2 ਇਤਿਹਾਸ 35

ਉਸ ਨੇ ਲੇਵੀਆਂ ਨੂੰ ਕਿਹਾ, ਜਿਨ੍ਹਾਂ ਨੇ ਸਾਰੇ ਇਸਰਾਏਲ ਨੂੰ ਹਿਦਾਇਤ ਦਿੱਤੀ ਸੀ ਅਤੇ ਜਿਨ੍ਹਾਂ ਨੂੰ ਯਾਹਵੇਹ ਲਈ ਪਵਿੱਤਰ ਕੀਤਾ ਗਿਆ ਸੀ: “ਪਵਿੱਤਰ ਸੰਦੂਕ ਨੂੰ ਉਸ ਮੰਦਰ ਵਿੱਚ ਰੱਖੋ ਜੋ ਇਸਰਾਏਲ ਦੇ ਰਾਜਾ ਦਾਵੀਦ ਦੇ ਪੁੱਤਰ ਸ਼ਲੋਮੋਨ ਨੇ ਬਣਾਇਆ ਸੀ, ਫਿਰ ਇਹ ਤੁਹਾਡਿਆਂ ਮੋਢਿਆਂ ਉੱਤੇ ਭਾਰ ਨਹੀਂ ਹੋਵੇਗਾ। ਹੁਣ ਤੁਸੀਂ ਆਪਣੇ ਪਰਮੇਸ਼ਵਰ ਅਤੇ ਉਸ ਦੀ ਪਰਜਾ ਇਸਰਾਏਲ ਦੀ ਸੇਵਾ ਕਰੋ।

2 Chronicles 35:3 (UKJV) And said unto the Levites that taught all Israel, which were holy unto the LORD, Put the holy ark in the house which Solomon the son of David king of Israel did build; it shall not be a burden upon your shoulders: serve now the LORD your God, and his people Israel,

1ਯੋਸ਼ੀਯਾਹ ਨੇ ਯੇਰੂਸ਼ਲੇਮ ਵਿੱਚ ਯਾਹਵੇਹ ਲਈ ਪਸਾਹ ਕੀਤੀ ਅਤੇ ਉਹਨਾਂ ਨੇ ਪਹਿਲੇ ਮਹੀਨੇ ਦੀ ਚੌਧਵੀਂ ਤਾਰੀਖ ਨੂੰ ਪਸਾਹ ਦੇ ਲੇਲੇ ਨੂੰ ਕੱਟਿਆ।

2ਉਸ ਨੇ ਜਾਜਕਾਂ ਨੂੰ ਉਹਨਾਂ ਦੀ ਜ਼ਿੰਮੇਵਾਰੀ ਉੱਤੇ ਖੜ੍ਹਾ ਕੀਤਾ ਅਤੇ ਉਹਨਾਂ ਨੂੰ ਯਾਹਵੇਹ ਦੇ ਭਵਨ ਦੀ ਸੇਵਾ ਲਈ ਤਕੜਾ ਕੀਤਾ।

3ਉਸ ਨੇ ਲੇਵੀਆਂ ਨੂੰ ਕਿਹਾ, ਜਿਨ੍ਹਾਂ ਨੇ ਸਾਰੇ ਇਸਰਾਏਲ ਨੂੰ ਹਿਦਾਇਤ ਦਿੱਤੀ ਸੀ ਅਤੇ ਜਿਨ੍ਹਾਂ ਨੂੰ ਯਾਹਵੇਹ ਲਈ ਪਵਿੱਤਰ ਕੀਤਾ ਗਿਆ ਸੀ: “ਪਵਿੱਤਰ ਸੰਦੂਕ ਨੂੰ ਉਸ ਮੰਦਰ ਵਿੱਚ ਰੱਖੋ ਜੋ ਇਸਰਾਏਲ ਦੇ ਰਾਜਾ ਦਾਵੀਦ ਦੇ ਪੁੱਤਰ ਸ਼ਲੋਮੋਨ ਨੇ ਬਣਾਇਆ ਸੀ, ਫਿਰ ਇਹ ਤੁਹਾਡਿਆਂ ਮੋਢਿਆਂ ਉੱਤੇ ਭਾਰ ਨਹੀਂ ਹੋਵੇਗਾ। ਹੁਣ ਤੁਸੀਂ ਆਪਣੇ ਪਰਮੇਸ਼ਵਰ ਅਤੇ ਉਸ ਦੀ ਪਰਜਾ ਇਸਰਾਏਲ ਦੀ ਸੇਵਾ ਕਰੋ।

4ਇਸਰਾਏਲ ਦੇ ਰਾਜੇ ਦਾਵੀਦ ਅਤੇ ਉਸ ਦੇ ਪੁੱਤਰ ਸ਼ਲੋਮੋਨ ਦੁਆਰਾ ਲਿਖੀਆਂ ਹਿਦਾਇਤਾਂ ਦੇ ਅਨੁਸਾਰ, ਆਪਣੇ-ਆਪ ਨੂੰ ਆਪਣੇ ਪਰਿਵਾਰ-ਸਮੂਹਾਂ ਅਨੁਸਾਰ ਤਿਆਰ ਕਰੋ।

5“ਅਤੇ ਤੁਸੀਂ ਪਵਿੱਤਰ ਅਸਥਾਨ ਵਿੱਚ ਪਿੱਤਰਾਂ ਦੇ ਘਰਾਣਿਆਂ ਦੀ ਵੰਡ ਅਨੁਸਾਰ ਅਤੇ ਆਪਣੇ ਭਰਾਵਾਂ ਆਮ ਲੋਕਾਂ ਦੇ ਅਨੁਸਾਰ ਖੜ੍ਹੇ ਹੋਵੋ, ਅਤੇ ਲੇਵੀਆਂ ਦੇ ਪਿੱਤਰਾਂ ਦੇ ਘਰਾਣੇ ਦਾ ਹਿੱਸਾ ਹਰੇਕ ਲਈ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.