12ਸਾਰੇ ਲੇਵੀ ਜੋ ਸੰਗੀਤਕਾਰ ਸਨ, ਆਸਾਫ਼, ਹੇਮਾਨ, ਯਦੂਥੂਨ ਅਤੇ ਉਹਨਾਂ ਦੇ ਪੁੱਤਰ ਅਤੇ ਭਰਾ, ਜਗਵੇਦੀ ਦੇ ਪੂਰਬ ਵਾਲੇ ਪਾਸੇ, ਮਹੀਨ ਲਿਨਨ ਦੇ ਕੱਪੜੇ ਪਹਿਨੇ ਅਤੇ ਖੰਜ਼ਰੀਆਂ, ਸਤਾਰਾਂ ਅਤੇ ਬਰਬਤਾਂ ਵਜਾ ਰਹੇ ਸਨ। ਉਹਨਾਂ ਦੇ ਨਾਲ 120 ਜਾਜਕ ਤੁਰ੍ਹੀਆਂ ਵਜਾਉਂਦੇ ਸਨ।
13ਤਦ ਇਹ ਹੋਇਆ ਕਿ ਜਦ ਤੁਰ੍ਹੀਆਂ ਦੇ ਵਜੰਤਰੀ ਅਤੇ ਗਵੰਤਰੀ ਮਿਲ ਗਏ ਅਤੇ ਯਾਹਵੇਹ ਦੀ ਉਸਤਤ ਅਤੇ ਧੰਨਵਾਦ ਕਰਨ ਵਿੱਚ ਉਹਨਾਂ ਦਾ ਸੁਰ ਇੱਕੋ ਹੀ ਸੁਣਾਈ ਦੇਵੇ ਅਰ ਜਦ ਤੁਰ੍ਹੀਆਂ ਅਤੇ ਖੰਜ਼ਰੀਆਂ ਅਤੇ ਗਾਉਣ ਦੀਆਂ ਸਾਜ਼ਾਂ ਨਾਲ ਉਹਨਾਂ ਨੇ ਆਪਣਾ ਸੁਰ ਉੱਚਾ ਕਰਕੇ ਯਾਹਵੇਹ ਦੀ ਉਸਤਤ ਕੀਤੀ “ਉਹ ਭਲਾ ਹੈ; ਉਸ ਦਾ ਪਿਆਰ ਸਦਾ ਕਾਇਮ ਹੈ।” ਤਦ ਯਾਹਵੇਹ ਦਾ ਭਵਨ ਬੱਦਲ ਨਾਲ ਭਰ ਗਿਆ।
14ਅਤੇ ਜਾਜਕ ਬੱਦਲ ਦੇ ਕਾਰਨ ਆਪਣੀ ਸੇਵਾ ਨਾ ਕਰ ਸਕੇ ਕਿਉਂ ਜੋ ਯਾਹਵੇਹ ਦੀ ਮਹਿਮਾ ਨਾਲ ਪਰਮੇਸ਼ਵਰ ਦਾ ਭਵਨ ਭਰ ਗਿਆ ਸੀ।