2 ਇਤਿਹਾਸ 36

ਮਿਸਰ ਦੇ ਰਾਜੇ ਨੇ ਯੋਆਹਾਜ਼ ਦੇ ਭਰਾ ਅਲਯਾਕੀਮ ਨੂੰ ਯਹੂਦਾਹ ਅਤੇ ਯੇਰੂਸ਼ਲੇਮ ਦਾ ਰਾਜਾ ਬਣਾਇਆ ਅਤੇ ਅਲਯਾਕੀਮ ਦਾ ਨਾਮ ਬਦਲ ਕੇ ਯਹੋਯਾਕੀਮ ਰੱਖ ਦਿੱਤਾ। ਪਰ ਨੇਕੋ ਅਲਯਾਕੀਮ ਦੇ ਭਰਾ ਯੋਆਹਾਜ਼ ਨੂੰ ਲੈ ਕੇ ਮਿਸਰ ਚਲਾ ਗਿਆ।

2 Chronicles 36:4 (UKJV) And the king of Egypt made Eliakim his brother king over Judah and Jerusalem, and turned his name to Jehoiakim. And Necho took Jehoahaz his brother, and carried him to Egypt.

2ਯੋਆਹਾਜ਼ ਤੇਈ ਸਾਲਾਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਤਿੰਨ ਮਹੀਨੇ ਰਾਜ ਕੀਤਾ।

3ਅਤੇ ਮਿਸਰ ਦੇ ਰਾਜੇ ਨੇ ਉਹ ਨੂੰ ਯੇਰੂਸ਼ਲੇਮ ਵਿੱਚੋਂ ਹਟਾ ਦਿੱਤਾ ਅਤੇ ਦੇਸ਼ ਉੱਤੇ ਇੱਕ ਸੌ ਤੋੜਾ ਚਾਂਦੀ ਅਤੇ ਇੱਕ ਤੋੜਾ ਸੋਨਾ ਦਾ ਹਰਜ਼ਾਨਾ ਲਾ ਦਿੱਤਾ।

4ਮਿਸਰ ਦੇ ਰਾਜੇ ਨੇ ਯੋਆਹਾਜ਼ ਦੇ ਭਰਾ ਅਲਯਾਕੀਮ ਨੂੰ ਯਹੂਦਾਹ ਅਤੇ ਯੇਰੂਸ਼ਲੇਮ ਦਾ ਰਾਜਾ ਬਣਾਇਆ ਅਤੇ ਅਲਯਾਕੀਮ ਦਾ ਨਾਮ ਬਦਲ ਕੇ ਯਹੋਯਾਕੀਮ ਰੱਖ ਦਿੱਤਾ। ਪਰ ਨੇਕੋ ਅਲਯਾਕੀਮ ਦੇ ਭਰਾ ਯੋਆਹਾਜ਼ ਨੂੰ ਲੈ ਕੇ ਮਿਸਰ ਚਲਾ ਗਿਆ।

5ਯਹੋਯਾਕੀਮ ਪੱਚੀ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਗਿਆਰਾਂ ਸਾਲ ਰਾਜ ਕੀਤਾ। ਉਸ ਨੇ ਆਪਣੇ ਪਰਮੇਸ਼ਵਰ ਦੀ ਨਿਗਾਹ ਵਿੱਚ ਬੁਰਾਈ ਕੀਤੀ।

6ਤਾਂ ਉਸ ਉੱਤੇ ਬਾਬੇਲ ਦੇ ਰਾਜਾ ਨਬੂਕਦਨੇਜ਼ਰ ਨੇ ਚੜ੍ਹਾਈ ਕੀਤੀ ਅਤੇ ਉਹ ਨੂੰ ਬੇੜੀਆਂ ਲਾ ਕੇ ਬਾਬੇਲ ਨੂੰ ਲੈ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.