2 ਇਤਿਹਾਸ 5

ਤਦ ਜਾਜਕਾਂ ਨੇ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਭਵਨ ਦੇ ਅੰਦਰਲੇ ਅਸਥਾਨ, ਅੱਤ ਪਵਿੱਤਰ ਸਥਾਨ ਵਿੱਚ ਇਸ ਦੇ ਸਥਾਨ ਤੇ ਲਿਆਇਆ, ਅਤੇ ਇਸਨੂੰ ਕਰੂਬੀਆਂ ਦੇ ਖੰਭਾਂ ਦੇ ਹੇਠਾਂ ਰੱਖਿਆ।

2 Chronicles 5:7 (UKJV) And the priests brought in the ark of the covenant of the LORD unto his place, to the oracle of the house, into the most holy place, even under the wings of the cherubims:

5ਅਤੇ ਉਹਨਾਂ ਨੇ ਸੰਦੂਕ ਨੂੰ ਅਤੇ ਮੰਡਲੀ ਦੇ ਤੰਬੂ ਅਤੇ ਉਸ ਵਿੱਚ ਸਾਰੇ ਪਵਿੱਤਰ ਸਮਾਨ ਨੂੰ ਚੁੱਕ ਲਿਆ। ਲੇਵੀ ਜਾਜਕਾਂ ਨੇ ਉਹਨਾਂ ਨੂੰ ਚੁੱਕ ਕੇ ਤੁਰ ਪਏ।

6ਅਤੇ ਰਾਜਾ ਸ਼ਲੋਮੋਨ ਅਤੇ ਇਸਰਾਏਲ ਦੀ ਸਾਰੀ ਮੰਡਲੀ ਜੋ ਉਸ ਦੇ ਆਲੇ-ਦੁਆਲੇ ਇਕੱਠੀ ਹੋਈ ਸੀ, ਸੰਦੂਕ ਦੇ ਅੱਗੇ ਸਨ ਅਤੇ ਇੰਨੀਆਂ ਭੇਡਾਂ ਅਤੇ ਪਸ਼ੂਆਂ ਦੀ ਬਲੀ ਚੜ੍ਹਾ ਰਹੇ ਸਨ ਜੋ ਉਹਨਾਂ ਨੂੰ ਦਰਜ ਜਾਂ ਗਿਣਿਆ ਨਹੀਂ ਜਾ ਸਕਦਾ ਸੀ।

7ਤਦ ਜਾਜਕਾਂ ਨੇ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਭਵਨ ਦੇ ਅੰਦਰਲੇ ਅਸਥਾਨ, ਅੱਤ ਪਵਿੱਤਰ ਸਥਾਨ ਵਿੱਚ ਇਸ ਦੇ ਸਥਾਨ ਤੇ ਲਿਆਇਆ, ਅਤੇ ਇਸਨੂੰ ਕਰੂਬੀਆਂ ਦੇ ਖੰਭਾਂ ਦੇ ਹੇਠਾਂ ਰੱਖਿਆ।

8ਕਰੂਬੀਆਂ ਨੇ ਸੰਦੂਕ ਦੀ ਥਾਂ ਉੱਤੇ ਆਪਣੇ ਖੰਭ ਫੈਲਾਏ ਅਤੇ ਸੰਦੂਕ ਅਤੇ ਉਸ ਦੇ ਢੋਣ ਵਾਲੇ ਖੰਭਾਂ ਨੂੰ ਢੱਕ ਲਿਆ।

9ਇਹ ਖੰਭੇ ਇੰਨੇ ਲੰਬੇ ਸਨ ਕਿ ਉਹਨਾਂ ਦੇ ਸਿਰੇ, ਸੰਦੂਕ ਵਿੱਚੋਂ ਬਾਹਰ ਦਿਸਦੇ ਸਨ, ਅੰਦਰਲੇ ਅਸਥਾਨ ਦੇ ਸਾਹਮਣੇ ਤੋਂ ਵੇਖੇ ਜਾ ਸਕਦੇ ਸਨ, ਪਰ ਪਵਿੱਤਰ ਸਥਾਨ ਦੇ ਬਾਹਰੋਂ ਨਹੀਂ ਅਤੇ ਉਹ ਅੱਜ ਵੀ ਉੱਥੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.