2ਤਦ ਸ਼ਲੋਮੋਨ ਨੇ ਯੇਰੂਸ਼ਲੇਮ ਵਿੱਚ ਇਸਰਾਏਲ ਦੇ ਬਜ਼ੁਰਗਾਂ, ਸਾਰੇ ਗੋਤਾਂ ਦੇ ਮੁਖੀਆਂ ਅਤੇ ਇਸਰਾਏਲ ਦੇ ਘਰਾਣਿਆਂ ਦੇ ਮੁਖੀਆਂ ਨੂੰ ਸੱਦਿਆ, ਤਾਂ ਜੋ ਦਾਵੀਦ ਦੇ ਸ਼ਹਿਰ ਸੀਯੋਨ ਤੋਂ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਲਿਆਉਣ।
3ਅਤੇ ਸਾਰੇ ਇਸਰਾਏਲੀ ਸੱਤਵੇਂ ਮਹੀਨੇ ਦੇ ਤਿਉਹਾਰ ਦੇ ਸਮੇਂ ਪਾਤਸ਼ਾਹ ਕੋਲ ਇਕੱਠੇ ਹੋਏ।
4ਜਦੋਂ ਇਸਰਾਏਲ ਦੇ ਸਾਰੇ ਬਜ਼ੁਰਗ ਉੱਥੇ ਪਹੁੰਚ ਗਏ ਤਾਂ ਲੇਵੀਆਂ ਨੇ ਸੰਦੂਕ ਨੂੰ ਚੁੱਕ ਲਿਆ,
5ਅਤੇ ਉਹਨਾਂ ਨੇ ਸੰਦੂਕ ਨੂੰ ਅਤੇ ਮੰਡਲੀ ਦੇ ਤੰਬੂ ਅਤੇ ਉਸ ਵਿੱਚ ਸਾਰੇ ਪਵਿੱਤਰ ਸਮਾਨ ਨੂੰ ਚੁੱਕ ਲਿਆ। ਲੇਵੀ ਜਾਜਕਾਂ ਨੇ ਉਹਨਾਂ ਨੂੰ ਚੁੱਕ ਕੇ ਤੁਰ ਪਏ।
6ਅਤੇ ਰਾਜਾ ਸ਼ਲੋਮੋਨ ਅਤੇ ਇਸਰਾਏਲ ਦੀ ਸਾਰੀ ਮੰਡਲੀ ਜੋ ਉਸ ਦੇ ਆਲੇ-ਦੁਆਲੇ ਇਕੱਠੀ ਹੋਈ ਸੀ, ਸੰਦੂਕ ਦੇ ਅੱਗੇ ਸਨ ਅਤੇ ਇੰਨੀਆਂ ਭੇਡਾਂ ਅਤੇ ਪਸ਼ੂਆਂ ਦੀ ਬਲੀ ਚੜ੍ਹਾ ਰਹੇ ਸਨ ਜੋ ਉਹਨਾਂ ਨੂੰ ਦਰਜ ਜਾਂ ਗਿਣਿਆ ਨਹੀਂ ਜਾ ਸਕਦਾ ਸੀ।