2 ਇਤਿਹਾਸ 6

“ਯਾਹਵੇਹ ਨੇ ਆਪਣਾ ਉਹ ਵਚਨ ਜਿਹੜਾ ਉਸਨੇ ਕਿਹਾ ਸੀ ਪੂਰਾ ਕੀਤਾ। ਜੋ ਮੈਂ ਆਪਣੇ ਪਿਤਾ ਦਾਵੀਦ ਦੇ ਥਾਂ ਉੱਠਿਆ ਹਾਂ ਅਤੇ ਜਿਵੇਂ ਯਾਹਵੇਹ ਨੇ ਬਚਨ ਕੀਤਾ ਸੀ ਮੈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਾ ਹਾਂ ਅਤੇ ਮੈਂ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ ਦੇ ਨਾਮ ਲਈ ਇਹ ਭਵਨ ਬਣਾਇਆ।

2 Chronicles 6:10 (UKJV) The LORD therefore has performed his word that he has spoken: for I am risen up in the room of David my father, and am set on the throne of Israel, as the LORD promised, and have built the house for the name of the LORD God of Israel.

8ਪਰ ਯਾਹਵੇਹ ਨੇ ਮੇਰੇ ਪਿਤਾ ਦਾਵੀਦ ਨੂੰ ਕਿਹਾ, ‘ਤੂੰ ਚੰਗਾ ਕੀਤਾ ਹੈ ਜੋ ਤੇਰੇ ਮਨ ਵਿੱਚ ਮੇਰੇ ਨਾਮ ਲਈ ਇੱਕ ਭਵਨ ਬਣਾਉਣ ਇੱਛਾ ਸੀ।

9ਫਿਰ ਵੀ, ਤੂੰ ਭਵਨ ਨਹੀਂ ਬਣਾਵੇਗਾ, ਪਰ ਫਿਰ ਵੀ ਤੇਰਾ ਪੁੱਤਰ, ਜੋ ਤੇਰੇ ਆਪਣੇ ਮਾਸ ਅਤੇ ਲਹੂ ਵਿੱਚੋਂ ਹੋਵੇਗਾ ਉਹ ਮੇਰੇ ਲਈ ਭਵਨ ਨੂੰ ਬਣਾਵੇਗਾ।’

10“ਯਾਹਵੇਹ ਨੇ ਆਪਣਾ ਉਹ ਵਚਨ ਜਿਹੜਾ ਉਸਨੇ ਕਿਹਾ ਸੀ ਪੂਰਾ ਕੀਤਾ। ਜੋ ਮੈਂ ਆਪਣੇ ਪਿਤਾ ਦਾਵੀਦ ਦੇ ਥਾਂ ਉੱਠਿਆ ਹਾਂ ਅਤੇ ਜਿਵੇਂ ਯਾਹਵੇਹ ਨੇ ਬਚਨ ਕੀਤਾ ਸੀ ਮੈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਾ ਹਾਂ ਅਤੇ ਮੈਂ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ ਦੇ ਨਾਮ ਲਈ ਇਹ ਭਵਨ ਬਣਾਇਆ।

11ਉੱਥੇ ਮੈਂ ਸੰਦੂਕ ਰੱਖਿਆ ਹੈ, ਜਿਸ ਵਿੱਚ ਯਾਹਵੇਹ ਦਾ ਨੇਮ ਹੈ ਜੋ ਉਸਨੇ ਇਸਰਾਏਲ ਦੇ ਲੋਕਾਂ ਨਾਲ ਬੰਨ੍ਹਿਆ ਸੀ।”

12ਤਦ ਸ਼ਲੋਮੋਨ ਨੇ ਯਾਹਵੇਹ ਦੀ ਜਗਵੇਦੀ ਦੇ ਅੱਗੇ ਇਸਰਾਏਲ ਦੀ ਸਾਰੀ ਸਭਾ ਦੇ ਸਾਹਮਣੇ ਖੜ੍ਹਾ ਹੋ ਕੇ ਆਪਣੇ ਹੱਥ ਫੈਲਾਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.