4ਮਿਸਰ ਦੇ ਰਾਜੇ ਨੇ ਯੋਆਹਾਜ਼ ਦੇ ਭਰਾ ਅਲਯਾਕੀਮ ਨੂੰ ਯਹੂਦਾਹ ਅਤੇ ਯੇਰੂਸ਼ਲੇਮ ਦਾ ਰਾਜਾ ਬਣਾਇਆ ਅਤੇ ਅਲਯਾਕੀਮ ਦਾ ਨਾਮ ਬਦਲ ਕੇ ਯਹੋਯਾਕੀਮ ਰੱਖ ਦਿੱਤਾ। ਪਰ ਨੇਕੋ ਅਲਯਾਕੀਮ ਦੇ ਭਰਾ ਯੋਆਹਾਜ਼ ਨੂੰ ਲੈ ਕੇ ਮਿਸਰ ਚਲਾ ਗਿਆ।
5ਯਹੋਯਾਕੀਮ ਪੱਚੀ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਗਿਆਰਾਂ ਸਾਲ ਰਾਜ ਕੀਤਾ। ਉਸ ਨੇ ਆਪਣੇ ਪਰਮੇਸ਼ਵਰ ਦੀ ਨਿਗਾਹ ਵਿੱਚ ਬੁਰਾਈ ਕੀਤੀ।
6ਤਾਂ ਉਸ ਉੱਤੇ ਬਾਬੇਲ ਦੇ ਰਾਜਾ ਨਬੂਕਦਨੇਜ਼ਰ ਨੇ ਚੜ੍ਹਾਈ ਕੀਤੀ ਅਤੇ ਉਹ ਨੂੰ ਬੇੜੀਆਂ ਲਾ ਕੇ ਬਾਬੇਲ ਨੂੰ ਲੈ ਗਿਆ।
7ਅਤੇ ਨਬੂਕਦਨੇਜ਼ਰ ਯਾਹਵੇਹ ਦੇ ਭਵਨ ਦੇ ਭਾਂਡਿਆਂ ਵਿੱਚੋਂ ਕੁਝ ਭਾਂਡੇ ਵੀ ਲੈ ਗਿਆ ਅਤੇ ਉਹਨਾਂ ਨੂੰ ਆਪਣੇ ਮਹਿਲ ਵਿੱਚ ਬਾਬੇਲ ਵਿੱਚ ਜਾ ਰੱਖ ਦਿੱਤਾ।
8ਯਹੋਯਾਕੀਮ ਦੇ ਰਾਜ ਦੀਆਂ ਹੋਰ ਘਟਨਾਵਾਂ, ਉਸ ਨੇ ਜੋ ਘਿਣਾਉਣੇ ਕੰਮ ਕੀਤੇ ਅਤੇ ਜੋ ਕੁਝ ਉਸ ਦੇ ਵਿਰੁੱਧ ਪਾਇਆ ਗਿਆ, ਇਸਰਾਏਲ ਅਤੇ ਯਹੂਦਾਹ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੇ ਹੋਏ ਹਨ ਅਤੇ ਉਸ ਦਾ ਪੁੱਤਰ ਯਹੋਯਾਕੀਨ ਉਸਦੇ ਬਾਅਦ ਰਾਜਾ ਬਣਿਆ।