2 ਇਤਿਹਾਸ 36

ਯਹੋਯਾਕੀਨ ਅਠਾਰਾਂ ਸਾਲਾਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸ ਨੇ ਯੇਰੂਸ਼ਲੇਮ ਵਿੱਚ ਤਿੰਨ ਮਹੀਨੇ ਅਤੇ ਦਸ ਦਿਨ ਰਾਜ ਕੀਤਾ। ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਕੀਤਾ।

2 Chronicles 36:9 (UKJV) Jehoiachin was eight years old when he began to reign, and he reigned three months and ten days in Jerusalem: and he did that which was evil in the sight of the LORD.

7ਅਤੇ ਨਬੂਕਦਨੇਜ਼ਰ ਯਾਹਵੇਹ ਦੇ ਭਵਨ ਦੇ ਭਾਂਡਿਆਂ ਵਿੱਚੋਂ ਕੁਝ ਭਾਂਡੇ ਵੀ ਲੈ ਗਿਆ ਅਤੇ ਉਹਨਾਂ ਨੂੰ ਆਪਣੇ ਮਹਿਲ ਵਿੱਚ ਬਾਬੇਲ ਵਿੱਚ ਜਾ ਰੱਖ ਦਿੱਤਾ।

8ਯਹੋਯਾਕੀਮ ਦੇ ਰਾਜ ਦੀਆਂ ਹੋਰ ਘਟਨਾਵਾਂ, ਉਸ ਨੇ ਜੋ ਘਿਣਾਉਣੇ ਕੰਮ ਕੀਤੇ ਅਤੇ ਜੋ ਕੁਝ ਉਸ ਦੇ ਵਿਰੁੱਧ ਪਾਇਆ ਗਿਆ, ਇਸਰਾਏਲ ਅਤੇ ਯਹੂਦਾਹ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੇ ਹੋਏ ਹਨ ਅਤੇ ਉਸ ਦਾ ਪੁੱਤਰ ਯਹੋਯਾਕੀਨ ਉਸਦੇ ਬਾਅਦ ਰਾਜਾ ਬਣਿਆ।

9ਯਹੋਯਾਕੀਨ ਅਠਾਰਾਂ ਸਾਲਾਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸ ਨੇ ਯੇਰੂਸ਼ਲੇਮ ਵਿੱਚ ਤਿੰਨ ਮਹੀਨੇ ਅਤੇ ਦਸ ਦਿਨ ਰਾਜ ਕੀਤਾ। ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਾ ਕੀਤਾ।

10ਬਸੰਤ ਰੁੱਤ ਵਿੱਚ, ਰਾਜਾ ਨਬੂਕਦਨੇਜ਼ਰ ਨੇ ਉਸ ਨੂੰ ਬੁਲਾਇਆ ਅਤੇ ਉਸ ਨੂੰ ਯਾਹਵੇਹ ਦੇ ਮੰਦਰ ਵਿੱਚੋਂ ਕੀਮਤੀ ਵਸਤੂਆਂ ਦੇ ਨਾਲ ਬਾਬੇਲ ਲੈ ਆਇਆ ਅਤੇ ਉਸ ਨੇ ਯਹੋਯਾਕੀਨ ਦੇ ਚਾਚੇ ਸਿਦਕੀਯਾਹ ਨੂੰ ਯਹੂਦਾਹ ਅਤੇ ਯੇਰੂਸ਼ਲੇਮ ਦਾ ਰਾਜਾ ਬਣਾਇਆ।

11ਸਿਦਕੀਯਾਹ ਇੱਕੀ ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸਨੇ ਯੇਰੂਸ਼ਲੇਮ ਵਿੱਚ ਗਿਆਰਾਂ ਸਾਲ ਰਾਜ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.