2 ਇਤਿਹਾਸ 36

ਅਤੇ ਨਬੂਕਦਨੇਜ਼ਰ ਯਾਹਵੇਹ ਦੇ ਭਵਨ ਦੇ ਭਾਂਡਿਆਂ ਵਿੱਚੋਂ ਕੁਝ ਭਾਂਡੇ ਵੀ ਲੈ ਗਿਆ ਅਤੇ ਉਹਨਾਂ ਨੂੰ ਆਪਣੇ ਮਹਿਲ ਵਿੱਚ ਬਾਬੇਲ ਵਿੱਚ ਜਾ ਰੱਖ ਦਿੱਤਾ।

2 Chronicles 36:7 (UKJV) Nebuchadnezzar also carried of the vessels of the house of the LORD to Babylon, and put them in his temple at Babylon.

5ਯਹੋਯਾਕੀਮ ਪੱਚੀ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਗਿਆਰਾਂ ਸਾਲ ਰਾਜ ਕੀਤਾ। ਉਸ ਨੇ ਆਪਣੇ ਪਰਮੇਸ਼ਵਰ ਦੀ ਨਿਗਾਹ ਵਿੱਚ ਬੁਰਾਈ ਕੀਤੀ।

6ਤਾਂ ਉਸ ਉੱਤੇ ਬਾਬੇਲ ਦੇ ਰਾਜਾ ਨਬੂਕਦਨੇਜ਼ਰ ਨੇ ਚੜ੍ਹਾਈ ਕੀਤੀ ਅਤੇ ਉਹ ਨੂੰ ਬੇੜੀਆਂ ਲਾ ਕੇ ਬਾਬੇਲ ਨੂੰ ਲੈ ਗਿਆ।

7ਅਤੇ ਨਬੂਕਦਨੇਜ਼ਰ ਯਾਹਵੇਹ ਦੇ ਭਵਨ ਦੇ ਭਾਂਡਿਆਂ ਵਿੱਚੋਂ ਕੁਝ ਭਾਂਡੇ ਵੀ ਲੈ ਗਿਆ ਅਤੇ ਉਹਨਾਂ ਨੂੰ ਆਪਣੇ ਮਹਿਲ ਵਿੱਚ ਬਾਬੇਲ ਵਿੱਚ ਜਾ ਰੱਖ ਦਿੱਤਾ।

8ਯਹੋਯਾਕੀਮ ਦੇ ਰਾਜ ਦੀਆਂ ਹੋਰ ਘਟਨਾਵਾਂ, ਉਸ ਨੇ ਜੋ ਘਿਣਾਉਣੇ ਕੰਮ ਕੀਤੇ ਅਤੇ ਜੋ ਕੁਝ ਉਸ ਦੇ ਵਿਰੁੱਧ ਪਾਇਆ ਗਿਆ, ਇਸਰਾਏਲ ਅਤੇ ਯਹੂਦਾਹ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੇ ਹੋਏ ਹਨ ਅਤੇ ਉਸ ਦਾ ਪੁੱਤਰ ਯਹੋਯਾਕੀਨ ਉਸਦੇ ਬਾਅਦ ਰਾਜਾ ਬਣਿਆ।

9ਯਹੋਯਾਕੀਨ ਅਠਾਰਾਂ ਸਾਲਾਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸ ਨੇ ਯੇਰੂਸ਼ਲੇਮ ਵਿੱਚ ਤਿੰਨ ਮਹੀਨੇ ਅਤੇ ਦਸ ਦਿਨ ਰਾਜ ਕੀਤਾ। ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.