26“ਜਦ ਇਸ ਕਾਰਨ ਕਿ ਉਹਨਾਂ ਨੇ ਤੇਰਾ ਪਾਪ ਕੀਤਾ ਹੋਵੇ ਅਤੇ ਅਕਾਸ਼ ਬੰਦ ਹੋ ਜਾਵੇ ਅਤੇ ਵਰਖਾ ਨਾ ਹੋਵੇ ਅਤੇ ਉਹ ਇਸ ਅਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮਿਲਣ ਅਤੇ ਜਦ ਤੂੰ ਉਹਨਾਂ ਨੂੰ ਦੁੱਖ ਦਿੱਤਾ ਹੋਵੇ ਅਤੇ ਜਦ ਆਪਣੇ ਪਾਪ ਤੋਂ ਮੂੰਹ ਮੋੜਨ,
27ਤਦ ਤੂੰ ਸਵਰਗ ਤੋਂ ਸੁਣ ਕੇ ਆਪਣੇ ਦਾਸਾਂ ਅਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਮਾਫ਼ ਕਰੀ ਤੂੰ ਉਹਨਾਂ ਨੂੰ ਜੀਉਣ ਦਾ ਸਹੀ ਰਾਹ ਸਿਖਾਵੀ ਜਿਸ ਤੇ ਉਹ ਚੱਲ ਸਕਣ, ਅਤੇ ਉਸ ਧਰਤੀ ਉੱਤੇ ਜਿਹੜੀ ਤੂੰ ਆਪਣੇ ਲੋਕਾਂ ਨੂੰ ਵਿਰਾਸਤ ਵਿੱਚ ਦਿੱਤੀ ਸੀ ਮੀਹ ਵਰਾਈਂ।
28“ਜਦੋਂ ਦੇਸ਼ ਉੱਤੇ ਕਾਲ ਜਾਂ ਬਵਾਂ ਆ ਜਾਵੇ ਜਾਂ ਝੁਲਸ ਜਾਂ ਉੱਲੀ ਟਿੱਡੀਆਂ ਜਾਂ ਸੁੰਡੀਆਂ ਟੋਕਾ ਪੈ ਜਾਵੇ, ਜਾਂ ਉਹਨਾਂ ਦੇ ਦੁਸ਼ਮਣ ਉਹਨਾਂ ਦੇ ਦੇਸ਼ ਦੇ ਸ਼ਹਿਰਾਂ ਨੂੰ ਘੇਰ ਲੈਣ ਭਾਵੇਂ ਕੋਈ ਵੀ ਆਫ਼ਤ ਜਾਂ ਬਿਮਾਰੀ ਆਵੇ,
29ਅਤੇ ਬੇਨਤੀ ਜਾਂ ਪ੍ਰਾਰਥਨਾ ਤੇਰੀ ਸਾਰੀ ਪਰਜਾ ਇਸਰਾਏਲ ਦੇ ਕਿਸੇ ਆਦਮੀ ਵੱਲੋਂ ਕੀਤੀ ਜਾਵੇ, ਉਹਨਾਂ ਦੇ ਦੁੱਖਾਂ ਅਤੇ ਪੀੜਾਂ ਤੋਂ ਜਾਣੂ ਹੋ ਕੇ ਅਤੇ ਆਪਣੇ ਹੱਥ ਇਸ ਭਵਨ ਵੱਲ ਉਠਾਵੇ,
30ਤਾਂ ਆਪਣੇ ਨਿਵਾਸ ਸਥਾਨ ਸਵਰਗ ਤੋਂ ਸੁਣ। ਮਾਫ਼ ਕਰ, ਅਤੇ ਹਰ ਕਿਸੇ ਨਾਲ ਜਿਵੇਂ ਉਹ ਕਰਦੇ ਹਨ ਉਸੇ ਤਰ੍ਹਾਂ ਵਰਤਾਓ ਕਰੀ ਕਿਉਂਕਿ ਤੂੰ ਉਹਨਾਂ ਦੇ ਦਿਲਾਂ ਨੂੰ ਜਾਣਦਾ ਹੈ (ਕਿਉਂਕਿ ਤੂੰ ਹਰ ਮਨੁੱਖ ਦੇ ਦਿਲ ਨੂੰ ਜਾਣਦਾ ਹੈ),