2 ਇਤਿਹਾਸ 36

ਸਿਦਕੀਯਾਹ ਇੱਕੀ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਗਿਆਰਾਂ ਸਾਲ ਰਾਜ ਕੀਤਾ।

2 Chronicles 36:11 (UKJV) Zedekiah was one and twenty years old when he began to reign, and reigned eleven years in Jerusalem.

9ਯਹੋਯਾਕੀਨ ਅਠਾਰਾਂ ਸਾਲਾਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸ ਨੇ ਯੇਰੂਸ਼ਲੇਮ ਵਿੱਚ ਤਿੰਨ ਮਹੀਨੇ ਅਤੇ ਦਸ ਦਿਨ ਰਾਜ ਕੀਤਾ। ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਕੀਤਾ।

10ਬਸੰਤ ਰੁੱਤ ਵਿੱਚ, ਰਾਜਾ ਨਬੂਕਦਨੇਜ਼ਰ ਨੇ ਉਸ ਨੂੰ ਬੁਲਾਇਆ ਅਤੇ ਉਸ ਨੂੰ ਯਾਹਵੇਹ ਦੇ ਮੰਦਰ ਵਿੱਚੋਂ ਕੀਮਤੀ ਵਸਤੂਆਂ ਦੇ ਨਾਲ ਬਾਬੇਲ ਲੈ ਆਇਆ ਅਤੇ ਉਸ ਨੇ ਯਹੋਯਾਕੀਨ ਦੇ ਚਾਚੇ ਸਿਦਕੀਯਾਹ ਨੂੰ ਯਹੂਦਾਹ ਅਤੇ ਯੇਰੂਸ਼ਲੇਮ ਦਾ ਰਾਜਾ ਬਣਾਇਆ।

11ਸਿਦਕੀਯਾਹ ਇੱਕੀ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਗਿਆਰਾਂ ਸਾਲ ਰਾਜ ਕੀਤਾ।

12ਉਸ ਨੇ ਆਪਣੇ ਪਰਮੇਸ਼ਵਰ ਦੀ ਨਿਗਾਹ ਵਿੱਚ ਬੁਰਾ ਕੀਤਾ ਅਤੇ ਆਪਣੇ ਆਪ ਨੂੰ ਯਿਰਮਿਯਾਹ ਨਬੀ ਦੇ ਅੱਗੇ ਨਿਮਰ ਨਹੀਂ ਕੀਤਾ, ਜਿਸ ਨੇ ਯਾਹਵੇਹ ਦਾ ਬਚਨ ਬੋਲਿਆ ਸੀ।

13ਉਸ ਨੇ ਰਾਜਾ ਨਬੂਕਦਨੇਜ਼ਰ ਦੇ ਵਿਰੁੱਧ ਵੀ ਬਗਾਵਤ ਕੀਤੀ, ਜਿਸ ਨੇ ਉਸ ਨੂੰ ਪਰਮੇਸ਼ਵਰ ਦੇ ਨਾਂ ਤੇ ਸਹੁੰ ਖਾਣ ਲਈ ਕਿਹਾ ਸੀ। ਉਹ ਕਠੋਰ ਹੋ ਗਿਆ ਅਤੇ ਆਪਣਾ ਦਿਲ ਕਠੋਰ ਹੋ ਗਿਆ ਅਤੇ ਇਸਰਾਏਲ ਦੇ ਪਰਮੇਸ਼ਵਰ, ਯਾਹਵੇਹ ਵੱਲ ਮੁੜਿਆ ਨਹੀਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.