2 ਇਤਿਹਾਸ 6

ਤਦ ਵੀ ਹੇ ਯਾਹਵੇਹ ਮੇਰੇ ਪਰਮੇਸ਼ਵਰ, ਆਪਣੇ ਦਾਸ ਦੀ ਬੇਨਤੀ ਅਤੇ ਅਰਦਾਸ ਵੱਲ ਧਿਆਨ ਕਰ ਕੇ ਉਸਦੀ ਦੁਹਾਈ ਅਤੇ ਬੇਨਤੀ ਸੁਣ ਲੈ ਜੋ ਤੇਰਾ ਦਾਸ ਤੇਰੀ ਹਜ਼ੂਰੀ ਵਿੱਚ ਕਰ ਰਿਹਾ ਹੈ।

2 Chronicles 6:19 (UKJV) Have respect therefore to the prayer of your servant, and to his supplication, O LORD my God, to hearken unto the cry and the prayer which your servant prays before you:

17ਹੁਣ, ਹੇ ਯਾਹਵੇਹ, ਇਸਰਾਏਲ ਦੇ ਪਰਮੇਸ਼ਵਰ, ਤੇਰਾ ਬਚਨ ਜਿਸਦਾ ਤੂੰ ਆਪਣੇ ਦਾਸ ਦਾਵੀਦ ਨਾਲ ਵਾਅਦਾ ਕੀਤਾ ਸੀ, ਪੂਰਾ ਹੋਵੇ।

18“ਪਰ ਕੀ ਪਰਮੇਸ਼ਵਰ ਸੱਚ-ਮੁੱਚ ਆਦਮੀਆਂ ਦੇ ਨਾਲ ਧਰਤੀ ਉੱਤੇ ਵਾਸ ਕਰੇਗਾ? ਵੇਖ, ਸਵਰਗ ਸਗੋਂ ਸਵਰਗਾਂ ਦੇ ਸਵਰਗ ਤੈਨੂੰ ਸੰਭਾਲ ਨਹੀਂ ਸਕੇ, ਫਿਰ ਇਹ ਭਵਨ ਜੋ ਮੈਂ ਬਣਾਇਆ ਕਿਵੇਂ ਸਮਾਂ ਸਕਦਾ ਹੈ!

19ਤਦ ਵੀ ਹੇ ਯਾਹਵੇਹ ਮੇਰੇ ਪਰਮੇਸ਼ਵਰ, ਆਪਣੇ ਦਾਸ ਦੀ ਬੇਨਤੀ ਅਤੇ ਅਰਦਾਸ ਵੱਲ ਧਿਆਨ ਕਰ ਕੇ ਉਸਦੀ ਦੁਹਾਈ ਅਤੇ ਬੇਨਤੀ ਸੁਣ ਲੈ ਜੋ ਤੇਰਾ ਦਾਸ ਤੇਰੀ ਹਜ਼ੂਰੀ ਵਿੱਚ ਕਰ ਰਿਹਾ ਹੈ।

20ਤਾਂ ਜੋ ਤੇਰੀਆਂ ਅੱਖਾਂ ਰਾਤ ਦਿਨ ਇਸ ਭਵਨ ਵੱਲ ਖੁਲ੍ਹੀਆਂ ਰਹਿਣ ਅਰਥਾਤ ਇਸ ਥਾਂ ਵੱਲ ਜਿਸ ਦੇ ਬਾਰੇ ਤੂੰ ਕਿਹਾ ਸੀ ਕਿ ਮੈਂ ਆਪਣਾ ਨਾਮ ਉੱਥੇ ਰਹੇਗਾ ਤਾਂ ਜੋ ਤੂੰ ਉਸ ਬੇਨਤੀ ਨੂੰ ਸੁਣੇਂ ਜੋ ਤੇਰਾ ਦਾਸ ਇਸ ਅਸਥਾਨ ਵੱਲ ਕਰੇ।

21ਆਪਣੇ ਸੇਵਕ ਅਤੇ ਆਪਣੇ ਲੋਕਾਂ ਇਸਰਾਏਲ ਦੀਆਂ ਬੇਨਤੀਆਂ ਨੂੰ ਸੁਣ ਜਦੋਂ ਉਹ ਇਸ ਸਥਾਨ ਵੱਲ ਪ੍ਰਾਰਥਨਾ ਕਰਨ। ਸਗੋਂ ਆਪਣੇ ਸਵਰਗੀ ਭਵਨ ਵਿੱਚੋਂ ਸੁਣ ਲਈ ਅਤੇ ਸੁਣ ਕੇ ਮਾਫ਼ ਕਰੀਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.