2 ਇਤਿਹਾਸ 35

ਅਤੇ ਉਹਨਾਂ ਨੇ ਪਸਾਹ ਨੂੰ ਬਿਧੀ ਦੇ ਅਨੁਸਾਰ ਅੱਗ ਉੱਤੇ ਭੁੰਨਿਆ ਅਤੇ ਪਵਿੱਤਰ ਭੇਟਾਂ ਉਹਨਾਂ ਨੇ ਦੇਗਾਂ, ਤਉੜੀਆਂ ਅਤੇ ਕੜਾਹੀਆਂ ਵਿੱਚ ਪਕਾਈਆਂ ਅਤੇ ਉਹਨਾਂ ਨੂੰ ਆਮ ਲੋਕਾਂ ਤੱਕ ਛੇਤੀ ਨਾਲ ਪਹੁੰਚਾ ਦਿੱਤਾ।

2 Chronicles 35:13 (UKJV) And they roasted the passover with fire according to the ordinance: but the other holy offerings cook they in pots, and in caldrons, and in pans, and divided them speedily among all the people.

11ਪਸਾਹ ਦੇ ਲੇਲਿਆਂ ਨੂੰ ਵੱਢਿਆ ਗਿਆ ਅਤੇ ਜਾਜਕਾਂ ਨੇ ਜਗਵੇਦੀ ਉੱਤੇ ਲਹੂ ਦੇ ਛਿੱਟੇ ਮਾਰੇ, ਜਦੋਂ ਕਿ ਲੇਵੀਆਂ ਨੇ ਜਾਨਵਰਾਂ ਦੀ ਖੱਲ ਕੱਟੀ।

12ਤਾਂ ਉਹ ਹੋਮ ਬਲੀਆਂ ਨੂੰ ਲੈ ਗਏ ਅਤੇ ਆਮ ਲੋਕਾਂ ਦੇ ਪਿਉ ਦਾਦਿਆਂ ਦੇ ਘਰਾਣਿਆਂ ਦੀ ਵੰਡ ਅਨੁਸਾਰ ਯਾਹਵੇਹ ਦੇ ਹਜ਼ੂਰ ਭੇਟ ਚੜ੍ਹਾਉਣ ਲਈ ਉਹਨਾਂ ਨੂੰ ਦਿੱਤਾ ਜਿਵੇਂ ਮੋਸ਼ੇਹ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਅਤੇ ਇਸੇ ਤਰ੍ਹਾਂ ਹੀ ਉਹਨਾਂ ਨੇ ਵਹਿੜਿਆਂ ਨਾਲ ਕੀਤਾ।

13ਅਤੇ ਉਹਨਾਂ ਨੇ ਪਸਾਹ ਨੂੰ ਬਿਧੀ ਦੇ ਅਨੁਸਾਰ ਅੱਗ ਉੱਤੇ ਭੁੰਨਿਆ ਅਤੇ ਪਵਿੱਤਰ ਭੇਟਾਂ ਉਹਨਾਂ ਨੇ ਦੇਗਾਂ, ਤਉੜੀਆਂ ਅਤੇ ਕੜਾਹੀਆਂ ਵਿੱਚ ਪਕਾਈਆਂ ਅਤੇ ਉਹਨਾਂ ਨੂੰ ਆਮ ਲੋਕਾਂ ਤੱਕ ਛੇਤੀ ਨਾਲ ਪਹੁੰਚਾ ਦਿੱਤਾ।

14ਇਸ ਤੋਂ ਬਾਅਦ, ਉਹਨਾਂ ਨੇ ਆਪਣੇ ਲਈ ਅਤੇ ਜਾਜਕਾਂ ਲਈ ਤਿਆਰੀਆਂ ਕੀਤੀਆਂ, ਕਿਉਂਕਿ ਜਾਜਕ, ਹਾਰੋਨ ਦੇ ਉੱਤਰਾਧਿਕਾਰੀ, ਹੋਮ ਦੀਆਂ ਭੇਟਾਂ ਅਤੇ ਚਰਬੀ ਦੇ ਭਾਗਾਂ ਨੂੰ ਰਾਤ ਹੋਣ ਤੱਕ ਚੜ੍ਹਾਉਂਦੇ ਰਹੇ ਸਨ। ਇਸ ਲਈ ਲੇਵੀਆਂ ਨੇ ਆਪਣੇ ਲਈ ਅਤੇ ਹਾਰੋਨ ਦੇ ਜਾਜਕਾਂ ਲਈ ਤਿਆਰੀਆਂ ਕੀਤੀਆਂ।

15ਅਤੇ ਆਸਾਫ਼ ਦੀ ਵੰਸ਼ ਦੇ ਗਵੱਯੇ ਦਾਵੀਦ ਅਤੇ ਆਸਾਫ਼ ਅਰ ਹੇਮਾਨ ਅਤੇ ਪਾਤਸ਼ਾਹ ਦੇ ਗੈਬਦਾਨ ਯਦੂਥੂਨ ਦੇ ਹੁਕਮ ਅਨੁਸਾਰ ਆਪਣੀ-ਆਪਣੀ ਥਾਂ ਉੱਤੇ ਖੜ੍ਹੇ ਸਨ ਅਤੇ ਹਰ ਫਾਟਕ ਉੱਤੇ ਦਰਬਾਨ ਸਨ ਅਤੇ ਉਹਨਾਂ ਨੂੰ ਆਪਣੀ ਟਹਿਲ ਸੇਵਾ ਤੋਂ ਅੱਡ ਹੋਣਾ ਨਾ ਪਿਆ ਕਿਉਂ ਜੋ ਉਹਨਾਂ ਦੇ ਭਰਾਵਾਂ ਲੇਵੀਆਂ ਨੇ ਉਹਨਾਂ ਲਈ ਤਿਆਰ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.