8ਯਹੋਯਾਕੀਮ ਦੇ ਰਾਜ ਦੀਆਂ ਹੋਰ ਘਟਨਾਵਾਂ, ਉਸ ਨੇ ਜੋ ਘਿਣਾਉਣੇ ਕੰਮ ਕੀਤੇ ਅਤੇ ਜੋ ਕੁਝ ਉਸ ਦੇ ਵਿਰੁੱਧ ਪਾਇਆ ਗਿਆ, ਇਸਰਾਏਲ ਅਤੇ ਯਹੂਦਾਹ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੇ ਹੋਏ ਹਨ ਅਤੇ ਉਸ ਦਾ ਪੁੱਤਰ ਯਹੋਯਾਕੀਨ ਉਸਦੇ ਬਾਅਦ ਰਾਜਾ ਬਣਿਆ।
9ਯਹੋਯਾਕੀਨ ਅਠਾਰਾਂ ਸਾਲਾਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸ ਨੇ ਯੇਰੂਸ਼ਲੇਮ ਵਿੱਚ ਤਿੰਨ ਮਹੀਨੇ ਅਤੇ ਦਸ ਦਿਨ ਰਾਜ ਕੀਤਾ। ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਕੀਤਾ।
10ਬਸੰਤ ਰੁੱਤ ਵਿੱਚ, ਰਾਜਾ ਨਬੂਕਦਨੇਜ਼ਰ ਨੇ ਉਸ ਨੂੰ ਬੁਲਾਇਆ ਅਤੇ ਉਸ ਨੂੰ ਯਾਹਵੇਹ ਦੇ ਮੰਦਰ ਵਿੱਚੋਂ ਕੀਮਤੀ ਵਸਤੂਆਂ ਦੇ ਨਾਲ ਬਾਬੇਲ ਲੈ ਆਇਆ ਅਤੇ ਉਸ ਨੇ ਯਹੋਯਾਕੀਨ ਦੇ ਚਾਚੇ ਸਿਦਕੀਯਾਹ ਨੂੰ ਯਹੂਦਾਹ ਅਤੇ ਯੇਰੂਸ਼ਲੇਮ ਦਾ ਰਾਜਾ ਬਣਾਇਆ।
11ਸਿਦਕੀਯਾਹ ਇੱਕੀ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਗਿਆਰਾਂ ਸਾਲ ਰਾਜ ਕੀਤਾ।
12ਉਸ ਨੇ ਆਪਣੇ ਪਰਮੇਸ਼ਵਰ ਦੀ ਨਿਗਾਹ ਵਿੱਚ ਬੁਰਾ ਕੀਤਾ ਅਤੇ ਆਪਣੇ ਆਪ ਨੂੰ ਯਿਰਮਿਯਾਹ ਨਬੀ ਦੇ ਅੱਗੇ ਨਿਮਰ ਨਹੀਂ ਕੀਤਾ, ਜਿਸ ਨੇ ਯਾਹਵੇਹ ਦਾ ਬਚਨ ਬੋਲਿਆ ਸੀ।