11ਅਤੇ ਹੀਰਾਮ ਨੇ ਭਾਂਡੇ ਅਤੇ ਬੇਲਚੇ ਅਤੇ ਛਿੜਕਣ ਵਾਲੇ ਕਟੋਰੇ ਵੀ ਬਣਾਏ। ਇਸ ਲਈ ਹੂਰਾਮ ਨੇ ਉਹ ਕੰਮ ਪੂਰਾ ਕੀਤਾ ਜੋ ਉਸਨੇ ਸ਼ਲੋਮੋਨ ਰਾਜਾ ਲਈ ਪਰਮੇਸ਼ਵਰ ਦੇ ਭਵਨ ਵਿੱਚ ਕੀਤਾ ਸੀ:
12ਦੋ ਥੰਮ੍ਹ; ਕੌਲਾਂ ਵਰਗੇ ਮੁਕਟ ਜਿਹੜੇ ਉਹਨਾਂ ਥੰਮ੍ਹਾਂ ਦੇ ਸਿਰਾਂ ਉੱਤੇ ਸਨ; ਅਤੇ ਦੋ ਜਾਲੀਆਂ ਜਿਹੜੀਆਂ ਥੰਮ੍ਹਾਂ ਦੇ ਸਿਰਾਂ ਉੱਪਰਲੇ ਕੌਲਾਂ ਵਰਗੇ ਥੰਮ੍ਹਾਂ ਦੇ ਸਿਰਾਂ ਉੱਪਰਲੇ ਕੌਲੇਂ ਵਰਗੇ ਮੁਕਟਾਂ ਨੂੰ ਢੱਕਦੀਆਂ ਸਨ;
13ਉਹਨਾਂ ਦੋਹਾਂ ਜਾਲੀਆਂ ਦੇ ਚਾਰ ਸੌ ਅਨਾਰ ਅਰਥਾਤ ਹਰ ਇੱਕ ਜਾਲੀ ਲਈ ਅਨਾਰਾਂ ਦੀਆਂ (ਦੋ ਕਤਾਰਾਂ ਜਿਹੜੀਆਂ ਥੰਮ੍ਹਾਂ ਦੇ ਸਿਰਾਂ ਉੱਪਰਲੇ ਕੌਲਾਂ ਵਰਗੇ ਮੁਕਟਾਂ ਨੂੰ ਢੱਕਦੀਆਂ ਸਨ)
14ਅਤੇ ਉਸ ਨੇ ਕੁਰਸੀਆਂ ਬਣਾਈਆਂ ਅਤੇ ਉਹਨਾਂ ਕੁਰਸੀਆਂ ਉੱਤੇ ਹੌਦੀਆਂ ਬਣਾਈਆਂ;
15ਇੱਕ ਸਾਗਰੀ ਹੌਦ ਅਤੇ ਸਾਗਰੀ ਹੌਦ ਦੇ ਹੇਠ ਬਾਰਾਂ ਬਲਦ;