2 ਇਤਿਹਾਸ 5

ਅਤੇ ਰਾਜਾ ਸ਼ਲੋਮੋਨ ਅਤੇ ਇਸਰਾਏਲ ਦੀ ਸਾਰੀ ਮੰਡਲੀ ਜੋ ਉਸ ਦੇ ਆਲੇ-ਦੁਆਲੇ ਇਕੱਠੀ ਹੋਈ ਸੀ, ਸੰਦੂਕ ਦੇ ਅੱਗੇ ਸਨ ਅਤੇ ਇੰਨੀਆਂ ਭੇਡਾਂ ਅਤੇ ਪਸ਼ੂਆਂ ਦੀ ਬਲੀ ਚੜ੍ਹਾ ਰਹੇ ਸਨ ਜੋ ਉਹਨਾਂ ਨੂੰ ਦਰਜ ਜਾਂ ਗਿਣਿਆ ਨਹੀਂ ਜਾ ਸਕਦਾ ਸੀ।

2 Chronicles 5:6 (UKJV) Also king Solomon, and all the congregation of Israel that were assembled unto him before the ark, sacrificed sheep and oxen, which could not be told nor numbered for multitude.

4ਜਦੋਂ ਇਸਰਾਏਲ ਦੇ ਸਾਰੇ ਬਜ਼ੁਰਗ ਉੱਥੇ ਪਹੁੰਚ ਗਏ ਤਾਂ ਲੇਵੀਆਂ ਨੇ ਸੰਦੂਕ ਨੂੰ ਚੁੱਕ ਲਿਆ,

5ਅਤੇ ਉਹਨਾਂ ਨੇ ਸੰਦੂਕ ਨੂੰ ਅਤੇ ਮੰਡਲੀ ਦੇ ਤੰਬੂ ਅਤੇ ਉਸ ਵਿੱਚ ਸਾਰੇ ਪਵਿੱਤਰ ਸਮਾਨ ਨੂੰ ਚੁੱਕ ਲਿਆ। ਲੇਵੀ ਜਾਜਕਾਂ ਨੇ ਉਹਨਾਂ ਨੂੰ ਚੁੱਕ ਕੇ ਤੁਰ ਪਏ।

6ਅਤੇ ਰਾਜਾ ਸ਼ਲੋਮੋਨ ਅਤੇ ਇਸਰਾਏਲ ਦੀ ਸਾਰੀ ਮੰਡਲੀ ਜੋ ਉਸ ਦੇ ਆਲੇ-ਦੁਆਲੇ ਇਕੱਠੀ ਹੋਈ ਸੀ, ਸੰਦੂਕ ਦੇ ਅੱਗੇ ਸਨ ਅਤੇ ਇੰਨੀਆਂ ਭੇਡਾਂ ਅਤੇ ਪਸ਼ੂਆਂ ਦੀ ਬਲੀ ਚੜ੍ਹਾ ਰਹੇ ਸਨ ਜੋ ਉਹਨਾਂ ਨੂੰ ਦਰਜ ਜਾਂ ਗਿਣਿਆ ਨਹੀਂ ਜਾ ਸਕਦਾ ਸੀ।

7ਤਦ ਜਾਜਕਾਂ ਨੇ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਭਵਨ ਦੇ ਅੰਦਰਲੇ ਅਸਥਾਨ, ਅੱਤ ਪਵਿੱਤਰ ਸਥਾਨ ਵਿੱਚ ਇਸ ਦੇ ਸਥਾਨ ਤੇ ਲਿਆਇਆ, ਅਤੇ ਇਸਨੂੰ ਕਰੂਬੀਆਂ ਦੇ ਖੰਭਾਂ ਦੇ ਹੇਠਾਂ ਰੱਖਿਆ।

8ਕਰੂਬੀਆਂ ਨੇ ਸੰਦੂਕ ਦੀ ਥਾਂ ਉੱਤੇ ਆਪਣੇ ਖੰਭ ਫੈਲਾਏ ਅਤੇ ਸੰਦੂਕ ਅਤੇ ਉਸ ਦੇ ਢੋਣ ਵਾਲੇ ਖੰਭਾਂ ਨੂੰ ਢੱਕ ਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.