2 ਇਤਿਹਾਸ 35

ਤਾਂ ਉਹ ਹੋਮ ਬਲੀਆਂ ਨੂੰ ਲੈ ਗਏ ਅਤੇ ਆਮ ਲੋਕਾਂ ਦੇ ਪਿਉ ਦਾਦਿਆਂ ਦੇ ਘਰਾਣਿਆਂ ਦੀ ਵੰਡ ਅਨੁਸਾਰ ਯਾਹਵੇਹ ਦੇ ਹਜ਼ੂਰ ਭੇਟ ਚੜ੍ਹਾਉਣ ਲਈ ਉਹਨਾਂ ਨੂੰ ਦਿੱਤਾ ਜਿਵੇਂ ਮੋਸ਼ੇਹ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਅਤੇ ਇਸੇ ਤਰ੍ਹਾਂ ਹੀ ਉਹਨਾਂ ਨੇ ਵਹਿੜਿਆਂ ਨਾਲ ਕੀਤਾ।

2 Chronicles 35:12 (UKJV) And they removed the burnt offerings, that they might give according to the divisions of the families of the people, to offer unto the LORD, as it is written in the book of Moses. And so did they with the oxen.

10ਸੋ ਉਪਾਸਨਾ ਦਾ ਕੰਮ ਪੂਰਾ ਹੋਇਆ, ਤਾਂ ਜਾਜਕ ਆਪਣੇ ਥਾਂ ਅਤੇ ਲੇਵੀ ਆਪਣੀ-ਆਪਣੀ ਵਾਰੀ ਉੱਤੇ ਪਾਤਸ਼ਾਹ ਦੇ ਹੁਕਮ ਅਨੁਸਾਰ ਖੜ੍ਹੇ ਹੋ ਗਏ।

11ਪਸਾਹ ਦੇ ਲੇਲਿਆਂ ਨੂੰ ਵੱਢਿਆ ਗਿਆ ਅਤੇ ਜਾਜਕਾਂ ਨੇ ਜਗਵੇਦੀ ਉੱਤੇ ਲਹੂ ਦੇ ਛਿੱਟੇ ਮਾਰੇ, ਜਦੋਂ ਕਿ ਲੇਵੀਆਂ ਨੇ ਜਾਨਵਰਾਂ ਦੀ ਖੱਲ ਕੱਟੀ।

12ਤਾਂ ਉਹ ਹੋਮ ਬਲੀਆਂ ਨੂੰ ਲੈ ਗਏ ਅਤੇ ਆਮ ਲੋਕਾਂ ਦੇ ਪਿਉ ਦਾਦਿਆਂ ਦੇ ਘਰਾਣਿਆਂ ਦੀ ਵੰਡ ਅਨੁਸਾਰ ਯਾਹਵੇਹ ਦੇ ਹਜ਼ੂਰ ਭੇਟ ਚੜ੍ਹਾਉਣ ਲਈ ਉਹਨਾਂ ਨੂੰ ਦਿੱਤਾ ਜਿਵੇਂ ਮੋਸ਼ੇਹ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਅਤੇ ਇਸੇ ਤਰ੍ਹਾਂ ਹੀ ਉਹਨਾਂ ਨੇ ਵਹਿੜਿਆਂ ਨਾਲ ਕੀਤਾ।

13ਅਤੇ ਉਹਨਾਂ ਨੇ ਪਸਾਹ ਨੂੰ ਬਿਧੀ ਦੇ ਅਨੁਸਾਰ ਅੱਗ ਉੱਤੇ ਭੁੰਨਿਆ ਅਤੇ ਪਵਿੱਤਰ ਭੇਟਾਂ ਉਹਨਾਂ ਨੇ ਦੇਗਾਂ, ਤਉੜੀਆਂ ਅਤੇ ਕੜਾਹੀਆਂ ਵਿੱਚ ਪਕਾਈਆਂ ਅਤੇ ਉਹਨਾਂ ਨੂੰ ਆਮ ਲੋਕਾਂ ਤੱਕ ਛੇਤੀ ਨਾਲ ਪਹੁੰਚਾ ਦਿੱਤਾ।

14ਇਸ ਤੋਂ ਬਾਅਦ, ਉਹਨਾਂ ਨੇ ਆਪਣੇ ਲਈ ਅਤੇ ਜਾਜਕਾਂ ਲਈ ਤਿਆਰੀਆਂ ਕੀਤੀਆਂ, ਕਿਉਂਕਿ ਜਾਜਕ, ਹਾਰੋਨ ਦੇ ਉੱਤਰਾਧਿਕਾਰੀ, ਹੋਮ ਦੀਆਂ ਭੇਟਾਂ ਅਤੇ ਚਰਬੀ ਦੇ ਭਾਗਾਂ ਨੂੰ ਰਾਤ ਹੋਣ ਤੱਕ ਚੜ੍ਹਾਉਂਦੇ ਰਹੇ ਸਨ। ਇਸ ਲਈ ਲੇਵੀਆਂ ਨੇ ਆਪਣੇ ਲਈ ਅਤੇ ਹਾਰੋਨ ਦੇ ਜਾਜਕਾਂ ਲਈ ਤਿਆਰੀਆਂ ਕੀਤੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.