2 ਇਤਿਹਾਸ 36

ਇਹ ਯਿਰਮਿਯਾਹ ਨਬੀ ਦੇ ਰਾਹੀਂ ਯਾਹਵੇਹ ਦੀ ਭਵਿੱਖਬਾਣੀ ਦੀ ਪੂਰਤੀ ਸੀ ਕਿ ਦੇਸ਼ ਨੂੰ ਸੱਤਰ ਸਾਲਾਂ ਦਾ ਸਬਤ ਮਿਲੇਗਾ ਜਿਸ ਤੋਂ ਇਹ ਦੂਰ ਰੱਖਿਆ ਗਿਆ ਸੀ।

2 Chronicles 36:21 (UKJV) To fulfill the word of the LORD by the mouth of Jeremiah, until the land had enjoyed her sabbaths: for as long as she lay desolate she kept sabbath, to fulfill threescore and ten years.

19ਤਦ ਉਹਨਾਂ ਨੇ ਪਰਮੇਸ਼ਵਰ ਦੇ ਭਵਨ ਨੂੰ ਸਾੜ ਦਿੱਤਾ। ਉਹਨਾਂ ਨੇ ਯੇਰੂਸ਼ਲੇਮ ਦੀਆਂ ਕੰਧਾਂ ਨੂੰ ਢਾਹ ਦਿੱਤਾ, ਇਸ ਦੀਆਂ ਸਾਰੀਆਂ ਮਜ਼ਬੂਤ ਇਮਾਰਤਾਂ ਨੂੰ ਸਾੜ ਦਿੱਤਾ ਅਤੇ ਸਾਰੀਆਂ ਕੀਮਤੀ ਚੀਜ਼ਾਂ ਨੂੰ ਤਬਾਹ ਕਰ ਦਿੱਤਾ।

20ਅਤੇ ਜਿਹੜੇ ਤਲਵਾਰ ਤੋਂ ਬਚੇ ਉਨ੍ਹਾਂ ਨੂੰ ਉਹ ਗੁਲਾਮ ਕਰ ਕੇ ਬਾਬੇਲ ਨੂੰ ਲੈ ਗਿਆ ਅਤੇ ਉੱਥੇ ਉਹ ਉਸ ਦੇ ਅਤੇ ਉਸ ਦੇ ਬੱਚਿਆ ਦੇ ਗੁਲਾਮ ਬਣੇ ਕੇ ਰਹੇ ਕਿ ਫ਼ਾਰਸ ਦਾ ਰਾਜ ਸੱਤਾ ਵਿੱਚ ਨਹੀਂ ਆਇਆ।

21ਇਹ ਯਿਰਮਿਯਾਹ ਨਬੀ ਦੇ ਰਾਹੀਂ ਯਾਹਵੇਹ ਦੀ ਭਵਿੱਖਬਾਣੀ ਦੀ ਪੂਰਤੀ ਸੀ ਕਿ ਦੇਸ਼ ਨੂੰ ਸੱਤਰ ਸਾਲਾਂ ਦਾ ਸਬਤ ਮਿਲੇਗਾ ਜਿਸ ਤੋਂ ਇਹ ਦੂਰ ਰੱਖਿਆ ਗਿਆ ਸੀ।

22ਫ਼ਾਰਸ ਦੇ ਰਾਜੇ ਕੋਰੇਸ਼ ਦੇ ਪਹਿਲੇ ਸਾਲ ਵਿੱਚ, ਯਾਹਵੇਹ ਦਾ ਬਚਨ ਜੋ ਯਿਰਮਿਯਾਹ ਦੇ ਮੂੰਹ ਵਿੱਚੋਂ ਨਿੱਕਲਿਆ ਸੀ ਪੂਰਾ ਹੋਵੇ, ਯਾਹਵੇਹ ਨੇ ਫ਼ਾਰਸ ਦੇ ਦਿਲ ਨੂੰ ਉਕਸਾਇਆ ਤਾਂ ਜੋ ਉਹ ਆਪਣੇ ਰਾਜ ਵਿੱਚ ਇੱਕ ਗੱਲ ਦੀ ਘੋਸ਼ਣਾ ਕਰੇ ਅਤੇ ਇਸ ਨੂੰ ਲਿਖਤੀ ਰੂਪ ਵਿੱਚ ਵੀ ਲਿਖੇ:

23ਇਹ ਉਹ ਹੈ ਜੋ ਫ਼ਾਰਸ ਦਾ ਰਾਜਾ ਕੋਰੇਸ਼ ਘੋਸ਼ਣਾ ਕਰ ਰਿਹਾ ਹੈ: “ ‘ਯਾਹਵੇਹ ਸਵਰਗ ਦੇ ਪਰਮੇਸ਼ਵਰ ਨੇ ਮੈਨੂੰ ਧਰਤੀ ਦੇ ਸਾਰੇ ਰਾਜਾਂ ਉੱਤੇ ਅਧਿਕਾਰ ਦਿੱਤਾ ਹੈ। ਉਸ ਨੇ ਮੈਨੂੰ ਯਹੂਦਾਹ ਵਿੱਚ ਯੇਰੂਸ਼ਲੇਮ ਵਿੱਚ ਉਸ ਦੇ ਲਈ ਇੱਕ ਭਵਨ ਬਣਾਉਣ ਲਈ ਚੁਣਿਆ ਹੈ। ਤੁਹਾਡੇ ਵਿੱਚੋਂ ਕੋਈ ਵੀ ਉਹਨਾਂ ਦੇ ਲੋਕਾਂ ਵਿੱਚੋਂ ਹੈ, ਯਾਹਵੇਹ ਉਸ ਦਾ ਪਰਮੇਸ਼ਵਰ ਉਸ ਦੇ ਨਾਲ ਹੋਵੇ, ਉਸ ਨੂੰ ਉੱਥੇ ਜਾਣ ਦਿਓ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.