15ਤੂੰ ਆਪਣੇ ਸੇਵਕ ਮੇਰੇ ਪਿਤਾ ਦਾਵੀਦ ਨਾਲ ਆਪਣਾ ਵਾਅਦਾ ਪੂਰਾ ਕੀਤਾ ਸੀ ਪੂਰਾ ਕੀਤਾ ਹੈ। ਤੂੰ ਆਪਣੇ ਮੂੰਹ ਨਾਲ ਇਕਰਾਰ ਕੀਤਾ ਸੀ ਅਤੇ ਆਪਣੇ ਹੱਥਾਂ ਨਾਲ ਇਸ ਨੂੰ ਪੂਰਾ ਕੀਤਾ ਹੈ, ਜਿਵੇਂ ਅੱਜ ਦੇ ਦਿਨ ਹੈ।
16“ਇਸ ਲਈ ਹੁਣ ਹੇ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ, ‘ਮੇਰੇ ਪਿਤਾ ਆਪਣੇ ਦਾਸ ਦਾਵੀਦ ਨਾਲ ਜੋ ਵਾਅਦਾ ਕੀਤਾ ਪੂਰਾ ਕਰ ਕਿ ਮੇਰੇ ਅੱਗੇ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਤੇਰੇ ਥਾਂ ਮਨੁੱਖ ਦੀ ਥੁੜ ਨਾ ਹੋਵੇਗੀ, ਜੇ ਕੇਵਲ ਤੇਰੇ ਪੁੱਤਰ ਆਪਣੇ ਰਾਹ ਉੱਤੇ ਧਿਆਨ ਕਰਨ ਅਤੇ ਮੇਰੀ ਬਿਵਸਥਾ ਅਨੁਸਾਰ ਚੱਲਣ ਜਿਵੇਂ ਤੂੰ ਮੇਰੇ ਸਨਮੁਖ ਚੱਲਦਾ ਰਿਹਾ ਹੈ।’
17ਹੁਣ, ਹੇ ਯਾਹਵੇਹ, ਇਸਰਾਏਲ ਦੇ ਪਰਮੇਸ਼ਵਰ, ਤੇਰਾ ਬਚਨ ਜਿਸਦਾ ਤੂੰ ਆਪਣੇ ਦਾਸ ਦਾਵੀਦ ਨਾਲ ਵਾਅਦਾ ਕੀਤਾ ਸੀ, ਪੂਰਾ ਹੋਵੇ।
18“ਪਰ ਕੀ ਪਰਮੇਸ਼ਵਰ ਸੱਚ-ਮੁੱਚ ਆਦਮੀਆਂ ਦੇ ਨਾਲ ਧਰਤੀ ਉੱਤੇ ਵਾਸ ਕਰੇਗਾ? ਵੇਖ, ਸਵਰਗ ਸਗੋਂ ਸਵਰਗਾਂ ਦੇ ਸਵਰਗ ਤੈਨੂੰ ਸੰਭਾਲ ਨਹੀਂ ਸਕੇ, ਫਿਰ ਇਹ ਭਵਨ ਜੋ ਮੈਂ ਬਣਾਇਆ ਕਿਵੇਂ ਸਮਾਂ ਸਕਦਾ ਹੈ!
19ਤਦ ਵੀ ਹੇ ਯਾਹਵੇਹ ਮੇਰੇ ਪਰਮੇਸ਼ਵਰ, ਆਪਣੇ ਦਾਸ ਦੀ ਬੇਨਤੀ ਅਤੇ ਅਰਦਾਸ ਵੱਲ ਧਿਆਨ ਕਰ ਕੇ ਉਸਦੀ ਦੁਹਾਈ ਅਤੇ ਬੇਨਤੀ ਸੁਣ ਲੈ ਜੋ ਤੇਰਾ ਦਾਸ ਤੇਰੀ ਹਜ਼ੂਰੀ ਵਿੱਚ ਕਰ ਰਿਹਾ ਹੈ।