2 ਇਤਿਹਾਸ 36

ਯਹੋਯਾਕੀਮ ਪੱਚੀ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਗਿਆਰਾਂ ਸਾਲ ਰਾਜ ਕੀਤਾ। ਉਸ ਨੇ ਆਪਣੇ ਪਰਮੇਸ਼ਵਰ ਦੀ ਨਿਗਾਹ ਵਿੱਚ ਬੁਰਾਈ ਕੀਤੀ।

2 Chronicles 36:5 (UKJV) Jehoiakim was twenty and five years old when he began to reign, and he reigned eleven years in Jerusalem: and he did that which was evil in the sight of the LORD his God.

3ਅਤੇ ਮਿਸਰ ਦੇ ਰਾਜੇ ਨੇ ਉਹ ਨੂੰ ਯੇਰੂਸ਼ਲੇਮ ਵਿੱਚੋਂ ਹਟਾ ਦਿੱਤਾ ਅਤੇ ਦੇਸ਼ ਉੱਤੇ ਇੱਕ ਸੌ ਤੋੜਾ ਚਾਂਦੀ ਅਤੇ ਇੱਕ ਤੋੜਾ ਸੋਨਾ ਦਾ ਹਰਜ਼ਾਨਾ ਲਾ ਦਿੱਤਾ।

4ਮਿਸਰ ਦੇ ਰਾਜੇ ਨੇ ਯੋਆਹਾਜ਼ ਦੇ ਭਰਾ ਅਲਯਾਕੀਮ ਨੂੰ ਯਹੂਦਾਹ ਅਤੇ ਯੇਰੂਸ਼ਲੇਮ ਦਾ ਰਾਜਾ ਬਣਾਇਆ ਅਤੇ ਅਲਯਾਕੀਮ ਦਾ ਨਾਮ ਬਦਲ ਕੇ ਯਹੋਯਾਕੀਮ ਰੱਖ ਦਿੱਤਾ। ਪਰ ਨੇਕੋ ਅਲਯਾਕੀਮ ਦੇ ਭਰਾ ਯੋਆਹਾਜ਼ ਨੂੰ ਲੈ ਕੇ ਮਿਸਰ ਚਲਾ ਗਿਆ।

5ਯਹੋਯਾਕੀਮ ਪੱਚੀ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਗਿਆਰਾਂ ਸਾਲ ਰਾਜ ਕੀਤਾ। ਉਸ ਨੇ ਆਪਣੇ ਪਰਮੇਸ਼ਵਰ ਦੀ ਨਿਗਾਹ ਵਿੱਚ ਬੁਰਾਈ ਕੀਤੀ।

6ਤਾਂ ਉਸ ਉੱਤੇ ਬਾਬੇਲ ਦੇ ਰਾਜਾ ਨਬੂਕਦਨੇਜ਼ਰ ਨੇ ਚੜ੍ਹਾਈ ਕੀਤੀ ਅਤੇ ਉਹ ਨੂੰ ਬੇੜੀਆਂ ਲਾ ਕੇ ਬਾਬੇਲ ਨੂੰ ਲੈ ਗਿਆ।

7ਅਤੇ ਨਬੂਕਦਨੇਜ਼ਰ ਯਾਹਵੇਹ ਦੇ ਭਵਨ ਦੇ ਭਾਂਡਿਆਂ ਵਿੱਚੋਂ ਕੁਝ ਭਾਂਡੇ ਵੀ ਲੈ ਗਿਆ ਅਤੇ ਉਹਨਾਂ ਨੂੰ ਆਪਣੇ ਮਹਿਲ ਵਿੱਚ ਬਾਬੇਲ ਵਿੱਚ ਜਾ ਰੱਖ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.