9ਫਿਰ ਵੀ, ਤੂੰ ਭਵਨ ਨਹੀਂ ਬਣਾਵੇਗਾ, ਪਰ ਫਿਰ ਵੀ ਤੇਰਾ ਪੁੱਤਰ, ਜੋ ਤੇਰੇ ਆਪਣੇ ਮਾਸ ਅਤੇ ਲਹੂ ਵਿੱਚੋਂ ਹੋਵੇਗਾ ਉਹ ਮੇਰੇ ਲਈ ਭਵਨ ਨੂੰ ਬਣਾਵੇਗਾ।’
10“ਯਾਹਵੇਹ ਨੇ ਆਪਣਾ ਉਹ ਵਚਨ ਜਿਹੜਾ ਉਸਨੇ ਕਿਹਾ ਸੀ ਪੂਰਾ ਕੀਤਾ। ਜੋ ਮੈਂ ਆਪਣੇ ਪਿਤਾ ਦਾਵੀਦ ਦੇ ਥਾਂ ਉੱਠਿਆ ਹਾਂ ਅਤੇ ਜਿਵੇਂ ਯਾਹਵੇਹ ਨੇ ਬਚਨ ਕੀਤਾ ਸੀ ਮੈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਾ ਹਾਂ ਅਤੇ ਮੈਂ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ ਦੇ ਨਾਮ ਲਈ ਇਹ ਭਵਨ ਬਣਾਇਆ।
11ਉੱਥੇ ਮੈਂ ਸੰਦੂਕ ਰੱਖਿਆ ਹੈ, ਜਿਸ ਵਿੱਚ ਯਾਹਵੇਹ ਦਾ ਨੇਮ ਹੈ ਜੋ ਉਸਨੇ ਇਸਰਾਏਲ ਦੇ ਲੋਕਾਂ ਨਾਲ ਬੰਨ੍ਹਿਆ ਸੀ।”
12ਤਦ ਸ਼ਲੋਮੋਨ ਨੇ ਯਾਹਵੇਹ ਦੀ ਜਗਵੇਦੀ ਦੇ ਅੱਗੇ ਇਸਰਾਏਲ ਦੀ ਸਾਰੀ ਸਭਾ ਦੇ ਸਾਹਮਣੇ ਖੜ੍ਹਾ ਹੋ ਕੇ ਆਪਣੇ ਹੱਥ ਫੈਲਾਏ।
13ਹੁਣ ਸ਼ਲੋਮੋਨ ਨੇ ਪਿੱਤਲ ਦਾ ਇੱਕ ਥੜ੍ਹਾ ਬਣਾ ਲਿਆ ਸੀ, ਪੰਜ ਹੱਥ ਲੰਮਾ, ਪੰਜ ਹੱਥ ਚੌੜਾ ਅਤੇ ਤਿੰਨ ਹੱਥ ਉੱਚਾ, ਅਤੇ ਉਸ ਨੂੰ ਬਾਹਰਲੇ ਵੇਹੜੇ ਦੇ ਵਿਚਕਾਰ ਰੱਖਿਆ ਸੀ। ਉਹ ਥੜ੍ਹੇ ਉੱਤੇ ਖੜ੍ਹਾ ਹੋ ਗਿਆ ਅਤੇ ਫਿਰ ਇਸਰਾਏਲ ਦੀ ਸਾਰੀ ਸਭਾ ਦੇ ਅੱਗੇ ਗੋਡੇ ਟੇਕਿਆ ਅਤੇ ਅਕਾਸ਼ ਵੱਲ ਆਪਣੇ ਹੱਥ ਫੈਲਾਏ।