2 ਇਤਿਹਾਸ 6

“ਇਸ ਲਈ ਹੁਣ ਹੇ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ, ‘ਮੇਰੇ ਪਿਤਾ ਆਪਣੇ ਦਾਸ ਦਾਵੀਦ ਨਾਲ ਜੋ ਵਾਅਦਾ ਕੀਤਾ ਪੂਰਾ ਕਰ ਕਿ ਮੇਰੇ ਅੱਗੇ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਤੇਰੇ ਥਾਂ ਮਨੁੱਖ ਦੀ ਥੁੜ ਨਾ ਹੋਵੇਗੀ, ਜੇ ਕੇਵਲ ਤੇਰੇ ਪੁੱਤਰ ਆਪਣੇ ਰਾਹ ਉੱਤੇ ਧਿਆਨ ਕਰਨ ਅਤੇ ਮੇਰੀ ਬਿਵਸਥਾ ਅਨੁਸਾਰ ਚੱਲਣ ਜਿਵੇਂ ਤੂੰ ਮੇਰੇ ਸਨਮੁਖ ਚੱਲਦਾ ਰਿਹਾ ਹੈ।’

2 Chronicles 6:16 (UKJV) Now therefore, O LORD God of Israel, keep with your servant David my father that which you have promised him, saying, There shall not fail you a man in my sight to sit upon the throne of Israel; yet so that your children take heed to their way to walk in my law, as you have walked before me.

14ਉਸ ਨੇ ਕਿਹਾ: “ਹੇ ਯਾਹਵੇਹ, ਇਸਰਾਏਲ ਦੇ ਪਰਮੇਸ਼ਵਰ, ਤੇਰੇ ਵਰਗਾ ਨਾ ਸਵਰਗ ਵਿੱਚ ਨਾ ਧਰਤੀ ਉੱਤੇ ਕੋਈ ਪਰਮੇਸ਼ਵਰ ਨਹੀਂ ਹੈ, ਤੂੰ ਆਪਣੇ ਸੇਵਕਾਂ ਨਾਲ ਆਪਣੇ ਪਿਆਰ ਦੇ ਨੇਮ ਦੀ ਪਾਲਣਾ ਕੀਤੀ ਹੈ ਜਿਹੜੇ ਤੇਰੇ ਅੱਗੇ ਪੂਰੇ ਦਿਲ ਨਾਲ ਤੇਰੇ ਰਾਹ ਉੱਤੇ ਚੱਲਦੇ ਹਨ।

15ਤੂੰ ਆਪਣੇ ਸੇਵਕ ਮੇਰੇ ਪਿਤਾ ਦਾਵੀਦ ਨਾਲ ਆਪਣਾ ਵਾਅਦਾ ਪੂਰਾ ਕੀਤਾ ਸੀ ਪੂਰਾ ਕੀਤਾ ਹੈ। ਤੂੰ ਆਪਣੇ ਮੂੰਹ ਨਾਲ ਇਕਰਾਰ ਕੀਤਾ ਸੀ ਅਤੇ ਆਪਣੇ ਹੱਥਾਂ ਨਾਲ ਇਸ ਨੂੰ ਪੂਰਾ ਕੀਤਾ ਹੈ, ਜਿਵੇਂ ਅੱਜ ਦੇ ਦਿਨ ਹੈ।

16“ਇਸ ਲਈ ਹੁਣ ਹੇ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ, ‘ਮੇਰੇ ਪਿਤਾ ਆਪਣੇ ਦਾਸ ਦਾਵੀਦ ਨਾਲ ਜੋ ਵਾਅਦਾ ਕੀਤਾ ਪੂਰਾ ਕਰ ਕਿ ਮੇਰੇ ਅੱਗੇ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਤੇਰੇ ਥਾਂ ਮਨੁੱਖ ਦੀ ਥੁੜ ਨਾ ਹੋਵੇਗੀ, ਜੇ ਕੇਵਲ ਤੇਰੇ ਪੁੱਤਰ ਆਪਣੇ ਰਾਹ ਉੱਤੇ ਧਿਆਨ ਕਰਨ ਅਤੇ ਮੇਰੀ ਬਿਵਸਥਾ ਅਨੁਸਾਰ ਚੱਲਣ ਜਿਵੇਂ ਤੂੰ ਮੇਰੇ ਸਨਮੁਖ ਚੱਲਦਾ ਰਿਹਾ ਹੈ।’

17ਹੁਣ, ਹੇ ਯਾਹਵੇਹ, ਇਸਰਾਏਲ ਦੇ ਪਰਮੇਸ਼ਵਰ, ਤੇਰਾ ਬਚਨ ਜਿਸਦਾ ਤੂੰ ਆਪਣੇ ਦਾਸ ਦਾਵੀਦ ਨਾਲ ਵਾਅਦਾ ਕੀਤਾ ਸੀ, ਪੂਰਾ ਹੋਵੇ।

18“ਪਰ ਕੀ ਪਰਮੇਸ਼ਵਰ ਸੱਚ-ਮੁੱਚ ਆਦਮੀਆਂ ਦੇ ਨਾਲ ਧਰਤੀ ਉੱਤੇ ਵਾਸ ਕਰੇਗਾ? ਵੇਖ, ਸਵਰਗ ਸਗੋਂ ਸਵਰਗਾਂ ਦੇ ਸਵਰਗ ਤੈਨੂੰ ਸੰਭਾਲ ਨਹੀਂ ਸਕੇ, ਫਿਰ ਇਹ ਭਵਨ ਜੋ ਮੈਂ ਬਣਾਇਆ ਕਿਵੇਂ ਸਮਾਂ ਸਕਦਾ ਹੈ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.