18ਉਹ ਪਰਮੇਸ਼ਵਰ ਦੇ ਭਵਨ ਦੀਆਂ ਛੋਟੀਆਂ ਅਤੇ ਵੱਡੀਆਂ ਸਾਰੀਆਂ ਵਸਤਾਂ, ਯਾਹਵੇਹ ਦੇ ਭਵਨ ਦੇ ਖ਼ਜ਼ਾਨੇ ਅਤੇ ਰਾਜੇ ਅਤੇ ਉਸ ਦੇ ਸਾਥੀ ਹਾਕਮਾਂ ਦੇ ਖ਼ਜ਼ਾਨੇ ਨੂੰ ਆਪਣੇ ਨਾਲ ਬਾਬੇਲ ਲੈ ਗਿਆ।
19ਤਦ ਉਹਨਾਂ ਨੇ ਪਰਮੇਸ਼ਵਰ ਦੇ ਭਵਨ ਨੂੰ ਸਾੜ ਦਿੱਤਾ। ਉਹਨਾਂ ਨੇ ਯੇਰੂਸ਼ਲੇਮ ਦੀਆਂ ਕੰਧਾਂ ਨੂੰ ਢਾਹ ਦਿੱਤਾ, ਇਸ ਦੀਆਂ ਸਾਰੀਆਂ ਮਜ਼ਬੂਤ ਇਮਾਰਤਾਂ ਨੂੰ ਸਾੜ ਦਿੱਤਾ ਅਤੇ ਸਾਰੀਆਂ ਕੀਮਤੀ ਚੀਜ਼ਾਂ ਨੂੰ ਤਬਾਹ ਕਰ ਦਿੱਤਾ।
20ਅਤੇ ਜਿਹੜੇ ਤਲਵਾਰ ਤੋਂ ਬਚੇ ਉਨ੍ਹਾਂ ਨੂੰ ਉਹ ਗੁਲਾਮ ਕਰ ਕੇ ਬਾਬੇਲ ਨੂੰ ਲੈ ਗਿਆ ਅਤੇ ਉੱਥੇ ਉਹ ਉਸ ਦੇ ਅਤੇ ਉਸ ਦੇ ਬੱਚਿਆ ਦੇ ਗੁਲਾਮ ਬਣੇ ਕੇ ਰਹੇ ਕਿ ਫ਼ਾਰਸ ਦਾ ਰਾਜ ਸੱਤਾ ਵਿੱਚ ਨਹੀਂ ਆਇਆ।
21ਇਹ ਯਿਰਮਿਯਾਹ ਨਬੀ ਦੇ ਰਾਹੀਂ ਯਾਹਵੇਹ ਦੀ ਭਵਿੱਖਬਾਣੀ ਦੀ ਪੂਰਤੀ ਸੀ ਕਿ ਦੇਸ਼ ਨੂੰ ਸੱਤਰ ਸਾਲਾਂ ਦਾ ਸਬਤ ਮਿਲੇਗਾ ਜਿਸ ਤੋਂ ਇਹ ਦੂਰ ਰੱਖਿਆ ਗਿਆ ਸੀ।
22ਫ਼ਾਰਸ ਦੇ ਰਾਜੇ ਕੋਰੇਸ਼ ਦੇ ਪਹਿਲੇ ਸਾਲ ਵਿੱਚ, ਯਾਹਵੇਹ ਦਾ ਬਚਨ ਜੋ ਯਿਰਮਿਯਾਹ ਦੇ ਮੂੰਹ ਵਿੱਚੋਂ ਨਿੱਕਲਿਆ ਸੀ ਪੂਰਾ ਹੋਵੇ, ਯਾਹਵੇਹ ਨੇ ਫ਼ਾਰਸ ਦੇ ਦਿਲ ਨੂੰ ਉਕਸਾਇਆ ਤਾਂ ਜੋ ਉਹ ਆਪਣੇ ਰਾਜ ਵਿੱਚ ਇੱਕ ਗੱਲ ਦੀ ਘੋਸ਼ਣਾ ਕਰੇ ਅਤੇ ਇਸ ਨੂੰ ਲਿਖਤੀ ਰੂਪ ਵਿੱਚ ਵੀ ਲਿਖੇ: