2 ਇਤਿਹਾਸ 6

ਫਿਰ ਤੂੰ ਸਵਰਗ ਤੋਂ ਸੁਣੀ ਅਤੇ ਆਪਣੀ ਪਰਜਾ ਇਸਰਾਏਲ ਦੇ ਪਾਪਾਂ ਨੂੰ ਮਾਫ਼ ਕਰੀ ਅਤੇ ਉਹਨਾਂ ਨੂੰ ਉਸ ਦੇਸ਼ ਵਿੱਚ ਵਾਪਸ ਲਿਆਵੀਂ ਜਿਹੜਾ ਤੂੰ ਉਹਨਾਂ ਨੂੰ ਅਤੇ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ ਸੀ।

2 Chronicles 6:25 (UKJV) Then hear you from the heavens, and forgive the sin of your people Israel, and bring them again unto the land which you gave to them and to their fathers.

23ਤਾਂ ਤੂੰ ਸਵਰਗ ਵਿੱਚੋਂ ਸੁਣ ਕੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਂ ਇਸ ਤਰ੍ਹਾਂ ਕਰੀ ਕਿ ਬੁਰੇ ਨੂੰ ਦੋਸ਼ੀ ਠਹਿਰਾਵੇਂ ਕਿ ਉਸ ਦੇ ਕੀਤੇ ਨੂੰ ਉਸ ਦੇ ਸਿਰ ਉੱਤੇ ਆਵੇ ਅਤੇ ਧਰਮੀ ਨੂੰ ਧਰਮੀ ਠਹਿਰਾਵੇਂ ਕਿ ਉਸ ਦੇ ਧਰਮ ਅਨੁਸਾਰ ਉਸ ਨੂੰ ਬਦਲਾ ਦਿੱਤਾ ਜਾਵੇ।

24“ਜਦ ਤੇਰੀ ਪਰਜਾ ਇਸਰਾਏਲ ਤੇਰਾ ਪਾਪ ਕਰਨ ਦੇ ਕਾਰਨ ਆਪਣੇ ਵੈਰੀਆਂ ਦੇ ਅੱਗੋਂ ਹਾਰ ਜਾਵੇ ਅਤੇ ਜਦੋਂ ਉਹ ਤੇਰੇ ਵੱਲ ਮੁੜਨ ਅਤੇ ਤੇਰੇ ਨਾਮ ਦੀ ਉਸਤਤ ਕਰਨ ਅਤੇ ਇਸ ਭਵਨ ਵਿੱਚ ਤੇਰੇ ਅੱਗੇ ਪ੍ਰਾਰਥਨਾ ਅਤੇ ਬੇਨਤੀ ਕਰਨ,

25ਫਿਰ ਤੂੰ ਸਵਰਗ ਤੋਂ ਸੁਣੀ ਅਤੇ ਆਪਣੀ ਪਰਜਾ ਇਸਰਾਏਲ ਦੇ ਪਾਪਾਂ ਨੂੰ ਮਾਫ਼ ਕਰੀ ਅਤੇ ਉਹਨਾਂ ਨੂੰ ਉਸ ਦੇਸ਼ ਵਿੱਚ ਵਾਪਸ ਲਿਆਵੀਂ ਜਿਹੜਾ ਤੂੰ ਉਹਨਾਂ ਨੂੰ ਅਤੇ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ ਸੀ।

26“ਜਦ ਇਸ ਕਾਰਨ ਕਿ ਉਹਨਾਂ ਨੇ ਤੇਰਾ ਪਾਪ ਕੀਤਾ ਹੋਵੇ ਅਤੇ ਅਕਾਸ਼ ਬੰਦ ਹੋ ਜਾਵੇ ਅਤੇ ਵਰਖਾ ਨਾ ਹੋਵੇ ਅਤੇ ਉਹ ਇਸ ਅਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮਿਲਣ ਅਤੇ ਜਦ ਤੂੰ ਉਹਨਾਂ ਨੂੰ ਦੁੱਖ ਦਿੱਤਾ ਹੋਵੇ ਅਤੇ ਜਦ ਆਪਣੇ ਪਾਪ ਤੋਂ ਮੂੰਹ ਮੋੜਨ,

27ਤਦ ਤੂੰ ਸਵਰਗ ਤੋਂ ਸੁਣ ਕੇ ਆਪਣੇ ਦਾਸਾਂ ਅਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਮਾਫ਼ ਕਰੀ ਤੂੰ ਉਹਨਾਂ ਨੂੰ ਜੀਉਣ ਦਾ ਸਹੀ ਰਾਹ ਸਿਖਾਵੀ ਜਿਸ ਤੇ ਉਹ ਚੱਲ ਸਕਣ, ਅਤੇ ਉਸ ਧਰਤੀ ਉੱਤੇ ਜਿਹੜੀ ਤੂੰ ਆਪਣੇ ਲੋਕਾਂ ਨੂੰ ਵਿਰਾਸਤ ਵਿੱਚ ਦਿੱਤੀ ਸੀ ਮੀਹ ਵਰਾਈਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.