2 ਇਤਿਹਾਸ 34

ਆਪਣੇ ਰਾਜ ਦੇ ਅਠਾਰਵੇਂ ਵਰ੍ਹੇ ਜਦ ਉਹ ਦੇਸ਼ ਅਤੇ ਭਵਨ ਨੂੰ ਸਾਫ਼ ਕਰ ਚੁੱਕਿਆ ਤਾਂ ਉਸਨੇ ਅਸਲਯਾਹ ਦੇ ਪੁੱਤਰ ਸ਼ਾਫਾਨ ਨੂੰ ਸ਼ਹਿਰ ਦੇ ਸਰਦਾਰ ਮਅਸੇਯਾਹ ਅਤੇ ਯੋਆਹਾਜ਼ ਦੇ ਪੁੱਤਰ ਯੋਆਹ ਇਤਿਹਾਸ ਦੇ ਲਿਖਾਰੀ ਨੂੰ ਘੱਲਿਆ ਕਿ ਯਾਹਵੇਹ ਆਪਣੇ ਪਰਮੇਸ਼ਵਰ ਦੇ ਭਵਨ ਦੀ ਮੁਰੰਮਤ ਕਰਾਉਣ।

2 Chronicles 34:8 (UKJV) Now in the eighteenth year of his reign, when he had purged the land, and the house, he sent Shaphan the son of Azaliah, and Maaseiah the governor of the city, and Joah the son of Joahaz the recorder, to repair the house of the LORD his God.

6ਉਸ ਨੇ ਮਨੱਸ਼ੇਹ, ਇਫ਼ਰਾਈਮ ਅਤੇ ਸ਼ਿਮਓਨ ਦੇ ਸ਼ਹਿਰਾਂ ਵਿੱਚ ਸਗੋਂ ਨਫ਼ਤਾਲੀ ਅਤੇ ਉਹਨਾਂ ਦੇ ਦੁਆਲੇ ਦੀਆਂ ਥੇਹਾਂ ਵਿੱਚ ਵੀ ਇਵੇਂ ਹੀ ਕੀਤਾ,

7ਉਸ ਨੇ ਜਗਵੇਦੀਆਂ ਅਤੇ ਅਸ਼ੇਰਾਹ ਦੇ ਥੰਮ੍ਹਾਂ ਨੂੰ ਢਾਹ ਦਿੱਤਾ ਅਤੇ ਮੂਰਤੀਆਂ ਨੂੰ ਚੂਰ-ਚੂਰ ਕਰ ਦਿੱਤਾ ਅਤੇ ਇਸਰਾਏਲ ਵਿੱਚ ਸਾਰੀਆਂ ਧੂਪ ਜਗਵੇਦੀਆਂ ਨੂੰ ਟੁਕੜੇ-ਟੁਕੜੇ ਕਰ ਦਿੱਤਾ। ਫਿਰ ਉਹ ਯੇਰੂਸ਼ਲੇਮ ਵਾਪਸ ਚਲਾ ਗਿਆ।

8ਆਪਣੇ ਰਾਜ ਦੇ ਅਠਾਰਵੇਂ ਵਰ੍ਹੇ ਜਦ ਉਹ ਦੇਸ਼ ਅਤੇ ਭਵਨ ਨੂੰ ਸਾਫ਼ ਕਰ ਚੁੱਕਿਆ ਤਾਂ ਉਸਨੇ ਅਸਲਯਾਹ ਦੇ ਪੁੱਤਰ ਸ਼ਾਫਾਨ ਨੂੰ ਸ਼ਹਿਰ ਦੇ ਸਰਦਾਰ ਮਅਸੇਯਾਹ ਅਤੇ ਯੋਆਹਾਜ਼ ਦੇ ਪੁੱਤਰ ਯੋਆਹ ਇਤਿਹਾਸ ਦੇ ਲਿਖਾਰੀ ਨੂੰ ਘੱਲਿਆ ਕਿ ਯਾਹਵੇਹ ਆਪਣੇ ਪਰਮੇਸ਼ਵਰ ਦੇ ਭਵਨ ਦੀ ਮੁਰੰਮਤ ਕਰਾਉਣ।

9ਉਹ ਹਿਲਕੀਯਾਹ ਪ੍ਰਧਾਨ ਜਾਜਕ ਨੂੰ ਮਿਲੇ ਅਤੇ ਪਰਮੇਸ਼ਵਰ ਦੇ ਭਵਨ ਲਈ ਲਿਆਂਦੇ ਗਏ ਉਸ ਰੁਪਏ ਨੂੰ ਉਸ ਦੇ ਹਵਾਲੇ ਕਰ ਦਿੱਤਾ, ਜੋ ਮਨੱਸ਼ੇਹ, ਇਫ਼ਰਾਈਮ ਅਤੇ ਇਸਰਾਏਲ ਦੇ ਕੁਝ ਹਿੱਸੇ ਅਤੇ ਸਾਰੇ ਯਹੂਦਾਹ ਬਿਨਯਾਮੀਨ ਅਤੇ ਯੇਰੂਸ਼ਲੇਮ ਦੇ ਵਾਸੀਆਂ ਤੋਂ ਲੇਵੀਆਂ ਅਤੇ ਦਰਬਾਨਾਂ ਦੁਆਰਾ ਇਕੱਠਾ ਕੀਤਾ ਗਿਆ ਸੀ।

10ਫਿਰ ਉਹਨਾਂ ਨੇ ਇਸ ਨੂੰ ਯਾਹਵੇਹ ਦੇ ਭਵਨ ਦੇ ਕੰਮ ਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤੇ ਆਦਮੀਆਂ ਨੂੰ ਸੌਂਪ ਦਿੱਤਾ। ਇਨ੍ਹਾਂ ਆਦਮੀਆਂ ਨੇ ਭਵਨ ਦੀ ਮੁਰੰਮਤ ਅਤੇ ਮੁਰੰਮਤ ਕਰਨ ਵਾਲੇ ਮਜ਼ਦੂਰਾਂ ਨੂੰ ਭੁਗਤਾਨ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.