2 ਇਤਿਹਾਸ 6

“ਪਰ ਕੀ ਪਰਮੇਸ਼ਵਰ ਸੱਚ-ਮੁੱਚ ਆਦਮੀਆਂ ਦੇ ਨਾਲ ਧਰਤੀ ਉੱਤੇ ਵਾਸ ਕਰੇਗਾ? ਵੇਖ, ਸਵਰਗ ਸਗੋਂ ਸਵਰਗਾਂ ਦੇ ਸਵਰਗ ਤੈਨੂੰ ਸੰਭਾਲ ਨਹੀਂ ਸਕੇ, ਫਿਰ ਇਹ ਭਵਨ ਜੋ ਮੈਂ ਬਣਾਇਆ ਕਿਵੇਂ ਸਮਾਂ ਸਕਦਾ ਹੈ!

2 Chronicles 6:18 (UKJV) But will God in very deed dwell with men on the earth? behold, heaven and the heaven of heavens cannot contain you; how much less this house which I have built!

16“ਇਸ ਲਈ ਹੁਣ ਹੇ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ, ‘ਮੇਰੇ ਪਿਤਾ ਆਪਣੇ ਦਾਸ ਦਾਵੀਦ ਨਾਲ ਜੋ ਵਾਅਦਾ ਕੀਤਾ ਪੂਰਾ ਕਰ ਕਿ ਮੇਰੇ ਅੱਗੇ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਤੇਰੇ ਥਾਂ ਮਨੁੱਖ ਦੀ ਥੁੜ ਨਾ ਹੋਵੇਗੀ, ਜੇ ਕੇਵਲ ਤੇਰੇ ਪੁੱਤਰ ਆਪਣੇ ਰਾਹ ਉੱਤੇ ਧਿਆਨ ਕਰਨ ਅਤੇ ਮੇਰੀ ਬਿਵਸਥਾ ਅਨੁਸਾਰ ਚੱਲਣ ਜਿਵੇਂ ਤੂੰ ਮੇਰੇ ਸਨਮੁਖ ਚੱਲਦਾ ਰਿਹਾ ਹੈ।’

17ਹੁਣ, ਹੇ ਯਾਹਵੇਹ, ਇਸਰਾਏਲ ਦੇ ਪਰਮੇਸ਼ਵਰ, ਤੇਰਾ ਬਚਨ ਜਿਸਦਾ ਤੂੰ ਆਪਣੇ ਦਾਸ ਦਾਵੀਦ ਨਾਲ ਵਾਅਦਾ ਕੀਤਾ ਸੀ, ਪੂਰਾ ਹੋਵੇ।

18“ਪਰ ਕੀ ਪਰਮੇਸ਼ਵਰ ਸੱਚ-ਮੁੱਚ ਆਦਮੀਆਂ ਦੇ ਨਾਲ ਧਰਤੀ ਉੱਤੇ ਵਾਸ ਕਰੇਗਾ? ਵੇਖ, ਸਵਰਗ ਸਗੋਂ ਸਵਰਗਾਂ ਦੇ ਸਵਰਗ ਤੈਨੂੰ ਸੰਭਾਲ ਨਹੀਂ ਸਕੇ, ਫਿਰ ਇਹ ਭਵਨ ਜੋ ਮੈਂ ਬਣਾਇਆ ਕਿਵੇਂ ਸਮਾਂ ਸਕਦਾ ਹੈ!

19ਤਦ ਵੀ ਹੇ ਯਾਹਵੇਹ ਮੇਰੇ ਪਰਮੇਸ਼ਵਰ, ਆਪਣੇ ਦਾਸ ਦੀ ਬੇਨਤੀ ਅਤੇ ਅਰਦਾਸ ਵੱਲ ਧਿਆਨ ਕਰ ਕੇ ਉਸਦੀ ਦੁਹਾਈ ਅਤੇ ਬੇਨਤੀ ਸੁਣ ਲੈ ਜੋ ਤੇਰਾ ਦਾਸ ਤੇਰੀ ਹਜ਼ੂਰੀ ਵਿੱਚ ਕਰ ਰਿਹਾ ਹੈ।

20ਤਾਂ ਜੋ ਤੇਰੀਆਂ ਅੱਖਾਂ ਰਾਤ ਦਿਨ ਇਸ ਭਵਨ ਵੱਲ ਖੁਲ੍ਹੀਆਂ ਰਹਿਣ ਅਰਥਾਤ ਇਸ ਥਾਂ ਵੱਲ ਜਿਸ ਦੇ ਬਾਰੇ ਤੂੰ ਕਿਹਾ ਸੀ ਕਿ ਮੈਂ ਆਪਣਾ ਨਾਮ ਉੱਥੇ ਰਹੇਗਾ ਤਾਂ ਜੋ ਤੂੰ ਉਸ ਬੇਨਤੀ ਨੂੰ ਸੁਣੇਂ ਜੋ ਤੇਰਾ ਦਾਸ ਇਸ ਅਸਥਾਨ ਵੱਲ ਕਰੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.