22“ਜਦੋਂ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਬੁਰਾ ਕਰੇ ਅਤੇ ਉਸ ਤੋਂ ਸਹੁੰ ਖਵਾਈ ਜਾਵੇ ਅਤੇ ਉਹ ਆ ਕੇ ਇਸ ਭਵਨ ਵਿੱਚ ਤੇਰੀ ਜਗਵੇਦੀ ਦੇ ਸਾਹਮਣੇ ਸਹੁੰ ਖਾਧੀ ਜਾਵੇ,
23ਤਾਂ ਤੂੰ ਸਵਰਗ ਵਿੱਚੋਂ ਸੁਣ ਕੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਂ ਇਸ ਤਰ੍ਹਾਂ ਕਰੀ ਕਿ ਬੁਰੇ ਨੂੰ ਦੋਸ਼ੀ ਠਹਿਰਾਵੇਂ ਕਿ ਉਸ ਦੇ ਕੀਤੇ ਨੂੰ ਉਸ ਦੇ ਸਿਰ ਉੱਤੇ ਆਵੇ ਅਤੇ ਧਰਮੀ ਨੂੰ ਧਰਮੀ ਠਹਿਰਾਵੇਂ ਕਿ ਉਸ ਦੇ ਧਰਮ ਅਨੁਸਾਰ ਉਸ ਨੂੰ ਬਦਲਾ ਦਿੱਤਾ ਜਾਵੇ।
24“ਜਦ ਤੇਰੀ ਪਰਜਾ ਇਸਰਾਏਲ ਤੇਰਾ ਪਾਪ ਕਰਨ ਦੇ ਕਾਰਨ ਆਪਣੇ ਵੈਰੀਆਂ ਦੇ ਅੱਗੋਂ ਹਾਰ ਜਾਵੇ ਅਤੇ ਜਦੋਂ ਉਹ ਤੇਰੇ ਵੱਲ ਮੁੜਨ ਅਤੇ ਤੇਰੇ ਨਾਮ ਦੀ ਉਸਤਤ ਕਰਨ ਅਤੇ ਇਸ ਭਵਨ ਵਿੱਚ ਤੇਰੇ ਅੱਗੇ ਪ੍ਰਾਰਥਨਾ ਅਤੇ ਬੇਨਤੀ ਕਰਨ,
25ਫਿਰ ਤੂੰ ਸਵਰਗ ਤੋਂ ਸੁਣੀ ਅਤੇ ਆਪਣੀ ਪਰਜਾ ਇਸਰਾਏਲ ਦੇ ਪਾਪਾਂ ਨੂੰ ਮਾਫ਼ ਕਰੀ ਅਤੇ ਉਹਨਾਂ ਨੂੰ ਉਸ ਦੇਸ਼ ਵਿੱਚ ਵਾਪਸ ਲਿਆਵੀਂ ਜਿਹੜਾ ਤੂੰ ਉਹਨਾਂ ਨੂੰ ਅਤੇ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ ਸੀ।
26“ਜਦ ਇਸ ਕਾਰਨ ਕਿ ਉਹਨਾਂ ਨੇ ਤੇਰਾ ਪਾਪ ਕੀਤਾ ਹੋਵੇ ਅਤੇ ਅਕਾਸ਼ ਬੰਦ ਹੋ ਜਾਵੇ ਅਤੇ ਵਰਖਾ ਨਾ ਹੋਵੇ ਅਤੇ ਉਹ ਇਸ ਅਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮਿਲਣ ਅਤੇ ਜਦ ਤੂੰ ਉਹਨਾਂ ਨੂੰ ਦੁੱਖ ਦਿੱਤਾ ਹੋਵੇ ਅਤੇ ਜਦ ਆਪਣੇ ਪਾਪ ਤੋਂ ਮੂੰਹ ਮੋੜਨ,