11ਉੱਥੇ ਮੈਂ ਸੰਦੂਕ ਰੱਖਿਆ ਹੈ, ਜਿਸ ਵਿੱਚ ਯਾਹਵੇਹ ਦਾ ਨੇਮ ਹੈ ਜੋ ਉਸਨੇ ਇਸਰਾਏਲ ਦੇ ਲੋਕਾਂ ਨਾਲ ਬੰਨ੍ਹਿਆ ਸੀ।”
12ਤਦ ਸ਼ਲੋਮੋਨ ਨੇ ਯਾਹਵੇਹ ਦੀ ਜਗਵੇਦੀ ਦੇ ਅੱਗੇ ਇਸਰਾਏਲ ਦੀ ਸਾਰੀ ਸਭਾ ਦੇ ਸਾਹਮਣੇ ਖੜ੍ਹਾ ਹੋ ਕੇ ਆਪਣੇ ਹੱਥ ਫੈਲਾਏ।
13ਹੁਣ ਸ਼ਲੋਮੋਨ ਨੇ ਪਿੱਤਲ ਦਾ ਇੱਕ ਥੜ੍ਹਾ ਬਣਾ ਲਿਆ ਸੀ, ਪੰਜ ਹੱਥ ਲੰਮਾ, ਪੰਜ ਹੱਥ ਚੌੜਾ ਅਤੇ ਤਿੰਨ ਹੱਥ ਉੱਚਾ, ਅਤੇ ਉਸ ਨੂੰ ਬਾਹਰਲੇ ਵੇਹੜੇ ਦੇ ਵਿਚਕਾਰ ਰੱਖਿਆ ਸੀ। ਉਹ ਥੜ੍ਹੇ ਉੱਤੇ ਖੜ੍ਹਾ ਹੋ ਗਿਆ ਅਤੇ ਫਿਰ ਇਸਰਾਏਲ ਦੀ ਸਾਰੀ ਸਭਾ ਦੇ ਅੱਗੇ ਗੋਡੇ ਟੇਕਿਆ ਅਤੇ ਅਕਾਸ਼ ਵੱਲ ਆਪਣੇ ਹੱਥ ਫੈਲਾਏ।
14ਉਸ ਨੇ ਕਿਹਾ: “ਹੇ ਯਾਹਵੇਹ, ਇਸਰਾਏਲ ਦੇ ਪਰਮੇਸ਼ਵਰ, ਤੇਰੇ ਵਰਗਾ ਨਾ ਸਵਰਗ ਵਿੱਚ ਨਾ ਧਰਤੀ ਉੱਤੇ ਕੋਈ ਪਰਮੇਸ਼ਵਰ ਨਹੀਂ ਹੈ, ਤੂੰ ਆਪਣੇ ਸੇਵਕਾਂ ਨਾਲ ਆਪਣੇ ਪਿਆਰ ਦੇ ਨੇਮ ਦੀ ਪਾਲਣਾ ਕੀਤੀ ਹੈ ਜਿਹੜੇ ਤੇਰੇ ਅੱਗੇ ਪੂਰੇ ਦਿਲ ਨਾਲ ਤੇਰੇ ਰਾਹ ਉੱਤੇ ਚੱਲਦੇ ਹਨ।
15ਤੂੰ ਆਪਣੇ ਸੇਵਕ ਮੇਰੇ ਪਿਤਾ ਦਾਵੀਦ ਨਾਲ ਆਪਣਾ ਵਾਅਦਾ ਪੂਰਾ ਕੀਤਾ ਸੀ ਪੂਰਾ ਕੀਤਾ ਹੈ। ਤੂੰ ਆਪਣੇ ਮੂੰਹ ਨਾਲ ਇਕਰਾਰ ਕੀਤਾ ਸੀ ਅਤੇ ਆਪਣੇ ਹੱਥਾਂ ਨਾਲ ਇਸ ਨੂੰ ਪੂਰਾ ਕੀਤਾ ਹੈ, ਜਿਵੇਂ ਅੱਜ ਦੇ ਦਿਨ ਹੈ।