2 ਇਤਿਹਾਸ 36

ਅਤੇ ਮਿਸਰ ਦੇ ਰਾਜੇ ਨੇ ਉਹ ਨੂੰ ਯੇਰੂਸ਼ਲੇਮ ਵਿੱਚੋਂ ਹਟਾ ਦਿੱਤਾ ਅਤੇ ਦੇਸ਼ ਉੱਤੇ ਇੱਕ ਸੌ ਤੋੜਾ ਚਾਂਦੀ ਅਤੇ ਇੱਕ ਤੋੜਾ ਸੋਨਾ ਦਾ ਹਰਜ਼ਾਨਾ ਲਾ ਦਿੱਤਾ।

2 Chronicles 36:3 (UKJV) And the king of Egypt put him down at Jerusalem, and condemned the land in an hundred talents of silver and a talent of gold.

1ਅਤੇ ਦੇਸ਼ ਦੇ ਲੋਕਾਂ ਨੇ ਯੋਸ਼ੀਯਾਹ ਦੇ ਪੁੱਤਰ ਯਹੋਆਹਾਜ਼ ਨੂੰ ਲੈ ਕੇ ਯੇਰੂਸ਼ਲੇਮ ਵਿੱਚ ਉਸਦੇ ਪਿਤਾ ਦੇ ਥਾਂ ਰਾਜਾ ਬਣਾਇਆ।

2ਯੋਆਹਾਜ਼ ਤੇਈ ਸਾਲਾਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਤਿੰਨ ਮਹੀਨੇ ਰਾਜ ਕੀਤਾ।

3ਅਤੇ ਮਿਸਰ ਦੇ ਰਾਜੇ ਨੇ ਉਹ ਨੂੰ ਯੇਰੂਸ਼ਲੇਮ ਵਿੱਚੋਂ ਹਟਾ ਦਿੱਤਾ ਅਤੇ ਦੇਸ਼ ਉੱਤੇ ਇੱਕ ਸੌ ਤੋੜਾ ਚਾਂਦੀ ਅਤੇ ਇੱਕ ਤੋੜਾ ਸੋਨਾ ਦਾ ਹਰਜ਼ਾਨਾ ਲਾ ਦਿੱਤਾ।

4ਮਿਸਰ ਦੇ ਰਾਜੇ ਨੇ ਯੋਆਹਾਜ਼ ਦੇ ਭਰਾ ਅਲਯਾਕੀਮ ਨੂੰ ਯਹੂਦਾਹ ਅਤੇ ਯੇਰੂਸ਼ਲੇਮ ਦਾ ਰਾਜਾ ਬਣਾਇਆ ਅਤੇ ਅਲਯਾਕੀਮ ਦਾ ਨਾਮ ਬਦਲ ਕੇ ਯਹੋਯਾਕੀਮ ਰੱਖ ਦਿੱਤਾ। ਪਰ ਨੇਕੋ ਅਲਯਾਕੀਮ ਦੇ ਭਰਾ ਯੋਆਹਾਜ਼ ਨੂੰ ਲੈ ਕੇ ਮਿਸਰ ਚਲਾ ਗਿਆ।

5ਯਹੋਯਾਕੀਮ ਪੱਚੀ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਗਿਆਰਾਂ ਸਾਲ ਰਾਜ ਕੀਤਾ। ਉਸ ਨੇ ਆਪਣੇ ਪਰਮੇਸ਼ਵਰ ਦੀ ਨਿਗਾਹ ਵਿੱਚ ਬੁਰਾਈ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.