2 ਇਤਿਹਾਸ 6

“ਜਦ ਇਸ ਕਾਰਨ ਕਿ ਉਹਨਾਂ ਨੇ ਤੇਰਾ ਪਾਪ ਕੀਤਾ ਹੋਵੇ ਅਤੇ ਅਕਾਸ਼ ਬੰਦ ਹੋ ਜਾਵੇ ਅਤੇ ਵਰਖਾ ਨਾ ਹੋਵੇ ਅਤੇ ਉਹ ਇਸ ਅਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮਿਲਣ ਅਤੇ ਜਦ ਤੂੰ ਉਹਨਾਂ ਨੂੰ ਦੁੱਖ ਦਿੱਤਾ ਹੋਵੇ ਅਤੇ ਜਦ ਆਪਣੇ ਪਾਪ ਤੋਂ ਮੂੰਹ ਮੋੜਨ,

2 Chronicles 6:26 (UKJV) When the heaven is shut up, and there is no rain, because they have sinned against you; yet if they pray toward this place, and confess your name, and turn from their sin, when you do afflict them;

24“ਜਦ ਤੇਰੀ ਪਰਜਾ ਇਸਰਾਏਲ ਤੇਰਾ ਪਾਪ ਕਰਨ ਦੇ ਕਾਰਨ ਆਪਣੇ ਵੈਰੀਆਂ ਦੇ ਅੱਗੋਂ ਹਾਰ ਜਾਵੇ ਅਤੇ ਜਦੋਂ ਉਹ ਤੇਰੇ ਵੱਲ ਮੁੜਨ ਅਤੇ ਤੇਰੇ ਨਾਮ ਦੀ ਉਸਤਤ ਕਰਨ ਅਤੇ ਇਸ ਭਵਨ ਵਿੱਚ ਤੇਰੇ ਅੱਗੇ ਪ੍ਰਾਰਥਨਾ ਅਤੇ ਬੇਨਤੀ ਕਰਨ,

25ਫਿਰ ਤੂੰ ਸਵਰਗ ਤੋਂ ਸੁਣੀ ਅਤੇ ਆਪਣੀ ਪਰਜਾ ਇਸਰਾਏਲ ਦੇ ਪਾਪਾਂ ਨੂੰ ਮਾਫ਼ ਕਰੀ ਅਤੇ ਉਹਨਾਂ ਨੂੰ ਉਸ ਦੇਸ਼ ਵਿੱਚ ਵਾਪਸ ਲਿਆਵੀਂ ਜਿਹੜਾ ਤੂੰ ਉਹਨਾਂ ਨੂੰ ਅਤੇ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ ਸੀ।

26“ਜਦ ਇਸ ਕਾਰਨ ਕਿ ਉਹਨਾਂ ਨੇ ਤੇਰਾ ਪਾਪ ਕੀਤਾ ਹੋਵੇ ਅਤੇ ਅਕਾਸ਼ ਬੰਦ ਹੋ ਜਾਵੇ ਅਤੇ ਵਰਖਾ ਨਾ ਹੋਵੇ ਅਤੇ ਉਹ ਇਸ ਅਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮਿਲਣ ਅਤੇ ਜਦ ਤੂੰ ਉਹਨਾਂ ਨੂੰ ਦੁੱਖ ਦਿੱਤਾ ਹੋਵੇ ਅਤੇ ਜਦ ਆਪਣੇ ਪਾਪ ਤੋਂ ਮੂੰਹ ਮੋੜਨ,

27ਤਦ ਤੂੰ ਸਵਰਗ ਤੋਂ ਸੁਣ ਕੇ ਆਪਣੇ ਦਾਸਾਂ ਅਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਮਾਫ਼ ਕਰੀ ਤੂੰ ਉਹਨਾਂ ਨੂੰ ਜੀਉਣ ਦਾ ਸਹੀ ਰਾਹ ਸਿਖਾਵੀ ਜਿਸ ਤੇ ਉਹ ਚੱਲ ਸਕਣ, ਅਤੇ ਉਸ ਧਰਤੀ ਉੱਤੇ ਜਿਹੜੀ ਤੂੰ ਆਪਣੇ ਲੋਕਾਂ ਨੂੰ ਵਿਰਾਸਤ ਵਿੱਚ ਦਿੱਤੀ ਸੀ ਮੀਹ ਵਰਾਈਂ।

28“ਜਦੋਂ ਦੇਸ਼ ਉੱਤੇ ਕਾਲ ਜਾਂ ਬਵਾਂ ਆ ਜਾਵੇ ਜਾਂ ਝੁਲਸ ਜਾਂ ਉੱਲੀ ਟਿੱਡੀਆਂ ਜਾਂ ਸੁੰਡੀਆਂ ਟੋਕਾ ਪੈ ਜਾਵੇ, ਜਾਂ ਉਹਨਾਂ ਦੇ ਦੁਸ਼ਮਣ ਉਹਨਾਂ ਦੇ ਦੇਸ਼ ਦੇ ਸ਼ਹਿਰਾਂ ਨੂੰ ਘੇਰ ਲੈਣ ਭਾਵੇਂ ਕੋਈ ਵੀ ਆਫ਼ਤ ਜਾਂ ਬਿਮਾਰੀ ਆਵੇ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.