2 ਇਤਿਹਾਸ 35

ਪਸਾਹ ਦੇ ਲੇਲਿਆਂ ਨੂੰ ਵੱਢੋ, ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਆਪਣੇ ਸੰਗੀ ਇਸਰਾਏਲੀਆਂ ਲਈ ਲੇਲੇ ਤਿਆਰ ਕਰੋ, ਉਹੀ ਕਰੋ ਜੋ ਯਾਹਵੇਹ ਨੇ ਮੋਸ਼ੇਹ ਰਾਹੀਂ ਹੁਕਮ ਦਿੱਤਾ ਸੀ।”

2 Chronicles 35:6 (UKJV) So kill the passover, and sanctify yourselves, and prepare your brethren, that they may do according to the word of the LORD by the hand of Moses.

4ਇਸਰਾਏਲ ਦੇ ਰਾਜੇ ਦਾਵੀਦ ਅਤੇ ਉਸ ਦੇ ਪੁੱਤਰ ਸ਼ਲੋਮੋਨ ਦੁਆਰਾ ਲਿਖੀਆਂ ਹਿਦਾਇਤਾਂ ਦੇ ਅਨੁਸਾਰ, ਆਪਣੇ-ਆਪ ਨੂੰ ਆਪਣੇ ਪਰਿਵਾਰ-ਸਮੂਹਾਂ ਅਨੁਸਾਰ ਤਿਆਰ ਕਰੋ।

5“ਅਤੇ ਤੁਸੀਂ ਪਵਿੱਤਰ ਅਸਥਾਨ ਵਿੱਚ ਪਿੱਤਰਾਂ ਦੇ ਘਰਾਣਿਆਂ ਦੀ ਵੰਡ ਅਨੁਸਾਰ ਅਤੇ ਆਪਣੇ ਭਰਾਵਾਂ ਆਮ ਲੋਕਾਂ ਦੇ ਅਨੁਸਾਰ ਖੜ੍ਹੇ ਹੋਵੋ, ਅਤੇ ਲੇਵੀਆਂ ਦੇ ਪਿੱਤਰਾਂ ਦੇ ਘਰਾਣੇ ਦਾ ਹਿੱਸਾ ਹਰੇਕ ਲਈ ਹੋਵੇ।

6ਪਸਾਹ ਦੇ ਲੇਲਿਆਂ ਨੂੰ ਵੱਢੋ, ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਆਪਣੇ ਸੰਗੀ ਇਸਰਾਏਲੀਆਂ ਲਈ ਲੇਲੇ ਤਿਆਰ ਕਰੋ, ਉਹੀ ਕਰੋ ਜੋ ਯਾਹਵੇਹ ਨੇ ਮੋਸ਼ੇਹ ਰਾਹੀਂ ਹੁਕਮ ਦਿੱਤਾ ਸੀ।”

7ਯੋਸ਼ੀਯਾਹ ਨੇ ਆਮ ਲੋਕਾਂ ਲਈ ਜਿੰਨੇ ਉੱਥੇ ਸਨ ਇੱਜੜ ਵਿੱਚੋਂ ਛੱਤ੍ਰੇ ਲੇਲੇ ਪਸਾਹ ਲਈ ਦਿੱਤੇ ਜਿਹੜੇ ਗਿਣਤੀ ਵਿੱਚ ਤੀਹ ਹਜ਼ਾਰ ਸਨ ਅਤੇ ਤਿੰਨ ਹਜ਼ਾਰ ਵਹਿੜੇ। ਇਹ ਸਾਰੇ ਸ਼ਾਹੀ ਮਾਲ ਵਿੱਚੋਂ ਸਨ।

8ਉਸ ਦੇ ਸਰਦਾਰਾਂ ਨੇ ਖੁਸ਼ੀ ਦੇ ਚੜ੍ਹਾਵੇ ਲੋਕਾਂ ਲਈ ਜਾਜਕਾਂ ਅਤੇ ਲੇਵੀਆਂ ਲਈ ਦਿੱਤੇ ਅਤੇ ਹਿਲਕੀਯਾਹ, ਜ਼ਕਰਯਾਹ ਅਤੇ ਯਹੀਏਲ ਨੇ ਜਿਹੜੇ ਪਰਮੇਸ਼ਵਰ ਦੇ ਭਵਨ ਦੇ ਹਾਕਮ ਸਨ ਜਾਜਕਾਂ ਨੂੰ ਪਸਾਹ ਲਈ ਦੋ ਹਜ਼ਾਰ ਛੇ ਸੌ ਭੇਡਾਂ ਬੱਕਰੀਆਂ ਅਤੇ ਤਿੰਨ ਸੌ ਵਹਿੜੇ ਦਿੱਤੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.