2 ਇਤਿਹਾਸ 35

“ਅਤੇ ਤੁਸੀਂ ਪਵਿੱਤਰ ਅਸਥਾਨ ਵਿੱਚ ਪਿੱਤਰਾਂ ਦੇ ਘਰਾਣਿਆਂ ਦੀ ਵੰਡ ਅਨੁਸਾਰ ਅਤੇ ਆਪਣੇ ਭਰਾਵਾਂ ਆਮ ਲੋਕਾਂ ਦੇ ਅਨੁਸਾਰ ਖੜ੍ਹੇ ਹੋਵੋ, ਅਤੇ ਲੇਵੀਆਂ ਦੇ ਪਿੱਤਰਾਂ ਦੇ ਘਰਾਣੇ ਦਾ ਹਿੱਸਾ ਹਰੇਕ ਲਈ ਹੋਵੇ।

2 Chronicles 35:5 (UKJV) And stand in the holy place according to the divisions of the families of the fathers of your brethren the people, and after the division of the families of the Levites.

3ਉਸ ਨੇ ਲੇਵੀਆਂ ਨੂੰ ਕਿਹਾ, ਜਿਨ੍ਹਾਂ ਨੇ ਸਾਰੇ ਇਸਰਾਏਲ ਨੂੰ ਹਿਦਾਇਤ ਦਿੱਤੀ ਸੀ ਅਤੇ ਜਿਨ੍ਹਾਂ ਨੂੰ ਯਾਹਵੇਹ ਲਈ ਪਵਿੱਤਰ ਕੀਤਾ ਗਿਆ ਸੀ: “ਪਵਿੱਤਰ ਸੰਦੂਕ ਨੂੰ ਉਸ ਮੰਦਰ ਵਿੱਚ ਰੱਖੋ ਜੋ ਇਸਰਾਏਲ ਦੇ ਰਾਜਾ ਦਾਵੀਦ ਦੇ ਪੁੱਤਰ ਸ਼ਲੋਮੋਨ ਨੇ ਬਣਾਇਆ ਸੀ, ਫਿਰ ਇਹ ਤੁਹਾਡਿਆਂ ਮੋਢਿਆਂ ਉੱਤੇ ਭਾਰ ਨਹੀਂ ਹੋਵੇਗਾ। ਹੁਣ ਤੁਸੀਂ ਆਪਣੇ ਪਰਮੇਸ਼ਵਰ ਅਤੇ ਉਸ ਦੀ ਪਰਜਾ ਇਸਰਾਏਲ ਦੀ ਸੇਵਾ ਕਰੋ।

4ਇਸਰਾਏਲ ਦੇ ਰਾਜੇ ਦਾਵੀਦ ਅਤੇ ਉਸ ਦੇ ਪੁੱਤਰ ਸ਼ਲੋਮੋਨ ਦੁਆਰਾ ਲਿਖੀਆਂ ਹਿਦਾਇਤਾਂ ਦੇ ਅਨੁਸਾਰ, ਆਪਣੇ-ਆਪ ਨੂੰ ਆਪਣੇ ਪਰਿਵਾਰ-ਸਮੂਹਾਂ ਅਨੁਸਾਰ ਤਿਆਰ ਕਰੋ।

5“ਅਤੇ ਤੁਸੀਂ ਪਵਿੱਤਰ ਅਸਥਾਨ ਵਿੱਚ ਪਿੱਤਰਾਂ ਦੇ ਘਰਾਣਿਆਂ ਦੀ ਵੰਡ ਅਨੁਸਾਰ ਅਤੇ ਆਪਣੇ ਭਰਾਵਾਂ ਆਮ ਲੋਕਾਂ ਦੇ ਅਨੁਸਾਰ ਖੜ੍ਹੇ ਹੋਵੋ, ਅਤੇ ਲੇਵੀਆਂ ਦੇ ਪਿੱਤਰਾਂ ਦੇ ਘਰਾਣੇ ਦਾ ਹਿੱਸਾ ਹਰੇਕ ਲਈ ਹੋਵੇ।

6ਪਸਾਹ ਦੇ ਲੇਲਿਆਂ ਨੂੰ ਵੱਢੋ, ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਆਪਣੇ ਸੰਗੀ ਇਸਰਾਏਲੀਆਂ ਲਈ ਲੇਲੇ ਤਿਆਰ ਕਰੋ, ਉਹੀ ਕਰੋ ਜੋ ਯਾਹਵੇਹ ਨੇ ਮੋਸ਼ੇਹ ਰਾਹੀਂ ਹੁਕਮ ਦਿੱਤਾ ਸੀ।”

7ਯੋਸ਼ੀਯਾਹ ਨੇ ਆਮ ਲੋਕਾਂ ਲਈ ਜਿੰਨੇ ਉੱਥੇ ਸਨ ਇੱਜੜ ਵਿੱਚੋਂ ਛੱਤ੍ਰੇ ਲੇਲੇ ਪਸਾਹ ਲਈ ਦਿੱਤੇ ਜਿਹੜੇ ਗਿਣਤੀ ਵਿੱਚ ਤੀਹ ਹਜ਼ਾਰ ਸਨ ਅਤੇ ਤਿੰਨ ਹਜ਼ਾਰ ਵਹਿੜੇ। ਇਹ ਸਾਰੇ ਸ਼ਾਹੀ ਮਾਲ ਵਿੱਚੋਂ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.