2 ਇਤਿਹਾਸ 6

ਤੂੰ ਆਪਣੇ ਸੇਵਕ ਮੇਰੇ ਪਿਤਾ ਦਾਵੀਦ ਨਾਲ ਆਪਣਾ ਵਾਅਦਾ ਪੂਰਾ ਕੀਤਾ ਸੀ ਪੂਰਾ ਕੀਤਾ ਹੈ। ਤੂੰ ਆਪਣੇ ਮੂੰਹ ਨਾਲ ਇਕਰਾਰ ਕੀਤਾ ਸੀ ਅਤੇ ਆਪਣੇ ਹੱਥਾਂ ਨਾਲ ਇਸ ਨੂੰ ਪੂਰਾ ਕੀਤਾ ਹੈ, ਜਿਵੇਂ ਅੱਜ ਦੇ ਦਿਨ ਹੈ।

2 Chronicles 6:15 (UKJV) You which have kept with your servant David my father that which you have promised him; and spoke with your mouth, and have fulfilled it with yours hand, as it is this day.

13ਹੁਣ ਸ਼ਲੋਮੋਨ ਨੇ ਪਿੱਤਲ ਦਾ ਇੱਕ ਥੜ੍ਹਾ ਬਣਾ ਲਿਆ ਸੀ, ਪੰਜ ਹੱਥ ਲੰਮਾ, ਪੰਜ ਹੱਥ ਚੌੜਾ ਅਤੇ ਤਿੰਨ ਹੱਥ ਉੱਚਾ, ਅਤੇ ਉਸ ਨੂੰ ਬਾਹਰਲੇ ਵੇਹੜੇ ਦੇ ਵਿਚਕਾਰ ਰੱਖਿਆ ਸੀ। ਉਹ ਥੜ੍ਹੇ ਉੱਤੇ ਖੜ੍ਹਾ ਹੋ ਗਿਆ ਅਤੇ ਫਿਰ ਇਸਰਾਏਲ ਦੀ ਸਾਰੀ ਸਭਾ ਦੇ ਅੱਗੇ ਗੋਡੇ ਟੇਕਿਆ ਅਤੇ ਅਕਾਸ਼ ਵੱਲ ਆਪਣੇ ਹੱਥ ਫੈਲਾਏ।

14ਉਸ ਨੇ ਕਿਹਾ: “ਹੇ ਯਾਹਵੇਹ, ਇਸਰਾਏਲ ਦੇ ਪਰਮੇਸ਼ਵਰ, ਤੇਰੇ ਵਰਗਾ ਨਾ ਸਵਰਗ ਵਿੱਚ ਨਾ ਧਰਤੀ ਉੱਤੇ ਕੋਈ ਪਰਮੇਸ਼ਵਰ ਨਹੀਂ ਹੈ, ਤੂੰ ਆਪਣੇ ਸੇਵਕਾਂ ਨਾਲ ਆਪਣੇ ਪਿਆਰ ਦੇ ਨੇਮ ਦੀ ਪਾਲਣਾ ਕੀਤੀ ਹੈ ਜਿਹੜੇ ਤੇਰੇ ਅੱਗੇ ਪੂਰੇ ਦਿਲ ਨਾਲ ਤੇਰੇ ਰਾਹ ਉੱਤੇ ਚੱਲਦੇ ਹਨ।

15ਤੂੰ ਆਪਣੇ ਸੇਵਕ ਮੇਰੇ ਪਿਤਾ ਦਾਵੀਦ ਨਾਲ ਆਪਣਾ ਵਾਅਦਾ ਪੂਰਾ ਕੀਤਾ ਸੀ ਪੂਰਾ ਕੀਤਾ ਹੈ। ਤੂੰ ਆਪਣੇ ਮੂੰਹ ਨਾਲ ਇਕਰਾਰ ਕੀਤਾ ਸੀ ਅਤੇ ਆਪਣੇ ਹੱਥਾਂ ਨਾਲ ਇਸ ਨੂੰ ਪੂਰਾ ਕੀਤਾ ਹੈ, ਜਿਵੇਂ ਅੱਜ ਦੇ ਦਿਨ ਹੈ।

16“ਇਸ ਲਈ ਹੁਣ ਹੇ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ, ‘ਮੇਰੇ ਪਿਤਾ ਆਪਣੇ ਦਾਸ ਦਾਵੀਦ ਨਾਲ ਜੋ ਵਾਅਦਾ ਕੀਤਾ ਪੂਰਾ ਕਰ ਕਿ ਮੇਰੇ ਅੱਗੇ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਤੇਰੇ ਥਾਂ ਮਨੁੱਖ ਦੀ ਥੁੜ ਨਾ ਹੋਵੇਗੀ, ਜੇ ਕੇਵਲ ਤੇਰੇ ਪੁੱਤਰ ਆਪਣੇ ਰਾਹ ਉੱਤੇ ਧਿਆਨ ਕਰਨ ਅਤੇ ਮੇਰੀ ਬਿਵਸਥਾ ਅਨੁਸਾਰ ਚੱਲਣ ਜਿਵੇਂ ਤੂੰ ਮੇਰੇ ਸਨਮੁਖ ਚੱਲਦਾ ਰਿਹਾ ਹੈ।’

17ਹੁਣ, ਹੇ ਯਾਹਵੇਹ, ਇਸਰਾਏਲ ਦੇ ਪਰਮੇਸ਼ਵਰ, ਤੇਰਾ ਬਚਨ ਜਿਸਦਾ ਤੂੰ ਆਪਣੇ ਦਾਸ ਦਾਵੀਦ ਨਾਲ ਵਾਅਦਾ ਕੀਤਾ ਸੀ, ਪੂਰਾ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.