) And Josiah took away all the abominations out of all the countries that pertained to the children of Israel, and made all that were present in Israel to serve, even to serve the LORD their God. And all his days they departed not from following the LORD, the God of their fathers.

31ਰਾਜਾ ਆਪਣੇ ਥੰਮ੍ਹ ਦੇ ਉੱਤੇ ਖਲੋ ਗਿਆ ਅਤੇ ਉਸ ਨੇ ਯਾਹਵੇਹ ਦੀ ਹਜ਼ੂਰੀ ਵਿੱਚ ਇੱਕ ਨੇਮ ਬੰਨ੍ਹਿਆ, ਯਾਹਵੇਹ ਦੇ ਪਿੱਛੇ ਚੱਲਾਗੇ ਅਤੇ ਉਸ ਦੇ ਹੁਕਮਾਂ, ਨਿਯਮਾਂ ਅਤੇ ਫ਼ਰਮਾਨਾਂ ਨੂੰ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਮੰਨਾਂਗੇ ਅਤੇ ਇਸ ਪੋਥੀ ਵਿੱਚ ਲਿਖੇ ਹੋਏ ਨੇਮ ਦੇ ਸ਼ਬਦਾਂ ਦੀ ਪਾਲਣਾ ਕਰਾਂਗੇ।

32ਫਿਰ ਉਸ ਨੇ ਯੇਰੂਸ਼ਲੇਮ ਅਤੇ ਬਿਨਯਾਮੀਨ ਵਿੱਚ ਸਭ ਨੂੰ ਇਸ ਲਈ ਆਪਣੇ ਆਪ ਨੂੰ ਇਕਰਾਰ ਕੀਤਾ; ਯੇਰੂਸ਼ਲੇਮ ਦੇ ਲੋਕਾਂ ਨੇ ਇਹ ਆਪਣੇ ਪੁਰਖਿਆਂ ਦੇ ਪਰਮੇਸ਼ਵਰ ਦੇ ਨੇਮ ਦੇ ਅਨੁਸਾਰ ਕੀਤਾ।

33ਯੋਸ਼ੀਯਾਹ ਨੇ ਇਸਰਾਏਲੀਆਂ ਦੇ ਸਾਰੇ ਇਲਾਕੇ ਵਿੱਚੋਂ ਸਾਰੀਆਂ ਘਿਣਾਉਣੀਆਂ ਮੂਰਤੀਆਂ ਨੂੰ ਹਟਾ ਦਿੱਤਾ ਅਤੇ ਉਸ ਨੇ ਇਸਰਾਏਲ ਵਿੱਚ ਮੌਜੂਦ ਸਾਰੇ ਲੋਕਾਂ ਨੂੰ ਆਪਣੇ ਪਰਮੇਸ਼ਵਰ ਯਾਹਵੇਹ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਅਤੇ ਜਿੰਨਾ ਚਿਰ ਉਹ ਜਿਉਂਦਾ ਰਿਹਾ, ਉਹ ਆਪਣੇ ਪੁਰਖਿਆਂ ਦੇ ਪਰਮੇਸ਼ਵਰ, ਯਾਹਵੇਹ ਦੀ ਪਾਲਣਾ ਕਰਨ ਵਿੱਚ ਅਸਫ਼ਲ ਨਹੀਂ ਹੋਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.