2 ਇਤਿਹਾਸ 6

ਅਤੇ ਬੇਨਤੀ ਜਾਂ ਪ੍ਰਾਰਥਨਾ ਤੇਰੀ ਸਾਰੀ ਪਰਜਾ ਇਸਰਾਏਲ ਦੇ ਕਿਸੇ ਆਦਮੀ ਵੱਲੋਂ ਕੀਤੀ ਜਾਵੇ, ਉਹਨਾਂ ਦੇ ਦੁੱਖਾਂ ਅਤੇ ਪੀੜਾਂ ਤੋਂ ਜਾਣੂ ਹੋ ਕੇ ਅਤੇ ਆਪਣੇ ਹੱਥ ਇਸ ਭਵਨ ਵੱਲ ਉਠਾਵੇ,

2 Chronicles 6:29 (UKJV) Then what prayer or what supplication whatsoever shall be made of any man, or of all your people Israel, when every one shall know his own sore and his own grief, and shall spread forth his hands in this house:

27ਤਦ ਤੂੰ ਸਵਰਗ ਤੋਂ ਸੁਣ ਕੇ ਆਪਣੇ ਦਾਸਾਂ ਅਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਮਾਫ਼ ਕਰੀ ਤੂੰ ਉਹਨਾਂ ਨੂੰ ਜੀਉਣ ਦਾ ਸਹੀ ਰਾਹ ਸਿਖਾਵੀ ਜਿਸ ਤੇ ਉਹ ਚੱਲ ਸਕਣ, ਅਤੇ ਉਸ ਧਰਤੀ ਉੱਤੇ ਜਿਹੜੀ ਤੂੰ ਆਪਣੇ ਲੋਕਾਂ ਨੂੰ ਵਿਰਾਸਤ ਵਿੱਚ ਦਿੱਤੀ ਸੀ ਮੀਹ ਵਰਾਈਂ।

28“ਜਦੋਂ ਦੇਸ਼ ਉੱਤੇ ਕਾਲ ਜਾਂ ਬਵਾਂ ਆ ਜਾਵੇ ਜਾਂ ਝੁਲਸ ਜਾਂ ਉੱਲੀ ਟਿੱਡੀਆਂ ਜਾਂ ਸੁੰਡੀਆਂ ਟੋਕਾ ਪੈ ਜਾਵੇ, ਜਾਂ ਉਹਨਾਂ ਦੇ ਦੁਸ਼ਮਣ ਉਹਨਾਂ ਦੇ ਦੇਸ਼ ਦੇ ਸ਼ਹਿਰਾਂ ਨੂੰ ਘੇਰ ਲੈਣ ਭਾਵੇਂ ਕੋਈ ਵੀ ਆਫ਼ਤ ਜਾਂ ਬਿਮਾਰੀ ਆਵੇ,

29ਅਤੇ ਬੇਨਤੀ ਜਾਂ ਪ੍ਰਾਰਥਨਾ ਤੇਰੀ ਸਾਰੀ ਪਰਜਾ ਇਸਰਾਏਲ ਦੇ ਕਿਸੇ ਆਦਮੀ ਵੱਲੋਂ ਕੀਤੀ ਜਾਵੇ, ਉਹਨਾਂ ਦੇ ਦੁੱਖਾਂ ਅਤੇ ਪੀੜਾਂ ਤੋਂ ਜਾਣੂ ਹੋ ਕੇ ਅਤੇ ਆਪਣੇ ਹੱਥ ਇਸ ਭਵਨ ਵੱਲ ਉਠਾਵੇ,

30ਤਾਂ ਆਪਣੇ ਨਿਵਾਸ ਸਥਾਨ ਸਵਰਗ ਤੋਂ ਸੁਣ। ਮਾਫ਼ ਕਰ, ਅਤੇ ਹਰ ਕਿਸੇ ਨਾਲ ਜਿਵੇਂ ਉਹ ਕਰਦੇ ਹਨ ਉਸੇ ਤਰ੍ਹਾਂ ਵਰਤਾਓ ਕਰੀ ਕਿਉਂਕਿ ਤੂੰ ਉਹਨਾਂ ਦੇ ਦਿਲਾਂ ਨੂੰ ਜਾਣਦਾ ਹੈ (ਕਿਉਂਕਿ ਤੂੰ ਹਰ ਮਨੁੱਖ ਦੇ ਦਿਲ ਨੂੰ ਜਾਣਦਾ ਹੈ),

31ਤਾਂ ਜੋ ਉਹ ਆਪਣੇ ਜੀਉਣ ਦੇ ਸਾਰੇ ਦਿਨ ਜਦੋਂ ਤੱਕ ਉਹ ਉਸ ਦੇਸ਼ ਵਿੱਚ ਰਹਿਣ ਜੋ ਤੂੰ ਸਾਡੇ ਪਿਉ ਦਾਦਿਆਂ ਨੂੰ ਦਿੱਤਾ ਹੈ ਤਾਂ ਤੇਰੇ ਰਾਹਾਂ ਉੱਤੇ ਚੱਲਣ ਅਤੇ ਉਹ ਤੇਰੇ ਤੋਂ ਡਰਦੇ ਰਹਿਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.